adv-img
ਪੰਜਾਬ

ਜੇਲ੍ਹ 'ਚ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਮੌਕ ਡਰਿੱਲ

By Ravinder Singh -- October 7th 2022 05:18 PM

ਹੁਸ਼ਿਆਰਪੁਰ : ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ਸੁਰਖੀਆਂ 'ਚ ਆ ਗਈਆਂ ਹਨ। ਇਸ ਕਾਰਨ ਜੇਲ੍ਹ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਅੱਜ ਸਵੇਰੇ ਹੁਸ਼ਿਆਰਪੁਰ ਪੁਲਿਸ ਦੇ ਉਚ ਅਧਿਕਾਰੀਆਂ ਵੱਲੋਂ ਹੁਸ਼ਿਆਰਪੁਰ ਜੇਲ੍ਹ 'ਚ ਮੌਕ ਡਰਿੱਲ ਕੀਤੀ ਗਈ। ਇਸ ਮੌਕੇ ਪੁਲਿਸ ਦੇ ਆਲਾ ਅਧਿਕਾਰੀਆਂ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਇਸ ਮੌਕੇ ਡਰਿੱਲ ਦਾ ਮਕਸਦ ਇਹ ਸੀ ਕਿ ਜੇਕਰ ਕੋਲੋਂ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਮੁਲਾਜ਼ਮਾਂ ਨੂੰ ਇਸ ਸਬੰਧੀ ਜਾਣੂ ਕਰਵਾਇਆ ਗਿਆ ਕਿ ਉਨ੍ਹਾਂ ਨੇ ਕਿਸ ਤਰ੍ਹਾਂ ਆਪਣੀ ਡਿਊਟੀ ਨਿਭਾਉਣੀ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਇਕ ਮੌਕ ਡਰਿੱਲ ਕਰਕੇ ਹੁਸ਼ਿਆਰਪੁਰ ਦੇ ਸਮੂਹ ਪੁਲਿਸ ਮੁਲਾਜ਼ਮਾਂ ਨੂੰ ਇਸ ਤੋਂ ਜਾਣੂ ਕਰਵਾਇਆ ਹੈ। ਇਕ ਸਵਾਲ ਦਾ ਜਵਾਬ ਦਿੰਦੇ ਹੋਏ ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਬੇਸ਼ੱਕ ਪੰਜਾਬ ਦੀਆਂ ਬਹੁਤ ਸਾਰੀਆਂ ਜੇਲ੍ਹਾਂ 'ਚੋਂ ਮੋਬਾਈਲ ਫੋਨ ਤੇ ਹੋਰ ਸਾਮਾਨ ਬਰਾਮਦ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਪੁਲਿਸ ਤੇ ਜੇਲ੍ਹ ਮੁਲਾਜ਼ਮਾਂ ਵੱਲੋਂ ਬਹੁਤ ਹੀ ਸਖ਼ਤੀ ਵਰਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੂਰੀ ਮੁਸ਼ਤੈਦੀ ਨਾਲ ਡਿਊਟੀ ਦਿੱਤੀ ਜਾਂਦੀ ਹੈ ਤਾਂ ਜੋ ਜੇਲ੍ਹ ਅੰਦਰ ਕੋਈ ਵੀ ਇਸ ਤਰ੍ਹਾਂ ਦਾ ਮੋਬਾਈਲ ਜਾਂ ਕੋਈ ਨਸ਼ੇ ਦਾ ਸਾਮਾਨ ਨਾ ਪਹੁੰਚੇ ਸਕੇ। ਇਸ ਮੌਕ ਡਰਿੱਲ ਵਿਚ ਹੁਸ਼ਿਆਰਪੁਰ ਦੇ ਥਾਣਿਆਂ ਦੇ ਅਲੱਗ-ਅਲੱਗ ਐੱਸਐੱਚਓ ਦੇ ਨਾਲ ਸੈਂਕੜੇ ਪੁਲਿਸ ਮੁਲਾਜ਼ਮ ਮੌਕ ਡਰਿੱਲ ਵਿਚ ਸ਼ਾਮਿਲ ਸਨ।

-PTC News

  • Share