Fri, Apr 26, 2024
Whatsapp

ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 825 ਪੇਟੀਆਂ ਨਜ਼ਾਇਜ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਦਬੋਚਿਆ

Written by  Jashan A -- February 18th 2019 10:22 AM -- Updated: February 18th 2019 10:23 AM
ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 825 ਪੇਟੀਆਂ ਨਜ਼ਾਇਜ  ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਦਬੋਚਿਆ

ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 825 ਪੇਟੀਆਂ ਨਜ਼ਾਇਜ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਦਬੋਚਿਆ

ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 825 ਪੇਟੀਆਂ ਨਜ਼ਾਇਜ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਦਬੋਚਿਆ,ਮੋਗਾ: ਮੋਗਾ ਜ਼ਿਲ੍ਹੇ ਅੰਦਰ ਨਸ਼ਿਆਂ ਖਿਲਾਫ ਵਿੱਢੀ ਮਹਿੰਮ ਤਹਿਤ ਇਲਾਕੇ ਨੂੰ ਨਸਾ ਮੁਕਤ ਬਣਾਉਣ ਲਈ ਜ਼ਿਲ੍ਹੇ ਦੀ ਪੁਲਿਸ ਵੱਲੋਂ ਨਸ਼ਿਆਂ ਦੇ ਤਸਕਰਾ ਨੂੰ ਕਾਬੂ ਕਰਨ ਲਈ ਵੱਖੋ ਵੱਖਰੀਆਂ ਟੀਮਾਂ ਬਣਾ ਕੇ ਨਸ਼ੇ ਦੀ ਵਿਕਰੀ ਕਰਨ ਉਪਰ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। [caption id="attachment_258182" align="aligncenter" width="225"]moga ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 825 ਪੇਟੀਆਂ ਨਜ਼ਾਇਜ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਦਬੋਚਿਆ[/caption] ਥਾਣਾ ਬੱਧਨੀ ਕਲਾਂ ਦੀ ਪੁਲਿਸ ਪਾਰਟੀ ਨੂੰ ਉਸ ਵਕਤ ਵੱਡੀ ਸਫਲਤਾ ਹਾਸਲ ਹੋਈ ਜਦੋ ਥਾਣਾ ਬੱਧਨੀ ਕਲਾਂ ਦੇ ਐਸਐਚਓ ਪਲਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਕੁਝ ਲੋਕ ਨਜ਼ਾਇਜ ਸਰਾਬ ਸਪਲਾਈ ਕਰਨ ਲਈ ਵੱਖ ਵੱਖ ਵਾਹਨਾਂ ਵਿੱਚ ਲੋਡ ਕਰ ਰਹੇ ਹਨ ਤਾਂ ਐਸਐਚਓ ਪਲਵਿੰਦਰ ਸਿੰਘ ਨੇ ਤਰੁੰਤ ਪੁਲਿਸ ਪਾਰਟੀ ਨਾਲ ਮੌਕੇ 'ਤੇ ਰੇਡ ਕਰਕੇ ਚਾਰ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। [caption id="attachment_258183" align="aligncenter" width="225"]moga ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 825 ਪੇਟੀਆਂ ਨਜ਼ਾਇਜ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਦਬੋਚਿਆ[/caption] ਇਹਨਾਂ ਦੋਸ਼ੀਆਂ ਕੋਲੋਂ ਮੋਕੇ ਤੇ 825 ਪੇਟੀਆ ਅਤੇ 45 ਪੇਟੀਆ (ਪਾਉਆ) (ਕਵਾਟਰ) ਹਰਿਆਣਾ ਮਾਰਕਾ ਸਰਾਬ ਸਮੇਤ ਇਕ ਕੈਟਰ ਵੱਡਾ, ਸਕੋਰਪੀਓ ਗੱਡੀ,ਛੋਟਾ ਹਾਥੀ,ਇਕ ਟਰੈਕਟਰ ਟਰਾਲੀ,ਇਕ ਮਰੂਤੀ ਕਾਰ ਸਮੇਤ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ। [caption id="attachment_258068" align="aligncenter" width="300"]moga ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 825 ਪੇਟੀਆਂ ਨਜ਼ਾਇਜ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਦਬੋਚਿਆ[/caption] ਜਦੋ ਕਿ ਮੁੱਖ ਦੋਸੀ ਭੱਜਣ ਵਿੱਚ ਸਫਲ ਹੋ ਗਿਆ।ਥਾਣਾ ਮੁੱਖੀ ਐਸਐਚਓ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀਆਂ ਉਪਰ ਪਹਿਲਾ ਵੀ ਕਈ ਮਾਮਲੇ ਦਰਜ ਹਨ ਉਕਤ ਭਗੋੜੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਪਾਰਟੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਦੋਸ਼ੀਆਂ ਖਿਲਾਫ ਵੱਖ ਵੱਖ ਧਰਾਵਾ ਤਹਿਤ ਮਾਮਲਾ ਦਰਜ ਕਰ ਲਿਆ ਹੈ। -PTC News


Top News view more...

Latest News view more...