ਖੇਤੀਬਾੜੀ

ਮੋਦੀ ਸਰਕਾਰ ਆੜਤੀਆਂ ਨੂੰ ਡਰਾਉਣ ਦਾ ਯਤਨ ਕਰਨ ਤੋਂ ਬਾਜ ਆਵੇ- ਅਮਨ ਅਰੋੜਾ

By Jagroop Kaur -- December 20, 2020 7:12 pm -- Updated:Feb 15, 2021

ਕੁਚਲਣ ਦਾ ਇਰਾਦਾ ਛੱਡ ਕਿਸਾਨਾਂ ਦੀਆਂ ਮੰਗਾਂ ਮੰਨੇ ਕੇਂਦਰ ਸਰਕਾਰ: ਸੰਗਰੂਰ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਸੂਬੇ ਦੇ ਆੜਤੀਆਂ ਅਤੇ ਵਾਪਰੀਆਂ-ਕਾਰੋਬਾਰੀਆਂ ‘ਤੇ ਆਮਦਨ ਕਰ ਵਿਭਾਗ ਵੱਲੋਂ ਕੀਤੀ ਜਾ ਰਹੀ ਅਚਾਨਕ ਛਾਪੇਮਾਰੀ ਅਤੇ ਕਿਸਾਨਾਂ ਨੂੰ ਐਫਸੀਆਰ ਤਹਿਤ ਭੇਜੇ ਜਾ ਰਹੇ ਨੋਟਿਸਾਂ ਨੂੰ ਬਦਲੇ ਦੀ ਭਾਵਨਾ ਨਾਲ ਕੀਤੀ ਜਾ ਰਹੀ ਕਾਰਵਾਈ ਦੱਸਿਆ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਸਖਤ ਨਿੰਦਿਆ ਕੀਤੀ ਹੈ।

15 ਜਿਲ੍ਹਿਆਂ ਵਿਚ 23 ਦਸੰਬਰ ਤਕ ਪਿੰਡ-ਪਿੰਡ ਕੀਤੇ ਜਾਣਗੇ ਸ਼ਰਧਾਂਜ਼ਲੀ ਸਮਾਗਮ

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਆੜਤੀਆਂ ਐਸੋਸੀਏਸ਼ਨ ਵੱਲੋਂ ਕਿਸਾਨ ਅੰਦੋਲਨ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ। ਪਰ ਹੁਣ ਆੜਤੀਆਂ ਦੀ ਆਵਾਜ਼ ਦਬਾਉਣ ਲਈ ਪੰਜਾਬ ਭਰ ਵਿਚ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਕਿਸਾਨ ਅੰਦੋਲਨ ਹੁਣ ਇਕੱਲੇ ਪੰਜਾਬ ਦਾ ਅੰਦੋਲਨ ਹੀ ਨਹੀਂ ਹੈ, ਦੇਸ਼, ਵਿਦੇਸ਼ ’ਚੋਂ ਕਿਸਾਨ ਅੰਦੋਲਨ ਦਾ ਸਾਥ ਦੇ ਰਹੇ ਹਨ। ਕਿਸਾਨਾਂ ਨੂੰ ਵਿਦੇਸ਼ਾਂ ਤੋਂ ਆਉਣ ਵਾਲੀ ਮਦਦ ਲਈ ਮੋਦੀ ਸਰਕਾਰ ਐਫਸੀਆਰ ਦੇ ਤਹਿਤ ਹੁਣ ਨੋਟਿਸ ਜਾਰੀ ਕਰਕੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

1000 roti making machine in one hour in the Kisan Andolan

ਉਨਾਂ ਕਿਹਾ ਕਿ ਮੋਦੀ ਸਰਕਾਰ ਦੀ ਇਹ ਪੁਰਾਣੀ ਆਦਤ ਹੈ ਕਿ ਜਦੋਂ ਕੋਈ ਉਨਾਂ ਦੇ ਫੈਸਲਿਆਂ ਨਾਲ ਸਹਿਮਤ ਨਹੀਂ ਹੁੰਦਾਂ ਤਾਂ ਪਹਿਲਾਂ ਉਨਾਂ ਨੂੰ ਬਦਨਾਮ ਕੀਤਾ ਜਾਂਦਾ ਹੈ, ਫਿਰ ਬਾਂਹ ਮਰੋੜਕੇ, ਧਮਕਾਕੇ ਦਬਾਇਆ ਜਾਂਦਾ ਹੈ। ਉਨਾਂ ਕਿਹਾ ਕਿ ਹੁਣ ਆੜਤੀਆਂ ਅਤੇ ਕਾਰੋਬਾਰੀਆਂ ਉੱਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਕਿਸਾਨਾਂ ਦਾ ਸਾਥ ਦੇ ਰਹੇ ਹੋਰ ਸਾਰੇ ਵਰਗਾਂ ਨੂੰ ਡਰਾਉਣ ਦੀ ਕੋਸ਼ਿਸ਼ ਹੈ ਤਾਂ ਕਿ ਉਹ ਅੰਦੋਲਨ ਤੋਂ ਪਿੱਛੇ ਹਟ ਜਾਣ।

किसानों की बजाय राजनीतिक दलों के हितों की चिंता ज्यादा कर रहे हैं किसान नेताਅਮਨ ਅਰੋੜਾ ਨੇ ਕਿਹਾ ਕਿ ਭਾਵੇਂ ਹੀ ਮੋਦੀ ਸਰਕਾਰ ਖੇਤੀ ਅਤੇ ਕਿਸਾਨ ਦੀ ਅਹਿਮੀਅਤ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਪ੍ਰੰਤੂ ਵਪਾਰੀ-ਕਾਰੋਬਾਰੀ ਚੰਗੀ ਤਰਾਂ ਸਮਝਦੇ ਹਨ ਕਿ ਉਨਾਂ ਦੀ ਆਰਥਿਕਤਾ ਦਾ ਪਹੀਆ ਵੀ ਖੇਤੀ ਅਤੇ ਕਿਸਾਨੀ ਨਾਲ ਘੁੰਮਦਾ ਹੈ ਅਤੇ ਕਾਲੇ ਕਾਨੂੰਨਾਂ ਨੇ ਕਿਸਾਨ ਅਤੇ ਮਜ਼ਦੂਰਾਂ ਦੇ ਨਾਲ-ਨਾਲ ਦੁਕਾਨਦਾਰਾਂ, ਆੜਤੀਆਂ, ਵਪਾਰੀਆਂ-ਕਾਰੋਬਾਰੀਆਂ ਅਤੇ ਟਰਾਂਸਪੋਰਟਰਾਂ ਦਾ ਵੀ ਭਵਿੱਖ ਖਤਰੇ ਵਿੱਚ ਪਾ ਦਿੱਤਾ ਹੈ।Cong. reneging on promise to scrap Power Purchase Agreements, says AAP -  The Hindu
ਅਮਨ ਅਰੋੜਾ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਇਸ ਅੰਦੋਲਨ ਨੂੰ ਦਬਾਕੇ ਕੁਚਲਣ ਦੀ ਕੋਸ਼ਿਸ਼ ਕਰਦੀ ਹੈ ਤਾਂ ਇਹ ਉਸਦਾ ਵਹਿਮ ਹੈ। ਉਨਾਂ ਕਿਹਾ ਕਿ ਹੁਣ ਇਹ ਅੰਦੋਲਨ ਸਿਰਫ ਕਿਸਾਨਾਂ ਦਾ ਨਹੀਂ ਹੈ, ਸਾਰੇ ਦੇਸ਼ ਵਾਸੀ ਇਸ ਅੰਦੋਲਨ ਨੂੰ ਮਿਲਕੇ ਲੜ ਰਹੇ ਹਨ।
ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਾਹੀਦਾ ਹੈ ਕਿ ਉਹ ਇੱਧਰ-ਓਧਰ ਹੱਥ ਜੋੜਨ ਦੀ ਬਜਾਏ ਅੰਦੋਲਨਕਾਰੀ ਕਿਸਾਨਾਂ ਨਾਲ ਗੱਲ ਕਰਨ ਅਤੇ ਉਨਾਂ ਦੀਆਂ ਮੰਗਾਂ ਮੰਨਕੇ ਤਿੰਨੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਅਤੇ ਸਾਰੀਆਂ ਫਸਲਾਂ ਦੀ ਐਮਐਸਪੀ ਉੱਤੇ ਖਰੀਦ ਨੂੰ ਕਾਨੂੰਨੀ ਗਾਰੰਟੀ ਦੇਣ।
ਇਸ ਮੌਕੇ ਉਨਾਂ ਨਾਲ ‘ਆਪ’ ਆਗੂ ਨਰਿੰਦਰ ਕੌਰ ਭਰਾਜ, ਨੀਲ ਗਰਗ, ਗੁਰਚਰਨ ਸਿੰਘ, ਗੁਰਦੇਵ ਸਿੰਘ ਸੰਗਾਲਾ, ਸਿੰਕਦਰ ਸਿੰਘ, ਹਰਦੀਪ ਸਿੰਘ ਤੂਰ, ਸਫੀ ਮੁਹੰਮਦ,ਕਮਲ ਸਿੰਘ, ਗੁਰਪ੍ਰੀਤ ਰਾਜਾ, ਜਗਤਾਰ ਸਿੰਘ, ਨੋਨੀ ਸਿੰਘ, ਕਰਮਜੀਤ ਨਾਗੀ, ਹਰਦੀਪ ਭਰੂਰ, ਮਨਦੀਪ ਸਿੰਘ ਲੱਖੇਵਾਲ, ਮਨੀ ਸਰਾਉ ਆਦਿ ਸ਼ਾਥੀ ਹਾਜਰ ਰਹੇ।
  • Share