ਬਾਲੀਵੁੱਡ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ ਰਾਜਸਥਾਨ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Model and actress Payal Rohatgi Arrested by police in Rajasthan Bundi
ਬਾਲੀਵੁੱਡ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ ਰਾਜਸਥਾਨ ਪੁਲਿਸ ਨੇ ਕੀਤਾ ਗ੍ਰਿਫ਼ਤਾਰ 

ਬਾਲੀਵੁੱਡ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ ਰਾਜਸਥਾਨ ਪੁਲਿਸ ਨੇ ਕੀਤਾ ਗ੍ਰਿਫ਼ਤਾਰ:ਮੁੰਬਈ : ਬਾਲੀਵੁੱਡ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਅਕਸਰ ਹੀ ਸੁਰਖੀਆਂ ਵਿੱਚ ਰਹਿੰਦੀ ਹੈ।ਉਹ ਕਦੇ ਆਪਣੇ ਫੇਸਬੁੱਕ ਲਾਈਵ ਕਾਰਨ ਅਤੇ ਕਦੇ ਆਪਣੇ ਟਵੀਟਸ ਨੂੰ ਲੈ ਕੇ ਚਰਚਾ ਵਿਚ ਰਹਿੰਦੀ ਹੈ। ਉਸ ਦੀਆਂ ਕਈ ਵੀਡੀਓ ਵੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਪਾਇਲ ਰੋਹਤਗੀ ‘ਤੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਪਿਤਾ ਮੋਤੀਲਾਲ ਨਹਿਰੂ’ਤੇ ਟਿੱਪਣੀ ਕਰਨ ਦਾ ਦੋਸ਼ ਲੱਗਾ ਹੈ।

Model and actress Payal Rohatgi Arrested by police in Rajasthan Bundi
ਬਾਲੀਵੁੱਡ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ ਰਾਜਸਥਾਨ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਹੁਣ ਮਾਡਲ ਅਤੇ ਅਦਾਕਾਰਾ ਪਾਇਲ ਰੋਹਤਗੀ ਨੂੰ ਰਾਜਸਥਾਨ ਦੀ ਬੂੰਦੀ ਪੁਲਿਸ ਨੇ ਹਿਰਾਸਤ ‘ਚ ਲਿਆ ਹੈ। ਇਸ ਗੱਲ ਦੀ ਜਾਣਕਾਰੀ ਖੁਦ ਪਾਇਲ ਨੇ ਟਵਿਟਰ ਰਾਹੀਂ ਦਿੱਤੀ ਹੈ।ਪਾਇਲ ਨੇ ਟਵੀਟ ਕਰਦੇ ਹੋਏ ਲਿਖਿਆ,‘‘ਮੈਨੂੰ ਰਾਜਸਥਾਨ ਪੁਲਿਸ ਨੇ ਮੋਤੀਲਾਲ ਨਹਿਰੂ ’ਤੇ ਇਕ ਵੀਡੀਓ ਸ਼ੇਅਰ ਕਰਨ ਲਈ ਗ੍ਰਿਫਤਾਰ ਕੀਤਾ ਹੈ। ਉਸ ਵੀਡੀਓ ਨੂੰ ਮੈਂ ਗੂਗਲ ਤੋਂ ਜਾਣਕਾਰੀ ਲੈ ਕੇ ਬਣਾਇਆ ਸੀ। ਬੋਲਣ ਦੀ ਆਜ਼ਾਦੀ ਇਕ ਮਜ਼ਾਕ ਹੈ।’’

Model and actress Payal Rohatgi Arrested by police in Rajasthan Bundi
ਬਾਲੀਵੁੱਡ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ ਰਾਜਸਥਾਨ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਦੱਸ ਦੇਈਏ ਕਿ ਪਾਇਲ ਨੇ ਕੁੱਝ ਸਮਾਂ ਪਹਿਲਾਂ ਆਪਣੇ ਟਵਿਟਰ ਅਕਾਊਂਟ ’ਤੇ ਇਕ ਵਿਵਾਦਿਤ ਵੀਡੀਓ ਸ਼ੇਅਰ ਕੀਤਾ ਸੀ। ਜਿਸ ਵਿਚ ਪਾਇਲ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਪਿਤਾ ਮੋਤੀਲਾਲ ਨਹਿਰੂ ਨੂੰ ਲੈ ਕੇ ਟਿੱਪਣੀ ਕੀਤੀ ਸੀ। ਇਸ ਦੇ ਨਾਲ ਹੀ ਪਾਇਲ ਨੇ ਮੋਤੀਲਾਲ ਦੇ ਵਿਆਹ ਨੂੰ ਤਿੰਨ ਤਲਾਕ ਦੇ ਮੁੱਦੇ ਨਾਲ ਵੀ ਜੋੜਦੇ ਹੋਏ ਇਤਰਾਜ਼ਯੋਗ ਬਿਆਨ ਦਿੱਤਾ ਸੀ। ਜਿਸ ਕਰਕੇ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕੀਤਾ ਹੈ।
-PTCNews