Fri, Apr 26, 2024
Whatsapp

ਮੋਗਾ ਵਿਖੇ ASI ਨੇ ਖ਼ੁਦ ਨੂੰ ਗੋਲੀ ਮਾਰ ਕੇ ਦਿੱਤੀ ਜਾਨ , ਸੁਸਾਇਡ ਨੋਟ 'ਚ ਕੀਤਾ ਵੱਡਾ ਖ਼ੁਲਾਸਾ    

Written by  Shanker Badra -- May 03rd 2021 03:47 PM
ਮੋਗਾ ਵਿਖੇ ASI ਨੇ ਖ਼ੁਦ ਨੂੰ ਗੋਲੀ ਮਾਰ ਕੇ ਦਿੱਤੀ ਜਾਨ , ਸੁਸਾਇਡ ਨੋਟ 'ਚ ਕੀਤਾ ਵੱਡਾ ਖ਼ੁਲਾਸਾ    

ਮੋਗਾ ਵਿਖੇ ASI ਨੇ ਖ਼ੁਦ ਨੂੰ ਗੋਲੀ ਮਾਰ ਕੇ ਦਿੱਤੀ ਜਾਨ , ਸੁਸਾਇਡ ਨੋਟ 'ਚ ਕੀਤਾ ਵੱਡਾ ਖ਼ੁਲਾਸਾ    

ਮੋਗਾ : ਮੋਗਾ ਦੇ ਥਾਣਾ ਬੱਧਨੀ ਕਲਾਂ ਅਧੀਨ ਪੈਂਦੀ ਚੌਂਕੀ ਲੋਪੋਂ ਦੇ ਏ.ਐੱਸ.ਆਈ ਸਤਨਾਮ ਸਿੰਘ ਵੱਲੋਂ ਸਰਕਾਰੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਦੀ ਲਾਸ਼ ਕੋਲੋ ਪੁਲਿਸ ਨੂੰ ਇਕ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ 'ਚ ਲੈ ਲਿਆ ਹੈ। ਪੰਜਾਬ 'ਚ ਲੱਗਿਆ ਮਿੰਨੀ ਲੌਕਡਾਊਨ, ਪੜ੍ਹੋ ਕਿਸ-ਕਿਸ ਨੂੰ ਮਿਲੇਗੀ ਛੋਟ , ਕੀ ਰਹੇਗਾ ਬੰਦ [caption id="attachment_494520" align="aligncenter" width="300"]Moga : ASI ne sarvis rivalavar nal khud nu mari goli , Suicide note ch vada khulasa ਮੋਗਾ ਵਿਖੇ ASI ਨੇ ਖ਼ੁਦ ਨੂੰ ਗੋਲੀ ਮਾਰ ਕੇ ਦਿੱਤੀ ਜਾਨ , ਸੁਸਾਇਡ ਨੋਟ 'ਚ ਕੀਤਾ ਵੱਡਾ ਖ਼ੁਲਾਸਾ[/caption] ਜਾਣਕਾਰੀ ਅਨੁਸਾਰ ਪੁਲਿਸ ਚੌਕੀ ਲੋਪੋਂ ਵਿੱਚ ਤਾਇਨਾਤ 48 ਸਾਲਾ ਸਤਨਾਮ ਸਿੰਘ ਨੇ ਆਪਣੇ ਸਰਕਾਰੀ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ-ਹੱਤਿਆ ਕਰ ਲਈ ਹੈ। ਉਸ ਨੂੰ ਗੰਭੀਰ ਹਾਲਤ ਵਿੱਚ ਮਥੁਰਾਦਾਸ ਸਿਵਲ ਹਸਪਤਾਲ ਲਿਆਂਦਾ, ਜਿੱਥੇ ਮ੍ਰਿਤਕ ਐਲਾਨ ਦਿੱਤਾ ਗਿਆ ਹੈ। [caption id="attachment_494517" align="aligncenter" width="169"]Moga : ASI ne sarvis rivalavar nal khud nu mari goli , Suicide note ch vada khulasa ਮੋਗਾ ਵਿਖੇ ASI ਨੇ ਖ਼ੁਦ ਨੂੰ ਗੋਲੀ ਮਾਰ ਕੇ ਦਿੱਤੀ ਜਾਨ , ਸੁਸਾਇਡ ਨੋਟ 'ਚ ਕੀਤਾ ਵੱਡਾ ਖ਼ੁਲਾਸਾ[/caption] ਦੱਸਿਆ ਜਾਂਦਾ ਹੈ ਕਿ ਏ.ਐੱਸ.ਆਈ ਸਤਨਾਮ ਸਿੰਘਨੇ ਸੋਮਵਾਰ ਸਵੇਰੇ ਆਪਣੇ ਪੁੱਤਰ ਗੁਰਪ੍ਰੀਤ ਸਿੰਘ ਦੇ ਮੋਬਾਈਲ ਫੋਨ 'ਤੇ ਮੈਸੇਜ਼ ਕੀਤਾ ਕਿ ਉਹ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਪ੍ਰੇਸ਼ਾਨ ਹੈ। ਇਹ ਉਸ ਦਾ ਆਖ਼ਰੀ ਸੰਦੇਸ਼ ਹੈ। ਪੁਲਿਸ ਨੇ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ।ਦੂਜੇ ਪਾਸੇ ਪੀੜਤ ਪਰਿਵਾਰ ਨੇ ਸੁਸਾਇਟ ਨੋਟ ਦੇ ਆਧਾਰ 'ਤੇ ਜਾਂਚ ਦੀ ਮੰਗ ਕੀਤੀ ਹੈ। [caption id="attachment_494518" align="aligncenter" width="300"]Moga : ASI ne sarvis rivalavar nal khud nu mari goli , Suicide note ch vada khulasa ਮੋਗਾ ਵਿਖੇ ASI ਨੇ ਖ਼ੁਦ ਨੂੰ ਗੋਲੀ ਮਾਰ ਕੇ ਦਿੱਤੀ ਜਾਨ , ਸੁਸਾਇਡ ਨੋਟ 'ਚ ਕੀਤਾ ਵੱਡਾ ਖ਼ੁਲਾਸਾ[/caption] ਪੜ੍ਹੋ ਹੋਰ ਖ਼ਬਰਾਂ : ਕੀ ਭਾਰਤ 'ਚ 3 ਮਈ ਤੋਂ 20 ਮਈ ਤੱਕ ਮੁੜ ਲੱਗੇਗਾ ਮੁਕੰਮਲ ਲੌਕਡਾਊਨ ?, ਪੜ੍ਹੋ ਅਸੀਂ ਸੱਚਾਈ  ਦੱਸਣਯੋਗ ਹੈ ਕਿ ਖੁਦਕੁਸ਼ੀ ਕਰਨ ਤੋਂ ਪਹਿਲਾਂ ਉਹ ਆਪਣੇ ਕੋਲ ਇਕ ਸੁਸਾਈਡ ਨੋਟ ਛੱਡ ਗਿਆ। ਜਿਸ ਵਿੱਚ ਉਸਨੇ ਆਪਣੇ ਸੀਨੀਅਰ ਅਧਿਕਾਰੀਆਂ ਦੇ ਨਾਮ ਲਿਖੇ ਸਨ। ਪੀੜਤ ਪਰਿਵਾਰ ਨੇ ਦੱਸਿਆ ਕਿ ਉਸ ਨੇ ਪੁਲਿਸ ਥਾਣਾ ਬੱਧਨੀ ਕਲਾਂ ਦੇ ਇਕ ਪੁਲਿਸ ਅਧਿਕਾਰੀ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕੀਤੀ ਹੈ। ਇਸ ਮਾਮਲੇ ਦੀ ਪੁਲਸ ਅਧਿਕਾਰੀਆਂ ਵਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ। -PTCNews


Top News view more...

Latest News view more...