Wed, Apr 24, 2024
Whatsapp

ਮੋਦੀ ਮੰਤਰੀ ਮੰਡਲ ਦੀ ਪਹਿਲੀ ਬੈਠਕ ਅੱਜ

Written by  Jashan A -- May 31st 2019 09:06 AM -- Updated: May 31st 2019 09:33 AM
ਮੋਦੀ ਮੰਤਰੀ ਮੰਡਲ ਦੀ ਪਹਿਲੀ ਬੈਠਕ ਅੱਜ

ਮੋਦੀ ਮੰਤਰੀ ਮੰਡਲ ਦੀ ਪਹਿਲੀ ਬੈਠਕ ਅੱਜ

ਮੋਦੀ ਮੰਤਰੀ ਮੰਡਲ ਦੀ ਪਹਿਲੀ ਬੈਠਕ ਅੱਜ,ਨਵੀਂ ਦਿੱਲੀ: ਲੋਕ ਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਮਗਰੋਂ ਬੀਤੇ ਦਿਨ ਨਰਿੰਦਰ ਮੋਦੀ ਨੇ ਦੂਸਰੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਇਸ ਮੌਕੇ ਉਹਨਾਂ ਨਾਲ ਹੋਰ ਮੰਤਰੀਆਂ ਨੇ ਵੀ ਸਹੁੰ ਚੁੱਕੀ। [caption id="attachment_301885" align="aligncenter" width="300"]md ਮੋਦੀ ਮੰਤਰੀ ਮੰਡਲ ਦੀ ਪਹਿਲੀ ਬੈਠਕ ਅੱਜ[/caption] ਜਿਸ ਦੌਰਾਨ ਨਵੇਂ ਕੇਂਦਰੀ ਮੰਤਰੀ ਮੰਡਲ ਦੀ ਪਹਿਲੀ ਬੈਠਕ ਅੱਜ ਸ਼ਾਮ ਨੂੰ ਹੋਣ ਦੀ ਸੰਭਾਵਨਾ ਹੈ, ਜਿਸ ਦੀ ਜਾਣਕਾਰੀ ਅਧਿਕਾਰਿਕ ਸੂਤਰਾਂ ਨੇ ਦਿੱਤੀ ਹੈ। ਹੋਰ ਪੜ੍ਹੋ:ਚੋਣ ਨਤੀਜਿਆਂ ਤੋਂ ਪਹਿਲਾਂ ਓਡੀਸ਼ਾ ‘ਚ ਕਾਂਗਰਸੀ ਉਮੀਦਵਾਰ ‘ਤੇ ਹੋਇਆ ਜਾਨਲੇਵਾ ਹਮਲਾ, ਸਥਿਤੀ ਤਣਾਅਪੂਰਨ ਉਨ੍ਹਾਂ ਕਿਹਾ ਕਿ ਹੁਣ ਕੋਈ ਨਿਰਧਾਰਿਤ ਏਜੰਡਾ ਨਹੀਂ ਹੈ ਅਤੇ ਇਸ 'ਚ ਸੰਸਦ ਦੇ ਸੈਸ਼ਨ ਦੀ ਸੰਭਾਵਤ ਤਾਰੀਖ ਤੈਅ ਕੀਤੀ ਜਾ ਸਕਦੀ ਹੈ।ਤੁਹਾਨੂੰ ਦੱਸ ਦੇਈਏ ਕਿ ਬੀਤੀ ਸ਼ਾਮ ਰਾਸ਼ਟਰਪਤੀ ਭਵਨ 'ਚ ਸਹੁੰ ਚੁੱਕ ਸਮਾਗਮ ਹੋਇਆ। [caption id="attachment_301886" align="aligncenter" width="300"]md ਮੋਦੀ ਮੰਤਰੀ ਮੰਡਲ ਦੀ ਪਹਿਲੀ ਬੈਠਕ ਅੱਜ[/caption] ਜਿਸ ’ਚ ਵਿਰੋਧੀ ਧਿਰ ਦੇ ਆਗੂ ,ਸਾਰੇ ਸੂਬਿਆਂ ਦੇ ਮੁੱਖ ਮੰਤਰੀ, ਸਾਰੇ ਰਾਜਪਾਲ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਸੰਸਦ ਦੇ ਦੋਵੇਂ ਸਦਨਾਂ ਦੇ ਮੈਂਬਰ ਤੇ ਸੂਬਿਆਂ ਦੇ ਸੀਨੀਅਰ ਭਾਜਪਾ ਆਗੂ ਮੌਜੂਦ ਸਨ।ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਵੀ ਮੌਜੂਦ ਸਨ। -PTC News


Top News view more...

Latest News view more...