ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਦਬੋਚਿਆ
ਇਸ ਦੌਰਾਨ ਅੱਜ ਮੋਗਾ ਪੁਲਿਸ ਨੂੰ ਵੀ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਕੋਟਕਪੂਰਾ ਚੌਕ ਦੋ ਵਿਅਕਤੀਆਂ ਨੂੰ 250 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਪੁਲਿਸ ਨੇ ਦੋਹਾਂ ਕੋਲੋਂ ਢਾਈ ਲੱਖ ਦੀ ਨਕਦੀ ਵੀ ਬਰਾਮਦ ਕੀਤੀ ਹੈ।
ਹੋਰ ਪੜ੍ਹੋ: 1 ਕਰੋੜ 10 ਲੱਖ ਦੀ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
ਮਿਲੀ ਜਾਣਕਾਰੀ ਮੁਤਾਬਕ ਫੜੇ ਗਏ ਵਿਕਅਤੀਆਂ ਦੀ ਪਹਿਚਾਣ ਨਹੀਂ ਹੋਈ, ਪਰ ਪੁਲਿਸ ਨੇ ਦੋਹਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ।
-PTC News