ਲੁਧਿਆਣਾ ਬਲਾਤਕਾਰ ਮਾਮਲਾ : ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੁਧਿਆਣਾ 'ਚ ਦਰਜ ਹੋਇਆ ਮਾਮਲਾ

By Shanker Badra - July 12, 2021 12:07 pm

ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੁਧਿਆਣਾ ਪੁਲਿਸ ਵੱਲੋਂ ਬਲਾਤਕਾਰ ਦਾ ਮਾਮਲਾ ਦਰਜ ਹੋਇਆ ਹੈ। ਅਦਾਲਤ ਦੇ ਨਿਰਦੇਸ਼ 'ਤੇ ਥਾਣਾ ਡਵੀਜ਼ਨ ਨੰਬਰ -6 ਦੀ ਪੁਲਿਸ ਨੇ ਸਿਮਰਜੀਤ ਸਿੰਘ ਬੈਂਸ (Simarjeet Singh Bains) ਸਮੇਤ 7 ਲੋਕਾਂ ਖ਼ਿਲਾਫ਼ ਸਾਜ਼ਿਸ਼ ਤਹਿਤ ਜਬਰ ਜਨਾਹ, ਛੇੜਛਾੜ ਤੇ ਧਮਕਾਉਣ ਦੇ ਦੋਸ਼ 'ਚ ਕੇਸ ਦਰਜ ਕਰ ਲਿਆ ਹੈ।

ਲੁਧਿਆਣਾ ਬਲਾਤਕਾਰ ਮਾਮਲਾ : ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੁਧਿਆਣਾ 'ਚ ਦਰਜ ਹੋਇਆ ਮਾਮਲਾ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ , ਹੁਣ ਵੀਕਐਂਡ ਅਤੇ ਨਾਈਟ ਕਰਫ਼ਿਊ ਹਟਾਇਆ

ਜਾਣਕਾਰੀ ਅਨੁਸਾਰ ਲੋਕ ਇਨਸਾਫ਼ ਪਾਰਟੀ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਆਈਪੀਸੀ ਦੀ ਧਾਰਾ 376,354,354-ਏ,506 ਤੇ 120 -ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਐਫਆਈਆਰ ਵਿੱਚ ਵਿਧਾਇਕ ਸਿਮਰਜੀਤ ਬੈਂਸ ਸਮੇਤ 7 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਫ਼ਿਲਹਾਲ ਅਜੇ ਤੱਕ ਵਿਧਾਇਕ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

ਲੁਧਿਆਣਾ ਬਲਾਤਕਾਰ ਮਾਮਲਾ : ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੁਧਿਆਣਾ 'ਚ ਦਰਜ ਹੋਇਆ ਮਾਮਲਾ

ਓਧਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਜ਼ਾਹਰੇ ਕਰ ਕੇ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਅਦਾਲਤ ਦੇ ਨਿਰਦੇਸ਼ ਦੇ ਬਾਵਜੂਦ ਕੇਸ ਦਰਜ ਨਾ ਕਰਨ ਦੇ ਵਿਰੋਧ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਨਾ ਸੀ। ਹਾਲਾਂਕਿ, ਉਸ ਤੋਂ ਪਹਿਲਾਂ ਹੀ ਪੁਲਿਸ ਨੇ ਐੱਫਆਈਆਰ (FIR) ਦਰਜ ਕਰ ਦਿੱਤੀ। ਸ਼੍ਰੋਮਣੀ ਅਕਾਲੀ ਦਲ ਨੇ ਧਰਨਾ ਪ੍ਰਦਰਸ਼ਨ ਕਰਦੇ ਹੋਏ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।

ਲੁਧਿਆਣਾ ਬਲਾਤਕਾਰ ਮਾਮਲਾ : ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੁਧਿਆਣਾ 'ਚ ਦਰਜ ਹੋਇਆ ਮਾਮਲਾ

ਸਿਮਰਜੀਤ ਬੈਂਸ 'ਤੇ ਬਲਾਤਕਾਰ ਦੇ ਇਲਜ਼ਾਮ ਲਾਉਣ ਵਾਲੀ ਮਹਿਲਾ ਵੱਲੋਂ ਪਾਈ ਗਈ ਪਟੀਸ਼ਨ 'ਤੇ ਲੁਧਿਆਣਾ ਦੀ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਸੀ। ਲੁਧਿਆਣਾ ਪੁਲਿਸ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ਸਨ ਪਰ ਸਿਮਰਜੀਤ ਬੈਂਸ ਵੱਲੋਂ FIR ਰੱਦ ਕਰਨ ਦੀ ਮੰਗ ਨੂੰ ਲੈ ਕੇ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ। ਹਾਈਕੋਰਟ ਨੇ FIR ਤੇ ਰੋਕ ਲਗਾਉਣ ਸੰਬੰਦੀ ਵੀ ਨੋਟਿਸ ਜਾਰੀ ਕੀਤਾ ਹੈ।

ਲੁਧਿਆਣਾ ਬਲਾਤਕਾਰ ਮਾਮਲਾ : ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੁਧਿਆਣਾ 'ਚ ਦਰਜ ਹੋਇਆ ਮਾਮਲਾ

ਹਾਈਕੋਰਟ ਨੇ ਸ਼ਿਕਾਇਤਕਰਤਾ ਮਹਿਲਾ ਤੇ ਪੰਜਾਬ ਪੁਲੀਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 15 ਜੁਲਾਈ ਨੂੰ ਹੋਵੇਗੀ। ਇਸ ਫ਼ੈਸਲੇ ਨਾਲ ਬੈਂਸ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਲੁਧਿਆਣਾ ਦੀ ਇਸ 45 ਸਾਲਾ ਔਰਤ ਨੇ ਇਲਜ਼ਾਮ ਲਗਾਏ ਸਨ ਕਿ ਬੈਂਸ ਨੇ ਉਸ ਨਾਲ ਬਲਾਤਕਾਰ ਹੀ ਨਹੀਂ ਕੀਤਾ ਸਗੋਂ ਉਸ ਨੂੰ ਧਮਕਾਇਆ ਕਿ ਜੇ ਉਸ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਤਾਂ ਉਸ ਦੇ ਦੋਵੇਂ ਬੇਟਿਆਂ ਨੂੰ ਨੁਕਸਾਨ ਹੋਏਗਾ।

ਲੁਧਿਆਣਾ ਬਲਾਤਕਾਰ ਮਾਮਲਾ : ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੁਧਿਆਣਾ 'ਚ ਦਰਜ ਹੋਇਆ ਮਾਮਲਾ

ਪੜ੍ਹੋ ਹੋਰ ਖ਼ਬਰਾਂ : 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਦੋਂ ਖੁੱਲ੍ਹਣਗੇ ਸਕੂਲ

ਲੁਧਿਆਣਾ ਦੇ ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਨੇ ਇਸ ਮਾਮਲੇ ਵਿੱਚ ਪੁਲਿਸ ਡਿਵੀਜ਼ਨ ਨੰਬਰ 6 ਦੇ ਐਸਐਚਓ ਨੂੰ ਹੁਕਮ ਦਿੱਤੇ ਹਨ ਕਿ ਉਹ ਬਿਨਾਂ ਕਿਸੇ ਦੇਰੀ ਦੇ ਬੈਂਸ ਵਿਰੁੱਧ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰਨ ਤੇ ਐਫਆਈਆਰ ਦੀ ਕਾਪੀ ਅਦਾਲਤ ਨੂੰ ਭੇਜੀ ਜਾਵੇ। ਅਦਾਲਤ ਨੇ ਆਪਣੇ ਅੱਜ ਦੇ ਹੁਕਮਾਂ ਦੀ ਕਾਪੀ ਵੀ ਐਸਐਚਓ ਨੂੰ ਭੇਜਣ ਲਈ ਕਿਹਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਅਗਲੀ ਤਾਰੀਖ਼ 15 ਜੁਲਾਈ ਤਕ ਪੁਲਿਸ ਤੋਂ 'ਕੰਪਲਾਇੰਸ ਰਿਪੋਰਟ' ਮੰਗ ਲਈ ਹੈ।

-PTCNews

adv-img
adv-img