ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ,ਮੋਗਾ: ਪੰਜਾਬ 'ਚ ਨਸ਼ਿਆਂ ਦਾ ਕਹਿਰ ਲਗਾਤਾਰ ਜਾਰੀ ਹੈ। ਆਏ ਦਿਨ ਨਸ਼ਿਆਂ ਦੀ ਦਲਦਲ 'ਚ ਪੰਜਾਬ ਦੀ ਜਵਾਨੀ ਫਸ ਰਹੀ ਹੈ ਤੇ ਹੁਣ ਤੱਕ ਅਨੇਕਾਂ ਨੌਜਵਾਨ ਮੌਤ ਨੂੰ ਗਲੇ ਲਗਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਮੋਗਾ ਦੇ ਪਿੰਡ ਚੂਹੜਚੱਕ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਗਈ।ਮ੍ਰਿਤਕ ਦੀ ਪਹਿਚਾਣ ਬਲਜਿੰਦਰ ਸਿੰਘ (28) ਵਜੋਂ ਹੋਈ ਹੈ, ਜੋ ਨਸ਼ੇ ਕਰਨ ਦਾ ਆਦੀ ਸੀ। ਹੋਰ ਪੜ੍ਹੋ:ਰਾਜਪੁਰਾ: ਧੁੰਦ ਨੇ ਵਧਾਈ ਯਾਤਰੀਆਂ ਦੀ ਪ੍ਰੇਸ਼ਾਨੀ, ਕਈ ਟਰੇਨਾਂ ਹੋਈਆਂ ਲੇਟ ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ 'ਚ ਸੋਗ ਦੀ ਲਹਿਰ ਹੈ। ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News