ਮੁੱਖ ਖਬਰਾਂ

ਸ੍ਰੀ ਕਾਲੀ ਮਾਤਾ ਮੰਦਰ ਵਿਖੇ ਵਿਧਾਇਕ ਕੋਹਲੀ ਸਿੱਖ ਸ਼ਖ਼ਸੀਅਤਾਂ ਸਣੇ ਹੋਏ ਨਤਮਸਤਕ

By Ravinder Singh -- April 30, 2022 7:16 pm

ਪਟਿਆਲਾ : ਬੀਤੇ ਦਿਨੀ ਪਟਿਆਲਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਅੱਜ ਵੱਡੀ ਗਿਣਤੀ ਵਿਚ ਪਟਿਆਲਾ ਸ਼ਹਿਰ ਨਾਲ ਸਬੰਧਿਤ ਸਿੱਖ ਸ਼ਖ਼ਸੀਅਤਾਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਪ੍ਰਾਚੀਨ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋਈਆਂ। ਇਸ ਦੌਰਾਨ ਉਨ੍ਹਾਂ ਨੇ ਬੀਤੇ ਦਿਨੀਂ ਹੋਈ ਘਟਨਾ ਦੀ ਜਮ ਕੇ ਨਿਖੇਧੀ ਕੀਤੀ ਅਤੇ ਮਾਹੌਲ ਖ਼ਰਾਬ ਕਰਨ ਵਾਲੇ ਸ਼ਰਾਰਤੀ ਅਨਸਰਾਂ ਮੂੰਹ ਤੋੜਵਾਂ ਜਵਾਬ ਦੇਣ ਦੀ ਅਪੀਲ ਕੀਤੀ।

ਸ੍ਰੀ ਕਾਲੀ ਮਾਤਾ ਮੰਦਰ ਵਿਖੇ ਵਿਧਾਇਕ ਕੋਹਲੀ ਸਿੱਖ ਸ਼ਖ਼ਸੀਅਤਾਂ ਸਣੇ ਹੋਏ ਨਤਮਸਤਕਇਸ ਦੌਰਾਨ ਇਨ੍ਹਾਂ ਸਿੱਖ ਸ਼ਖ਼ਸੀਅਤਾਂ ਨੇ ਮਾਤਾ ਸ੍ਰੀ ਕਾਲੀ ਮਾਤਾ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਹ ਇਕ ਆਮ ਸ਼ਰਧਾਲੂਆਂ ਵਾਂਗ ਮੰਦਰ ਵਿਖੇ ਗਏ ਅਤੇ ਆਪਸੀ ਭਾਈਚਾਰਕ ਕਾਇਮ ਰੱਖਣ ਦਾ ਸੁਨੇਹਾ ਦਿੱਤਾ। ਮੱਥਾ ਟੇਕਣ ਉਪਰੰਤ ਅਜੀਤਪਾਲ ਸਿੰਘ ਕੋਹਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਹਿੰਦੂ ਸਿੱਖ ਏਕਤਾ ਵਿੱਚ ਤਰੇੜ ਪਾਉਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।

ਸ੍ਰੀ ਕਾਲੀ ਮਾਤਾ ਮੰਦਰ ਵਿਖੇ ਵਿਧਾਇਕ ਕੋਹਲੀ ਸਿੱਖ ਸ਼ਖ਼ਸੀਅਤਾਂ ਸਣੇ ਹੋਏ ਨਤਮਸਤਕਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਅਤੇ ਫਿਰਕਾਪ੍ਰਸਤ ਤਾਕਤਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਏਗਾ। ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਅਤੇ ਆਸਪਾਸ ਦੇ ਸਮੂਹ ਹਿੰਦੂ ਸਿੱਖ ਭਾਈਚਾਰੇ ਨੇ ਹਮੇਸ਼ਾ ਏਕਤਾ ਦਾ ਸਬੂਤ ਦਿੱਤਾ ਹੈ ਅਤੇ ਕਦੇ ਵੀ ਆਪਣੇ ਪਿਆਰ ਅੰਦਰ ਫਿਰਕਾਪ੍ਰਸਤੀ ਨੂੰ ਥਾਂ ਨਹੀਂ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਜੋ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਕੇ ਆਪਣੀ ਰਾਜਨੀਤੀ ਕਰਨਾ ਚਾਹੁਦੇ ਹਨ, ਇਹ ਅਮਨ ਪਸੰਦ ਲੋਕ ਅਜਿਹੀ ਰਾਜਨੀਤੀ ਜਾਂ ਅਜਿਹੇ ਸ਼ਰਾਰਤੀ ਲੋਕਾਂ ਨੂੰ ਪਸੰਦ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

ਸ੍ਰੀ ਕਾਲੀ ਮਾਤਾ ਮੰਦਰ ਵਿਖੇ ਵਿਧਾਇਕ ਕੋਹਲੀ ਸਿੱਖ ਸ਼ਖ਼ਸੀਅਤਾਂ ਸਣੇ ਹੋਏ ਨਤਮਸਤਕਉਨ੍ਹਾਂ ਫਿਰ ਤੋਂ ਆਮ ਲੋਕਾਂ ਨੂੰ ਆਪਸੀ ਸਾਂਝ ਮਜ਼ਬੂਤ ਕਰਨ ਅਤੇ ਭਾਈਚਾਰਾ ਕਾਇਮ ਰੱਖਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਗਗੀ ਪੰਡਿਤ, ਗੁਰਜੀਤ ਸਿੰਘ ਸਾਹਨੀ, ਰਾਜਿੰਦਰਪਾਲ ਸਿੰਘ ਰਾਜਾ, ਤਰਣਜੀਤ ਸਿੰਘ ਕੋਹਲੀ, ਅਮਰਜੀਤ ਸਿੰਘ ਬਾਵਾ, ਅਜੀਤ ਸਿੰਘ ਬਾਬੂ, ਰਵਿੰਦਰਪਾਲ ਸਿੰਘ ਬਿੰਟੂ, ਜਸਪ੍ਰੀਤ ਸਿੰਘ ਭੋਲਾ, ਸੁਖਜਿੰਦਰ ਸਿੰਘ ਜਿਮੀ, ਜਸਵਿੰਦਰ ਸਿੰਘ ਰਿੰਪਾ, ਹਰਮਨ ਸਿੰਘ ਸੰਧੂ, ਸਿਮਰਨਪ੍ਰੀਤ ਸਿੰਘ, ਜਗਤਾਰ ਸਿੰਘ ਤਾਰੀ, ਰਾਜਬੀਰ ਚਹਿਲ, ਰਾਜੂ ਸਾਹਨੀ, ਸਮੇਤ ਹੋਰ ਆਗੂ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਤੇ ਪੁਲਿਸ ਦੀ ਨਾਕਾਮੀ ਕਾਰਨ ਦੋ ਧਿਰਾਂ 'ਚ ਹੋਇਆ ਟਕਰਾਅ : ਜਥੇਦਾਰ ਪੰਜੌਲੀ

  • Share