Sat, Apr 27, 2024
Whatsapp

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ : ਸੁਨੀਲ ਜਾਖੜ

Written by  Shanker Badra -- January 16th 2019 03:44 PM -- Updated: January 16th 2019 04:11 PM
ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ : ਸੁਨੀਲ ਜਾਖੜ

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ : ਸੁਨੀਲ ਜਾਖੜ

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ : ਸੁਨੀਲ ਜਾਖੜ:ਫ਼ਿਰੋਜ਼ਪੁਰ : ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੁਸ਼ਟੀ ਕੀਤੀ ਹੈ।ਸੁਨੀਲ ਜਾਖੜ ਨੇ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਨੇ ਨੋਟਿਸ ਤੋਂ ਬਾਅਦ ਆਪਣੀ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਕੀਤੀ, ਜਿਸ ਕਾਰਨ ਉਨ੍ਹਾਂ ਉੱਤੇ ਇਹ ਐਕਸ਼ਨ ਲਿਆ ਗਿਆ ਹੈ।ਕੁਲਬੀਰ ਜ਼ੀਰਾ ਕਿੰਨਾ ਸਮਾਂ ਸਸਪੈਂਡ ਰਹਿਣਗੇ, ਇਸ ਬਾਰੇ ਪੁੱਛੇ ਜਾਣ 'ਤੇ ਸੁਨੀਲ ਜਾਖੜ ਨੇ ਕਿਹਾ ਕਿ ਅਗਲਾ ਫੈਸਲਾ ਹਾਈਕਮਾਨ ਨੇ ਕਰਨਾ ਹੈ।ਉਨ੍ਹਾਂ ਕਿਹਾ ਕਿ ਕੁਲਬੀਰ ਜ਼ੀਰਾ ਨੇ ਜੋ ਦੋਸ਼ ਲਗਾਏ ਹਨ ਉਸ ਬਾਰੇ ਸੀਨੀਅਰ ਪੁਲਿਸ ਅਧਿਕਾਰੀ ਬਕਾਇਦਾ ਜਾਂਚ ਕਰ ਰਹੇ ਹਨ। [caption id="attachment_241255" align="aligncenter" width="300"]MLA Kulbir Singh Zira Congress basic membership Suspended :Sunil Jakhar ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ : ਸੁਨੀਲ ਜਾਖੜ[/caption] ਦੱਸ ਦੇਈਏ ਕਿ ਪੰਜਾਬ 'ਚ ਪਿਛਲੇ ਮਹੀਨੇ ਹੋਈਆਂ ਪੰਚਾਇਤੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਸਰਪੰਚਾਂ ਤੇ ਪੰਚਾਂ ਨੂੰ ਬਣਦੇ ਫ਼ਰਜ਼ ਇਮਾਨਦਾਰੀ ਨਾਲ ਨਿਭਾਉਣ ਅਤੇ ਫੈਲੇ ਨਸ਼ਿਆਂ ਦੇ ਖ਼ਾਤਮੇ ਦੀ ਸਹੁੰ ਚੁਕਾਉਣ ਲਈ ਬੀਤੇ ਦਿਨੀਂ ਫਿਰੋਜ਼ਪੁਰ ਵਿਖੇ ਜ਼ਿਲਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਸੀ।ਜਿਥੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਪਹੁੰਚੇ ਹੋਏ ਸਨ।ਇਸ ਪੰਚਾਇਤੀ ਸਹੁੰ ਚੁੱਕ ਸਮਾਗਮ ਦੌਰਾਨ ਕਾਂਗਰਸ ਸਰਕਾਰ ਖਿਲਾਫ਼ ਉਸਦੇ ਹੀ ਵਿਧਾਇਕ ਕੁਲਬੀਰ ਜ਼ੀਰਾ ਨੇ ਮੋਰਚਾ ਖੋਲ੍ਹ ਦਿੱਤਾ ਸੀ। [caption id="attachment_241253" align="aligncenter" width="300"]MLA Kulbir Singh Zira Congress basic membership Suspended :Sunil Jakhar ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ : ਸੁਨੀਲ ਜਾਖੜ[/caption] ਓਥੇ ਸਟੇਜ਼ 'ਤੇ ਸੰਬੋਧਨ ਕਰਦਿਆਂ ਕੁਲਬੀਰ ਜ਼ੀਰਾ ਨੇ ਕਿਹਾ ਸੀ ਕਿ ਕਾਂਗਰਸ ਸਰਕਾਰ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਵਿੱਚ ਅਸਫ਼ਲ ਰਹੀ ਹੈ।ਉਨ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਾਹਮਣੇ ਹੀ ਕਾਂਗਰਸ ਸਰਕਾਰ ਉੱਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਪੰਜਾਬ ਵਿੱਚੋਂ ਨਸ਼ਾ ਨਹੀਂ ਖ਼ਤਮ ਕਰ ਪਾਈ।ਉਨ੍ਹਾਂ ਦੋਸ਼ ਲਗਾਏ ਕਿ ਪੁਲਿਸ ਦੇ ਅੰਦਰ ਬੈਠੀਆਂ ਕਾਲੀਆਂ ਭੇਡਾਂ ਜੋ ਮਹੀਨੇ ਲੈ ਕੇ ਨਸ਼ੇ ਵਿਕਾਉਂਦੇ ਹਨ, ਉਨ੍ਹਾਂ ਦੇ ਖ਼ਿਲਾਫ਼ ਜਿੰਨੀ ਦੇਰ ਕਾਰਵਾਈ ਨਹੀ ਹੁੰਦੀ ਉਨੀਂ ਦੇਰ ਅਜਿਹੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਨਹੀ ਹੋ ਸਕਦੇ।ਉਨ੍ਹਾਂ ਦੇ ਐਲਾਨ ਕਰਦੇ ਸਮੇਂ ਹੀ ਪੰਡਾਲ 'ਚ ਬੈਠੇ ਜ਼ੀਰਾ ਹਲਕੇ ਨਾਲ ਸਬੰਧਿਤ ਪੰਚ ਸਰਪੰਚ ਉੱਠ ਕੇ ਚਲੇ ਗਏ ਸਨ। [caption id="attachment_241254" align="aligncenter" width="300"]MLA Kulbir Singh Zira Congress basic membership Suspended :Sunil Jakhar ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ : ਸੁਨੀਲ ਜਾਖੜ[/caption] ਇਸ ਦੌਰਾਨ ਸਟੇਜ 'ਤੋਂ ਵਿਧਾਇਕ ਕੁਲਬੀਰ ਸਿੰਘ ਜੀਰਾ ਨੇ ਕੈਪਟਨ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਅਜੇ ਤੱਕ ਪੰਜਾਬ 'ਚੋਂ ਪੂਰੀ ਤਰ੍ਹਾਂ ਨਸ਼ਾ ਖਤਮ ਨਹੀਂ ਕੀਤਾ, ਜਿਸ ਕਾਰਨ ਉਹ ਇਸ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰਦੇ ਹਨ ਕਿਉਂਕਿ ਉਹ ਝੂਠੀ ਸਹੁੰ ਚੁੱਕ ਕੇ ਲੋਕਾਂ ਨਾਲ ਧੋਖਾ ਨਹੀਂ ਕਰਨਾ ਚਾਹੁੰਦੇ। -PTCNews


Top News view more...

Latest News view more...