Fri, Apr 19, 2024
Whatsapp

ਨਸ਼ਿਆਂ ਦੀ ਬਲੀ ਚੜ੍ਹਿਆ ਇੱਕ ਹੋਰ ਨੌਜਵਾਨ, ਸੋਗ 'ਚ ਡੁੱਬਿਆ ਪਰਿਵਾਰ

Written by  Jashan A -- August 13th 2019 06:37 PM
ਨਸ਼ਿਆਂ ਦੀ ਬਲੀ ਚੜ੍ਹਿਆ ਇੱਕ ਹੋਰ ਨੌਜਵਾਨ, ਸੋਗ 'ਚ ਡੁੱਬਿਆ ਪਰਿਵਾਰ

ਨਸ਼ਿਆਂ ਦੀ ਬਲੀ ਚੜ੍ਹਿਆ ਇੱਕ ਹੋਰ ਨੌਜਵਾਨ, ਸੋਗ 'ਚ ਡੁੱਬਿਆ ਪਰਿਵਾਰ

ਨਸ਼ਿਆਂ ਦੀ ਬਲੀ ਚੜ੍ਹਿਆ ਇੱਕ ਹੋਰ ਨੌਜਵਾਨ, ਸੋਗ 'ਚ ਡੁੱਬਿਆ ਪਰਿਵਾਰ,ਮੋਗਾ: ਆਏ ਦਿਨ ਪੰਜਾਬ 'ਚ ਨਸ਼ੇ ਕਾਰਨ ਨੌਜਵਾਨਾਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਤੱਕ ਕਈ ਨੌਜਵਾਨ ਆਪਣੀਆਂ ਜਾਨਾ ਗਵਾ ਚੁੱਕੇ ਹਨ। ਤਾਜ਼ਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਗਈ। moga drugਜਿਸ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਗਦੀਸ਼ ਸ਼ਰਮਾ ਵਜੋਂ ਹੋਈ ਹੈ, ਜੋ ਕਿ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ। ਹੋਰ ਪੜ੍ਹੋ:ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਨੌਜਵਾਨ ਉਤਰਿਆ ਮੌਤ ਦੇ ਘਾਟ drugਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਉਹ ਆਪਣੇ ਇਕ ਹੋਰ ਸਾਥੀ ਨਾਲ ਨਸ਼ੇ ਦਾ ਸੇਵਨ ਕਰ ਕੇ ਆਪਣੇ ਘਰ ਆ ਗਿਆ ਜਿਸ ਦੌਰਾਨ ਉਸ ਦੀ ਹਾਲਤ ਬਿਗੜ ਗਈ। youth death ਜਿਸ ਕਾਰਨ ਉਸ ਨੂੰ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...