Tue, Apr 30, 2024
Whatsapp

ਮੋਗਾ 'ਚ ਲੁਟੇਰਾ ਗਿਰੋਹ ਦਾ ਪਰਦਾਫਾਸ਼, ਕਈ ਵਾਰਦਾਤਾਂ 'ਚ ਸੀ ਸ਼ਾਮਲ

Written by  Baljit Singh -- June 22nd 2021 11:13 AM
ਮੋਗਾ 'ਚ ਲੁਟੇਰਾ ਗਿਰੋਹ ਦਾ ਪਰਦਾਫਾਸ਼, ਕਈ ਵਾਰਦਾਤਾਂ 'ਚ ਸੀ ਸ਼ਾਮਲ

ਮੋਗਾ 'ਚ ਲੁਟੇਰਾ ਗਿਰੋਹ ਦਾ ਪਰਦਾਫਾਸ਼, ਕਈ ਵਾਰਦਾਤਾਂ 'ਚ ਸੀ ਸ਼ਾਮਲ

ਮੋਗਾ : ਮੋਗਾ ਪੁਲਿਸ ਨੇ ਇੱਕ ਵੱਡੀ ਸਫਲਤਾ ਤਹਿਤ ਤਰ-ਜ਼ਿਲ੍ਹਾ ਲੁਟੇਰਾ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਸੀਨੀਅਰ ਪੁਲਿਸ ਕਪਤਾਨ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਮੋਗਾ ਪੁਲਿਸ ਨੇ ਬਾਘਾਪੁਰਾਣਾ ਥਾਣੇ ਦੇ ਖੇਤਰ ਵਿੱਚ ਹੋਏ ਕਤਲ ਕੇਸ ਸਮੇਤ ਵੱਖ ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੁਟੇਰਿਆਂ ਦੇ ਅੰਤਰ-ਜ਼ਿਲ੍ਹਾ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੜੋ ਹੋਰ ਖਬਰਾਂ: ਇਨ੍ਹਾਂ ਸੂਬਿਆਂ ‘ਚ ਪਵੇਗਾ ਮੀਂਹ, ਜਾਣੋ ਕਿੰਨੀ ਦੂਰ ਪਹੁੰਚਿਆ ਹੈ ਮਾਨਸੂਨ ਉਹਨਾਂ ਕਿਹਾ ਕਿ 14 ਜੂਨ 2021 ਨੂੰ ਦੋ ਅਣਪਛਾਤੇ ਹਮਲਾਵਰਾਂ ਨੇ ਕੇਵਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਰਾਜੇਆਣਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਸੀ। ਇਸ ਸਬੰਧੀ ਮੁਕੱਦਮਾ ਨੰਬਰ 105 ਮਿਤੀ 14/06/2021 ਅ / ਧ 302, 379, 34 ਆਈ ਪੀ ਸੀ ਥਾਣਾ ਬਾਘਾਪੁਰਾਣਾ ਵਿਖੇ ਦਰਜ ਕੀਤਾ ਗਿਆ ਸੀ। ਮੋਗਾ ਪੁਲਿਸ ਨੇ ਮੁਲਜ਼ਮਾਂ ਨੂੰ ਫੜਨ ਲਈ ਇੱਕ ਤੁਰੰਤ ਹਰਕਤ ਦਿਖਾਈ ਗਈ। ਇਸ ਦੌਰਾਨ ਦੋਸ਼ੀ ਦੀ ਕਿਸੇ ਵੀ ਜਾਣਕਾਰੀ ਲਈ ਮੋਗਾ ਪੁਲਿਸ ਦੁਆਰਾ 1 ਲੱਖ ਦੇ ਨਕਦ ਇਨਾਮ ਦਾ ਐਲਾਨ ਕੀਤਾ ਗਿਆ । ਪੜੋ ਹੋਰ ਖਬਰਾਂ: ਭਾਰਤ ‘ਚ ਮੱਠੀ ਪਈ ਕੋਰੋਨਾ ਵਾਇਰਸ ਦੀ ਰਫਤਾਰ, 90 ਦਿਨਾਂ ਬਾਅਦ 50 ਹਜ਼ਾਰ ਤੋਂ ਘੱਟ ਕੋਰੋਨਾ ਮਾਮਲੇ ਇੰਸਪੈਕਟਰ ਬਲਰਾਜ ਮੋਹਨ, ਐਸ.ਐਚ.ਓ ਸਿਟੀ ਸਾਊਥ, ਮੋਗਾ ਦੀ ਟੀਮ ਨੂੰ ਇੱਕ ਸਰੋਤ ਤੋਂ ਇਤਲਾਹ ਮਿਲੀ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਕੁਝ ਲੋਕ ਮੋਗਾ ਦੇ ਨੇੜੇ ਲੁਕੇ ਹੋਏ ਹਨ। ਇਸ ਤੋਂ ਬਾਅਦ ਇੰਸਪੈਕਟਰ ਬਲਰਾਜ ਮੋਹਨ ਦੀ ਟੀਮ ਨੇ ਛਾਪਾ ਮਾਰਿਆ। ਜਿਸ ਦੌਰਾਨ ਦੋਸ਼ੀਆਂ (ਪਰਦੀਪ ਸਿੰਘ ਉਰਫ ਕਾਲੂ ਪੁੱਤਰ ਜਸਵੀਰ ਸਿੰਘ ਵਾਸੀ ਮੁਗਲੂ ਕੀ ਪੱਤੀ, ਬਾਘਾਪੁਰਾਣਾ, ਮੋਗਾ, ਅਮਰਜੀਤ ਸਿੰਘ ਉਰਫ ਕਾਡੂ ਪੁੱਤਰ ਆਤਮਾ ਸਿੰਘ, ਵਾਸੀ ਸਮਾਧ ਭਾਈ, ਜ਼ਿਲ੍ਹਾ ਮੋਗਾ, ਲਖਵੀਰ ਸਿੰਘ ਉਰਫ ਲੱਖਾ ਪੁੱਤਰ ਬਿੱਲੂ ਸਿੰਘ ਵਾਸੀ ਸਮਾਧ ਭਾਈ, ਜ਼ਿਲ੍ਹਾ ਮੋਗਾ, ਮਨਜਿੰਦਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਨੱਥੂਵਾਲਾ ਗਰਬੀ, ਜ਼ਿਲ੍ਹਾ ਮੋਗਾ) ਨੇ ਪੁਲਿਸ ਤੋਂ ਬਚ ਨਿਕਲਣ ਦੀ ਕੋਸ਼ਿਸ਼ ਕੀਤੀ ਪਰ ਉਹਨਾਂ ਨੂੰ ਫੜ ਲਿਆ ਗਿਆ। ਪੜੋ ਹੋਰ ਖਬਰਾਂ: ਕੈਪਟਨ ਅਮਰਿੰਦਰ ਅੱਜ ਕਾਂਗਰਸ ਕਮੇਟੀ ਦੇ ਸਾਹਮਣੇ ਹੋਣਗੇ ਪੇਸ਼ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਕਿ ਇਹ ਦੋਸ਼ੀ ਰਾਜੇਆਣਾ ਕਤਲ ਅਤੇ ਹੋਰ ਕਈ ਅਪਰਾਧ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਜਿਵੇਂ ਮੋਗਾ, ਪਟਿਆਲਾ, ਬਠਿੰਡਾ ਅਤੇ ਫਰੀਦਕੋਟ ਵਿਚ ਦੋਸ਼ੀ ਕਰ ਚੁੱਕੇ ਹਨ। ਮੁਲਜ਼ਮਾਂ ਦੇ ਵੱਖ ਵੱਖ ਜੁਰਮਾਂ ਅਤੇ ਉਸਦੇ ਸਾਥੀਆਂ ਬਾਰੇ ਵਧੇਰੇ ਵੇਰਵਿਆਂ (ਵਸੂਲੀਆਂ ਆਦਿ) ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਮੋਗਾ ਅਤੇ ਆਸ ਪਾਸ ਦੇ ਇਲਾਕਿਆਂ ਦੇ ਲੋਕ ਰਾਹਤ ਦਾ ਸਾਹ ਲੈ ਸਕਣਗੇ। -PTC News


Top News view more...

Latest News view more...