ਚੋਣਾਂ ਦੌਰਾਨ ਮੋਗਾ ਦੇ ਪਿੰਡ ਚੜਿੱਕ ‘ਚ 2 ਧਿਰਾਂ ਵਿਚਾਲੇ ਭਿੜੰਤ, ਕਈ ਜ਼ਖਮੀ

ਚੋਣਾਂ ਦੌਰਾਨ ਮੋਗਾ ਦੇ ਪਿੰਡ ਚੜਿੱਕ ‘ਚ 2 ਧਿਰਾਂ ਵਿਚਾਲੇ ਭਿੜੰਤ, ਕਈ ਜ਼ਖਮੀ,ਮੋਗਾ: ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਕਈ ਥਾਵਾਂ ‘ਤੇ ਹਿੰਸਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਮੋਗਾ ਅਧੀਨ ਪੈਂਦੇ ਪਿੰਡ ਚੜਿੱਕ ਤੋਂ ਸਾਹਮਣੇ ਆਇਆ ਹੈ, ਜਿਥੇ ਚੋਣਾਂ ਨੂੰ ਲੈ ਕੇ 2 ਸਿਆਸੀ ਪਾਰਟੀਆਂ ਦੇ ਵਰਕਰਾਂ ‘ਚ ਭਿਆਨਕ ਝੜਪ ਹੋ ਗਈ।

ਜਿਸ ਦੌਰਾਨ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ ਅਤੇ ਭਾਜਪਾ ਦੇ ਜ਼ਿਲਾ ਪ੍ਰਧਾਨ ਵਿਨੈ ਸ਼ਰਮਾ ਨੇ ਦੋਸ਼ ਲਗਾਇਆ ਹੈ ਕਿ ਕਾਂਗਰਸੀ ਵਰਕਰਾਂ ਨੇ ਬੜੀ ਬੇਰਿਹਮੀ ਨਾਲ ਅਕਾਲੀ ਵਰਕਰ ਬੱਘਰ ਸਿੰਘ ਦੀ ਕੁੱਟਮਾਰ ਕੀਤੀ, ਜਿਸ ਨੂੰ ਸਿਵਲ ਹਸਪਤਾਲ ਬਾਘਾਪੁਰਾਣਾ ਵਿਖੇ ਭਰਤੀ ਕਰਵਾਇਆ ਗਿਆ ਹੈ।

ਇਸ ਤੋਂ ਪਹਿਲਾਂ ਰਾਮਪੁਰਾ ਫੂਲ ਤੇ ਤਲਵੰਡੀ ਸਾਬੋ ‘ਚ ਹਿੰਸਕ ਘਟਨਾਵਾਂ ਸਾਹਮਣੇ ਆਈਆਂ ਹਨ। ਜਿਸ ਦੌਰਾਨ ਕਈ ਲੋਕ ਜ਼ਖਮੀ ਹੋ ਗਏ ਹਨ।

-PTC News

 

ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ