Mon, Apr 29, 2024
Whatsapp

"ਆਪ" ਸਾਂਸਦ ਭਗਵੰਤ ਮਾਨ ਤੇ ਸਾਧੂ ਸਿੰਘ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ, ਪੰਜਾਬ ਰਾਜ ਚੋਣ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ

Written by  Jashan A -- March 13th 2019 09:05 AM

"ਆਪ" ਸਾਂਸਦ ਭਗਵੰਤ ਮਾਨ ਤੇ ਸਾਧੂ ਸਿੰਘ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ, ਪੰਜਾਬ ਰਾਜ ਚੋਣ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ

"ਆਪ" ਸਾਂਸਦ ਭਗਵੰਤ ਮਾਨ ਤੇ ਸਾਧੂ ਸਿੰਘ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ, ਪੰਜਾਬ ਰਾਜ ਚੋਣ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ,ਮੋਗਾ: ਆਮ ਆਦਮੀ ਪਾਰਟੀ ਦੇ ਦੋ ਸਾਂਸਦਾਂ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਅਤੇ ਫਰੀਦਕੋਟ ਤੋਂ ਸਾਂਸਦ ਸਾਧੂ ਸਿੰਘ ਹੋਰਾਂ ਨੇ ਮੋਗਾ ਦੇ ਇੱਕ ਸਕੂਲ 'ਚ ਵਰਕਰਾਂ ਨਾਲ ਮੀਟਿੰਗ ਕੀਤੀ ਸੀ। ਜਿਸ ਤੋਂ ਬਾਅਦ ਪੰਜਾਬ ਰਾਜ ਚੋਣ ਕਮਿਸ਼ਨ ਨੇ ਦੋਹਾਂ ਸਾਂਸਦਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਅਤੇ ਉਹਨਾਂ ਤੋਂ ਇਸ ਗੱਲ ਦਾ ਜਵਾਬ ਮੰਗਿਆ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਭਾਰਤੀ ਚੋਣ ਕਮਿਸ਼ਨ ਵੱਲੋਂ ਬੀਤੇ ਐਤਵਾਰ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਕਾਰਨ ਉਸੇ ਦਿਨ ਤੋਂ ਪੂਰੇ ਦੇਸ਼ 'ਚ ਚੋਣ ਜਾਬਤਾ ਲਾਗੂ ਕਰ ਦਿੱਤਾ ਗਿਆ ਸੀ। -PTC News


Top News view more...

Latest News view more...