ਮੋਗਾ ‘ਚ ਕਾਰ-ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਕੀਤੀ ਹਵਾਈ ਫਾਈਰਿੰਗ (ਤਸਵੀਰਾਂ)

ਮੋਗਾ ‘ਚ ਕਾਰ-ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਕੀਤੀ ਹਵਾਈ ਫਾਈਰਿੰਗ (ਤਸਵੀਰਾਂ),ਮੋਗਾ: ਮੋਗਾ ਦੇ ਰੇਲਵੇ ਰੋਡ ‘ਤੇ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਇਥੇ ਕਾਰ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋ ਗਈ ਅਤੇ ਇਸ ਤੋਂ ਬਾਅਦ ਵੱਡਾ ਬਵਾਲ ਖੜ੍ਹਾ ਹੋ ਗਿਆ।

ਗੁੱਸੇ ‘ਚ ਆਏ ਕਾਰ ਸਵਾਰਾਂ ਨੇ ਮੋਟਰਸਾਈਕਲ ਚਾਲਕ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਦਿੱਤੀ, ਜਿਸ ਕਾਰਨ ਉਹ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ।

ਹੋਰ ਪੜ੍ਹੋ: ਰੋਜ਼ੀ ਰੋਟੀ ਕਮਾਉਣ ਲਈ ਦੁਬਈ ਗਏ ਗੁਰਸਿੱਖ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਇਸ ਤੋਂ ਬਾਅਦ ਉਕਤ ਵਿਅਕਤੀ ਨੇ ਆਪਣੀ ਪਿਸਤੋਲ ਕੱਢ ਕੇ ਹਵਾਈ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ।ਹਵਾਈ ਕਰਦੇ ਹੋਏ ਮੌਕੇ ‘ਤੇ ਮੌਜੂਦ ਕੁਝ ਲੋਕਾਂ ਨੇ ਇਸ ਦੀ ਵੀਡੀਓ ਬਣਾ ਲਈ, ਜੋ ਸੋਸ਼ਲ ਮੀਡੀਆ ‘ਤੇ ਬੜੀ ਹੀ ਤੇਜ਼ੀ ਨਾਲ ਵਾਈਰਲ ਹੋ ਰਹੀ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ, ਜਿਸ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਉਂਦੇ ਹੋਏ ਰਾਜ਼ੀਨਾਮਾ ਕਰਵਾ ਦਿੱਤਾ।

-PTC News