ਪੰਜਾਬ

ਮਾਡਰਨ ਜੇਲ੍ਹ ਵਿਚ ਬੰਦ ਕੈਦੀਆਂ ਕੋਲੋਂ ਮੋਬਾਈਲ ਫ਼ੋਨ ਤੇ ਸਿੰਮ ਕਾਰਡ ਬਰਾਮਦ

By Riya Bawa -- November 03, 2021 4:11 pm -- Updated:Feb 15, 2021

ਕਪੂਰਥਲਾ - ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਤੋਂ ਜੇਲ੍ਹ ਵਿਚ ਬੰਦ ਕੈਦੀਆਂ ਕੋਲੋਂ ਮੋਬਾਈਲ ਫ਼ੋਨ ਆਦਿ ਵਰਗੀਆਂ ਚੀਜ਼ਾਂ ਰੋਜਾਨਾ ਬਰਾਮਦ ਕਰਨ ਦੀ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਮਾਮਲਾ ਅੱਜ ਪੰਜਾਬ ਦੇ ਜ਼ਿਲ੍ਹੇ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿਥੇ ਮਾਡਰਨ ਜੇਲ੍ਹ ਵਿਚ ਬੰਦ ਕੈਦੀਆਂ ਤੇ ਹਵਾਲਾਤੀਆਂ ਕੋਲੋਂ ਭਾਰੀ ਮਾਤਰਾ ਵਿਚ ਮੋਬਾਈਲ ਫ਼ੋਨ ਤੇ ਸਿੰਮ ਕਾਰਡ ਬਰਾਮਦ ਹੋਏ ਹਨ।

ਮਿਲੀ ਜਾਣਕਾਰੀ ਦੇ ਮੁਤਾਬਿਕ ਜੇਲ੍ਹ ਵਿਚ ਕੀਤੀ ਗਈ ਜਾਂਚ ਦੌਰਾਨ 20 ਮੋਬਾਈਲ ਫ਼ੋਨ ਤੇ 12 ਸਿੰਮ ਕਾਰਡ ਜੇਲ੍ਹ ਪ੍ਰਸ਼ਾਸਨ ਨੇ ਬਰਾਮਦ ਕੀਤੇ। ਇਸ ਸੰਬੰਧੀ ਦੋ ਔਰਤਾਂ ਸਮੇਤ ਸੱਤ ਹਵਾਲਾਤੀਆਂ ਵਿਰੁੱਧ ਥਾਣਾ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਕੇ ਜਾਂਚ ਆਰੰਭ ਕਰ ਦਿੱਤੀ ਹੈ।

Haunted Jail : These are the world's most dreaded prisons, ghosts Storie scare prisoners

-PTC News

  • Share