Advertisment

ਮੋਗਾ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਮਿਲਿਆ ਟਰਾਂਜ਼ਿਟ ਰਿਮਾਂਡ

author-image
Ravinder Singh
Updated On
New Update
ਮੋਗਾ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਮਿਲਿਆ ਟਰਾਂਜ਼ਿਟ ਰਿਮਾਂਡ
Advertisment
ਮੋਗਾ : ਗੈਂਗਸਟਰ ਲਾਰੈਂਸ ਬਿਸ਼ਨੋਈ ਮਗਰੋਂ ਮੋਗਾ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਹੈ। ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਮੋਗਾ ਪੁਲਿਸ ਨੇ ਟਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਹੈ। ਮੋਗਾ ਪੁਲਿਸ ਉਸ ਤੋਂ ਡਿਪਟੀ ਮੇਅਰ ਦੇ ਭਰਾ ‘ਤੇ ਹਮਲੇ ਵਾਲੇ ਮਾਮਲੇ ‘ਚ ਪੁੱਛਗਿੱਛ ਕਰੇਗੀ। ਇਸਤੋਂ ਪਹਿਲਾਂ ਇਸ ਮਾਮਲੇ ‘ਚ ਲਾਰੈਂਸ ਬਿਸ਼ਨੋਈ ਤੋਂ ਵੀ ਪੁੱਛਗਿੱਛ ਕੀਤੀ ਗਈ ਸੀ।
Advertisment
ਮੋਗਾ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਮਿਲਿਆ ਟਰਾਂਜ਼ਿਟ ਰਿਮਾਂਡਅੱਜ ਮੋਗਾ ਪੁਲਿਸ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੋਗਾ ਅਦਾਲਤ ਵਿੱਚ ਪੇਸ਼ ਕਰੇਗੀ। ਮੋਗਾ ਪੁਲਿਸ ਗੈਂਗਸਟਰ ਭਗਵਾਨਪੁਰੀਆ ਦਾ ਵੱਧ ਤੋਂ ਵੱਧ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਵਿੱਚ ਹੈ। ਪੁਲਿਸ ਜੱਗੂ ਭਗਵਾਨਪੁਰੀਆ ਤੋਂ ਡੂੰਘਾਈ ਨਾਲ ਪੁੱਛਗਿੱਛ ਕਰੇਗੀ। ਮੋਗਾ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਮਿਲਿਆ ਟਰਾਂਜ਼ਿਟ ਰਿਮਾਂਡਕਾਬਿਲੇਗੌਰ ਹੈ ਕਿ ਰਾਣਾ ਕੰਦੋਵਾਲੀਆ ਕੇਸ ਦੀ ਸਾਰੀ ਜਾਂਚ ਮੁਕੰਮਲ ਹੋਣ ਮਗਰੋਂ ਗੈਂਗਸਟਰ ਭਗਵਾਨਪੁਰੀਆ ਨੂੰ ਅੱਜ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਫਿਰ ਉਸ ਦਾ ਰਿਮਾਂਡ ਮੋਗਾ ਪੁਲਿਸ ਨੂੰ ਦੇ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੋਗਾ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 10 ਦਿਨਾਂ ਦਾ ਰਿਮਾਂਡ ਮਿਲਿਆ ਸੀ। ਇਸ ਦੌਰਾਨ ਬਿਸ਼ਨੋਈ ਕੋਲੋਂ ਡਿਪਟੀ ਮੇਅਰ ਦੇ ਭਤੀਜੇ ਉਤੇ ਕਰਵਾਈ ਗਈ ਫਾਇਰਿੰਗ ਦੇ ਸਬੰਧ ਵਿੱਚ ਪੁੱਛਗਿੱਛ ਕੀਤੀ ਜਾਣੀ ਸੀ। ਮੋਗਾ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਮਿਲਿਆ ਟਰਾਂਜ਼ਿਟ ਰਿਮਾਂਡਇਸ ਕੇਸ ਵਿੱਚ ਮੋਗਾ ਪੁਲਿਸ ਪਹਿਲਾਂ ਲਾਰੈਂਸ ਬਿਸ਼ਨੋਈ ਕੋਲੋਂ ਪੁੱਛਗਿੱਛ ਕਰ ਰਹੀ ਸੀ। ਉਸ ਕੇਸ ਵਿੱਚ ਗੈਂਗਸਟਰ ਭਗਵਾਨਪੁਰੀਆ ਦਾ ਰਿਮਾਂਡ ਮੋਗਾ ਪੁਲਿਸ ਨੂੰ ਮਿਲਿਆ ਹੈ। ਇਨ੍ਹਾਂ ਦੋਵੇਂ ਨਾਮੀ ਗੈਂਗਸਟਰਾਂ ਦੀ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਮੁੱਖ ਭੂਮਿਕਾ ਦੱਸੀ ਜਾ ਰਹੀ ਹੈ। ਇਸ ਕਾਰਨ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਹੁਣ ਫ਼ਰੀਦਕੋਟ ਪੁਲਿਸ ਨੂੰ ਮਿਲ ਗਿਆ ਅਤੇ ਮੋਗਾ ਪੁਲਿਸ ਨੂੰ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ ਮਿਲ ਗਿਆ ਹੈ। ਪੁਲਿਸ ਦੋਵੇਂ ਗੈਂਗਸਟਰਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰੇਗੀ। publive-image ਇਹ ਵੀ ਪੜ੍ਹੋ : ਬਾਲੀਵੁੱਡ ਅਦਾਕਾਰ ਆਮਿਰ ਖਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਵੇਖੋ ਤਸਵੀਰਾਂ-
crimenews court amritsar ptcnews punjabnews latest transitremand gangsterjaggubhagwanpuria
Advertisment

Stay updated with the latest news headlines.

Follow us:
Advertisment