ਸਿੱਧੂ ਨੇ ਗੁਰੂ ਗੋਬਿੰਦ ਸਿੰਘ ਜੀ ਬਾਰੇ ਦਿੱਤਾ ਅਜਿਹਾ ਬਿਆਨ, ਸਿੱਖ ਪੰਥ ‘ਚ ਰੋਸ

sidhu
ਸਿੱਧੂ ਨੇ ਗੁਰੂ ਗੋਬਿੰਦ ਸਿੰਘ ਜੀ ਬਾਰੇ ਦਿੱਤਾ ਅਜਿਹਾ ਬਿਆਨ, ਸਿੱਖ ਪੰਥ 'ਚ ਰੋਸ

ਸਿੱਧੂ ਨੇ ਗੁਰੂ ਗੋਬਿੰਦ ਸਿੰਘ ਜੀ ਬਾਰੇ ਦਿੱਤਾ ਅਜਿਹਾ ਬਿਆਨ, ਸਿੱਖ ਪੰਥ ‘ਚ ਰੋਸਖਡੂਰ ਸਾਹਿਬ: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ।ਜਿਸ ਦੌਰਾਨ ਸਿਆਸੀ ਆਗੂਆਂ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਅਜਿਹੇ ‘ਚ ਕੁਝ ਸਿਆਸੀ ਆਗੂ ਵਿਵਾਦਿਤ ਬਿਆਨ ਦੇ ਕੇ ਵਿਵਾਦਾਂ ‘ਚ ਘਿਰ ਰਹੇ ਹਨ।

man
ਸਿੱਧੂ ਨੇ ਗੁਰੂ ਗੋਬਿੰਦ ਸਿੰਘ ਜੀ ਬਾਰੇ ਦਿੱਤਾ ਅਜਿਹਾ ਬਿਆਨ, ਸਿੱਖ ਪੰਥ ‘ਚ ਰੋਸ

ਅਜਿਹਾ ਹੀ ਇੱਕ ਤਾਜ਼ਾ ਮਾਮਲਾ ਖਡੂਰ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿਥੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਦਾ ਬਚਾਅ ਕਰਦਿਆਂ ਇੱਕ ਅਜਿਹਾ ਬਿਆਨ ਦਿੱਤਾ ਹੈ, ਜਿਸ ਤੋਂ ਬਾਅਦ ਸਿੱਖੀ ਨੂੰ ਪਿਆਰ ਕਰਨ ਵਾਲੇ ਲੋਕ ਸਿੱਧੂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸੱਦ ਕੇ ਸਜ਼ਾ ਦਵਾਉਣ ਲਈ ਉਤਾਰੂ ਹੋ ਗਏ ਹਨ।

ਹੋਰ ਪੜ੍ਹੋ:ਮੇਅਰ ਦੀ ਚੋਣ 20 ਜਨਵਰੀ ਤੇ ਲੁਧਿਆਣਾ ਨਿਗਮ ਚੋਣ 20 ਫਰਵਰੀ ਤੱਕ -ਸਿੱਧੂ

man
ਸਿੱਧੂ ਨੇ ਗੁਰੂ ਗੋਬਿੰਦ ਸਿੰਘ ਜੀ ਬਾਰੇ ਦਿੱਤਾ ਅਜਿਹਾ ਬਿਆਨ, ਸਿੱਖ ਪੰਥ ‘ਚ ਰੋਸ

ਦਰਅਸਲ ਇੱਕ ਨਿੱਜੀ ਚੈਨਲ ਦੇ ਪੱਤਰਕਾਰ ਨੇ ਇੰਟਰਵਿਊ ਕਰਦਿਆਂ ਜਦੋਂ ਸਵਾਲ ਕੀਤਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮਾਫੀ ਕਿਉਂ ਮੰਗੀ ਸੀ? ਤਾਂ ਸਿੱਧੂ ਨੇ ਤੁਰੰਤ ਤਰਕ ਦਿੱਤਾ ਕਿ ਲੋੜ ਪੈਣ ‘ਤੇ ਤਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੀ ਕੱਚੀ ਗੜ੍ਹੀ ‘ਚੋਂ ਤਾੜੀ ਮਾਰ ਕੇ ਲੰਘ ਗਏ ਸਨ।ਜਿਸ ਤੋਂ ਬਾਅਦ ਸਿੱਖ ਭਾਈਚਾਰੇ ‘ਚ ਗੁੱਸੇ ਦੀ ਲਹਿਰ ਦੌੜ ਗਈ ਹੈ।

-PTC News