Fri, Apr 26, 2024
Whatsapp

ਮੁੱਖ ਮੰਤਰੀ ਵੱਲੋਂ ਸ਼ਹੀਦ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਦੀ ਵਿੱਤੀ ਮਦਦ ਦੇਣ ਦੇ ਹੁਕਮ

Written by  Jashan A -- March 20th 2019 11:09 AM -- Updated: March 20th 2019 01:19 PM
ਮੁੱਖ ਮੰਤਰੀ ਵੱਲੋਂ ਸ਼ਹੀਦ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਦੀ ਵਿੱਤੀ ਮਦਦ ਦੇਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਸ਼ਹੀਦ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਦੀ ਵਿੱਤੀ ਮਦਦ ਦੇਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਸ਼ਹੀਦ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਦੀ ਵਿੱਤੀ ਮਦਦ ਦੇਣ ਦੇ ਹੁਕਮ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜ਼ੋਰੀ ਜਿਲੇ ਵਿੱਚ ਪਾਕਿਸਤਾਨੀ ਫੌਜ ਵੱਲੋ ਅਸਲ ਕਬਜੇ ਵਾਲੀ ਰੇਖਾ ਦੀ ਉਲੰਘਣਾ ਕਰਕੇ ਕੀਤੀ ਗੋਲੀਬਾਰੀ ਦੇ ਕਾਰਨ ਸ਼ਹੀਦ ਹੋਏ ਸਿਪਾਹੀ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। [caption id="attachment_271915" align="aligncenter" width="300"]moga ਮੁੱਖ ਮੰਤਰੀ ਵੱਲੋਂ ਸ਼ਹੀਦ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਦੀ ਵਿੱਤੀ ਮਦਦ ਦੇਣ ਦੇ ਹੁਕਮ[/caption] ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਰਾਹਤ ਵਿੱਚ 7 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ 5 ਲੱਖ ਰੁਪਏ ਜ਼ਮੀਨ ਦੇ ਬਦਲੇ ਦਿੱਤੇ ਗਏ ਹਨ ਜੋ ਕਿ ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਸ਼ਹੀਦ ਦੇ ਵਾਰਸਾਂ ਨੂੰ ਦਿੱਤੇ ਜਾਂਦੇ ਹਨ। ਹੋਰ ਪੜ੍ਹੋ:ਜ਼ਿਲੇ ਗੁਰਦਾਸਪੁਰ ਦੀ ਕਲਾਨੌਰ ਪੰਚਾਇਤ ਵਿਚ ਹੋਇਆ ਕਰੋੜਾਂ ਦਾ ਘਪਲਾ [caption id="attachment_271918" align="aligncenter" width="300"]saheed jawan karamjeet singh ਮੁੱਖ ਮੰਤਰੀ ਵੱਲੋਂ ਸ਼ਹੀਦ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਦੀ ਵਿੱਤੀ ਮਦਦ ਦੇਣ ਦੇ ਹੁਕਮ[/caption] ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੇ ਕਾਰਨ ਮੋਗਾ ਦੇ ਕਰਮਜੀਤ ਸਿੰਘ ਦੀ ਹੋਈ ਮੌਤ ’ਤੇ ਮੁੱਖ ਮੰਤਰੀ ਨੇ ਪਿਛਲੀ ਰਾਤ ਇਕ ਟਵੀਟ ਕਰਕੇ ਡੂੰਘਾ ਦੁੱਖ ਅਤੇ ਗੁੱਸਾ ਪ੍ਰਗਟ ਕੀਤਾ। [caption id="attachment_271917" align="aligncenter" width="300"]moga ਮੁੱਖ ਮੰਤਰੀ ਵੱਲੋਂ ਸ਼ਹੀਦ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਦੀ ਵਿੱਤੀ ਮਦਦ ਦੇਣ ਦੇ ਹੁਕਮ[/caption] ਉਨਾਂ ਲਿਖਿਆ ਹੈ ਕਿ , ‘‘ਪਾਕਿਸਤਾਨ ਵਾਰ-ਵਾਰ ਜੰਗਬੰਦੀ ਨੂੰ ਉਲੰਘ ਕੇ ਸਾਰੇ ਅੰਤਰਰਾਸ਼ਟਰੀ ਸਿਧਾਂਤਾ ਅਤੇ ਮਾਨਵੀ ਨਿਯਮਾਂ ਦੀ ਉਲੰਘਣਾ ਕਰ ਰਿਹਾ ਹੈ। ਪਾਕਿਸਤਾਨ ਦੀ ਗੋਲੀਬਾਰੀ ਕਾਰਨ ਪੰਜਾਬ ਨੇ ਮੋਗਾ ਦੇ ਇੱਕ ਹੋਰ ਨੌਜਵਾਨ ਫੌਜੀ ਨੂੰ ਖੋਹ ਦਿੱਤਾ ਹੈ। ਮੇਰੀ ਸੰਵੇਦਨਾ ਕਰਮਜੀਤ ਸਿੰਘ ਦੇ ਪਰਿਵਾਰ ਨਾਲ ਹੈ।’’ -PTC News  


Top News view more...

Latest News view more...