Sat, Apr 20, 2024
Whatsapp

ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਨੇ ਮਨਪ੍ਰੀਤ ਸਿੰਘ ਬਾਦਲ 'ਤੇ ਫੰਡਾਂ ਨੂੰ ਲੈ ਕੇ ਸਾਧਿਆ ਤਿੱਖਾ ਨਿਸ਼ਾਨਾ

Written by  Shanker Badra -- July 12th 2021 05:06 PM
ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਨੇ ਮਨਪ੍ਰੀਤ ਸਿੰਘ ਬਾਦਲ 'ਤੇ ਫੰਡਾਂ ਨੂੰ ਲੈ ਕੇ ਸਾਧਿਆ ਤਿੱਖਾ ਨਿਸ਼ਾਨਾ

ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਨੇ ਮਨਪ੍ਰੀਤ ਸਿੰਘ ਬਾਦਲ 'ਤੇ ਫੰਡਾਂ ਨੂੰ ਲੈ ਕੇ ਸਾਧਿਆ ਤਿੱਖਾ ਨਿਸ਼ਾਨਾ

ਸ੍ਰੀ ਮੁਕਤਸਰ ਸਾਹਿਬ : ਕਾਂਗਰਸ ਦਾ ਅੰਦਰੂਨੀ ਕਲੇਸ਼ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਹੁਣ ਕਾਂਗਰਸ ਦੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 'ਤੇ ਫੰਡਾਂ ਨੂੰ ਲੈ ਕੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ ਅਤੇ ਉਹਨਾਂ ਦੇ ਕੰਮ ਕਰਨ ਦੇ ਤਰੀਕੇ 'ਤੇ ਵੀ ਰਾਜਾ ਵੜਿੰਗ ਨੇ ਸਵਾਲ ਚੁੱਕੇ ਹਨ। [caption id="attachment_514357" align="aligncenter" width="300"] ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਨੇ ਮਨਪ੍ਰੀਤ ਸਿੰਘ ਬਾਦਲ 'ਤੇ ਫੰਡਾਂ ਨੂੰ ਲੈ ਕੇ ਸਾਧਿਆ ਤਿੱਖਾ ਨਿਸ਼ਾਨਾ[/caption] ਪੜ੍ਹੋ ਹੋਰ ਖ਼ਬਰਾਂ : ਲੁਧਿਆਣਾ ਬਲਾਤਕਾਰ ਮਾਮਲਾ : ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੁਧਿਆਣਾ 'ਚ ਦਰਜ ਹੋਇਆ ਮਾਮਲਾ ਰਾਜਾ ਵੜਿੰਗ ਨੇ ਇੱਕ ਫੇਸਬੁੱਕ ਪੋਸਟ ਵਿੱਚ ਆਪਣੀ ਹੀ ਪਾਰਟੀ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 'ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਾਂਗਰਸ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ ਲਾਏ ਹਨ। ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਉਨ੍ਹਾਂ ਨੇ ਮਨਪ੍ਰੀਤ ਸਿੰਘ ਬਾਦਲ ਦੀਆਂ ਫ਼ੋਟੋਆਂ ਸ਼ੇਅਰ ਕਰਕੇ ਦੋਸ਼ ਲਾਇਆ ਹੈ ਕਿ ਗਿੱਦੜਬਾਹਾ ਹਲਕੇ ਦੇ ਅਕਾਲੀ ਵਰਕਰਾਂ ਨੂੰ ਮਨਪ੍ਰੀਤ ਸਿੰਘ ਬਾਦਲ 15-15 ਲੱਖ ਰੁਪਏ ਦੇ ਚੈੱਕ ਦੇ ਕੇ ਹੌਂਸਲਾ ਅਫ਼ਜਾਈ ਕਰ ਰਹੇ ਹਨ। [caption id="attachment_514356" align="aligncenter" width="138"] ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਨੇ ਮਨਪ੍ਰੀਤ ਸਿੰਘ ਬਾਦਲ 'ਤੇ ਫੰਡਾਂ ਨੂੰ ਲੈ ਕੇ ਸਾਧਿਆ ਤਿੱਖਾ ਨਿਸ਼ਾਨਾ[/caption] ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਯਾਦ ਰੱਖਣਾ ਕਿ ਅਕਾਲੀ ਦਲ ਦੀ ਸਪੋਰਟ ਕਰਨਾ ਤੁਹਾਡਾ ਰਾਜਨੀਤਕ ਜੀਵਨ ਤਬਾਹ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਤੁਹਾਡੇ ਵਿੱਤ ਮੰਤਰੀ ਦੇ ਤੌਰ 'ਤੇ ਕੀਤੇ ਕੰਮਾਂ ਨੇ ਪੰਜਾਬ ਦੇ ਹਰ ਵਰਗ ਨੂੰ ਕਾਂਗਰਸ ਸਰਕਾਰ ਦੇ ਵਿਰੁੱਧ ਧਰਨੇ-ਮੁਜ਼ਾਹਰੇ ਕਰਨ ਲਈ ਮਜਬੂਰ ਕਰ ਦਿੱਤਾ ਹੈ। ਕੱਲ੍ਹ ਹੀ ਤੁਹਾਡੇ ਹਲਕੇ ਵਿੱਚ ਹਜਾਰਾਂ ਦੀ ਗਿਣਤੀ ਵਿਚ ਪੰਜਾਬ ਦੇ ਮੁਲਾਜ਼ਮ ਤੁਹਾਡਾ ਵਿਰੌਧ ਕਰ ਕੇ ਗਏ ਹਨ। [caption id="attachment_514355" align="aligncenter" width="275"] ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਨੇ ਮਨਪ੍ਰੀਤ ਸਿੰਘ ਬਾਦਲ 'ਤੇ ਫੰਡਾਂ ਨੂੰ ਲੈ ਕੇ ਸਾਧਿਆ ਤਿੱਖਾ ਨਿਸ਼ਾਨਾ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ , ਹੁਣ ਵੀਕਐਂਡ ਅਤੇ ਨਾਈਟ ਕਰਫ਼ਿਊ ਹਟਾਇਆ ਦੱਸ ਦੇਈਏ ਕਿ ਮਨਪ੍ਰੀਤ ਬਾਦਲ ਨੇ ਹਾਲ਼ ਹੀ ਵਿੱਚ ਬਠਿੰਡਾ ਕਸਬੇ ਵਿੱਚ ਆਪਣੇ ਨੇੜਲੇ ਸਾਥੀ ਦੀ ਮਾਤਾ ਦੇ ਭੋਗ 'ਤੇ ਸਮਾਰੋਹ ਵਿੱਚ ਵੀ ਕੁਝ ਫੰਡਾਂ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਮਨਪ੍ਰੀਤ ਬਾਦਲ ਨੇ ਮੁਕਤਸਰ ਟਾਊਨ ਦੇ ਮਿਊਸੀਪਲ਼ ਵਾਰਡ ਲਈ ਵਿਕਾਸ ਫੰਡਾਂ ਦੀ ਪ੍ਰਵਾਨਗੀ ਦਿੱਤੀ ਸੀ। ਇਸ ਤੋਂ ਪਹਿਲਾਂ ਵੀ ਬੀਤੇ ਦਿਨੀਂ ਰਾਜਾ ਵੜਿੰਗ ਨੇ ਮਨਪ੍ਰੀਤ ਬਾਦਲ 'ਤੇ ਫੰਡਾਂ ਨੂੰ ਲੈ ਕੇ ਸਵਾਲ ਚੁੱਕੇ ਸਨ। -PTCNews


Top News view more...

Latest News view more...