ਮੋਗਾ: ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਝੂਠੇ ਪਰਚੇ ਦੇਣ ਵਾਲੇ ਅਫਸਰਾਂ ‘ਤੇ ਹੋਵੇਗੀ ਸਖ਼ਤ ਕਾਰਵਾਈ: ਸੁਖਬੀਰ ਸਿੰਘ ਬਾਦਲ

ਮੋਗਾ: ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਝੂਠੇ ਪਰਚੇ ਦੇਣ ਵਾਲੇ ਅਫਸਰਾਂ ‘ਤੇ ਹੋਵੇਗੀ ਸਖ਼ਤ ਕਾਰਵਾਈ: ਸੁਖਬੀਰ ਸਿੰਘ ਬਾਦਲ,ਮੋਗਾ: ਪੰਜਾਬ ‘ਚ ਦਿਨ ਬ ਦਿਨ ਵਧ ਰਹੇ ਨਸ਼ੇ, ਬਿਜਲੀ ਦੇ ਰੇਟ ਅਤੇ ਸੂਬੇ ‘ਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਗਾ ‘ਚ ਪੰਜਾਬ ਸਰਕਾਰ ਖਿਲਾਫ ਹੱਲਾ ਬੋਲਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਅਕਾਲੀ ਦੀ ਲੀਡਰਸ਼ਿਪ ਵੱਲੋਂ ਪੰਜਾਬ ਸਰਕਾਰ ਖਿਲਾਫ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।

ਇਸ ਮੌਕੇ ਧਰਨੇ ‘ਚ ਪਹੁੰਚੇ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਲੋਕਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਸਬੋਧਨ ਕੀਤਾ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਝੂਠੇ ਪਰਚੇ ਦੇਣ ਵਾਲੇ ਅਫਸਰਾਂ ‘ਤੇ ਸਖ਼ਤ ਕਾਰਵਾਈ ਹੋਵੇਗੀ।ਉਹਨਾ ਪੰਜਾਬ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ‘ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ ‘ਚ ਪਹਿਲੀ ਵਾਰ ਨਿਕੰਮਾ ਮੁੱਖ ਮੰਤਰੀ ਆਇਆ ਹੈ, ਜੋ ਪੰਜਾਬ ਦੇ ਲੋਕਾਂ ‘ਚ ਨਹੀਂ ਵਿਚਰਦਾ।

Captain Amarinder Singh is the worst CM of Punjab: SAD Chief Sukhbir Singh Badal at protest outside DC Office in Moga

ਉਹਨਾਂ ਨੂੰ ਨਹੀਂ ਪਤਾ ਕਿ ਪੰਜਾਬ ਦੇ ਲੋਕਾਂ ਦੀਆਂ ਕੀ ਮੁਸ਼ਕਲਾਂ ਹਨ।ਕੈਪਟਨ ਦੀ ਸਰਕਾਰ ਪੰਜਾਬ ਦੇ ਕਿਸੇ ਪਿੰਡ, ਸ਼ਹਿਰ ਅਤੇ ਹਲਕੇ ‘ਚ ਕੋਈ ਵਿਕਾਸ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ‘ਚ ਲੁੱਟ ਮਚਾ ਰਹੀ ਹੈ। ਸਰਕਾਰ ਦੇ ਐੱਮ.ਐੱਲ ਏ ਅਫਸਰਾਂ ਨਾਲ ਮਿਲ ਪੰਜਾਬ ਨੂੰ ਲੁੱਟ ਰਹੇ ਹਨ।

ਹੋਰ ਪੜ੍ਹੋ:ਪਿਹੋਵਾ: ਸ੍ਰੋਮਣੀ ਅਕਾਲੀ ਦਲ ਦੀ ਜਨ ਚੇਤਨਾ ਰੈਲੀ ‘ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ, ਦੇਖੋ ਤਸਵੀਰਾਂ

ਅੱਗੇ ਉਹਨਾਂ ਨੇ ਨਸ਼ੇ ਦੇ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੱਤਾ ਤੋਂ ਪਹਿਲਾਂ 4 ਹਫਤਿਆਂ ‘ਚ ਨਸ਼ਾ ਖਤਮ ਕਰਨ ਦੇ ਵਾਅਦੇ ਕੀਤੇ ਸਨ। ਪਰ ਪੰਜਾਬ ‘ਚ ਅੱਜ ਵੀ ਆਏ ਦਿਨ ਪੰਜਾਬ ਦੀ ਜਵਾਨੀ ਮਰ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸੀਆਂ ਦੀ ਮਿਲੀਭੁਗਤ ਕਾਰਨ ਸੂਬੇ ‘ਚ ਵੱਡੀ ਮਾਤਰਾ ‘ਚ ਨਸ਼ਾ ਪਹੁੰਚ ਰਿਹਾ ਹੈ। ਪਾਣੀ ਦੇ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਪਾਣੀ ਦੇਣ ਦੀ ਬਜਾਏ ਪਾਕਿਸਤਾਨ ਨੂੰ ਪਾਣੀ ਪਹੁੰਚਾਇਆ ਜਾ ਰਿਹਾ ਹੈ।

Moga: Shiromani Akali Dal workers with Sukhbir Singh Badal holds protest against the Punjab Govt.

ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਸਰਕਾਰ ਨੇ ਪੰਜਾਬ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਸੀ। ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਕਿਸਾਨਾਂ ਅਤੇ ਗਰੀਬ ਬੱਚਿਆਂ ਦੇ ਹੱਕ ‘ਚ ਲੜਾਈ ਲੜ੍ਹੀ।

ਅਕਾਲੀ ਦਲ ਸਰਕਾਰ ਮੌਕੇ ਹੀ ਕਿਸਾਨਾਂ ਦੀਆਂ ਮੋਟਰਾਂ ਦੇ ਬਿੱਲ ਮੁਆਫ ਹੋਏ ਅਤੇ ਗਰੀਬ ਬੱਚਿਆਂ ਨੂੰ ਮੁਫ਼ਤ ਪੜਾਈ ਮੁਹਈਆ ਕਰਵਾਈ ਗਈ। ਉਹਨਾਂ ਨੇ ਇਹ ਵੀ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਲੋਕਾਂ ‘ਚ ਵਿਚਰਦੇ ਸਨ, ਉਸਦੇ ਉਲਟ ਕੈਪਟਨ ਅਮਰਿੰਦਰ ਸਿੰਘ ਹਨ ਜਿਨ੍ਹਾਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਦਾ ਪਤਾ ਨਹੀਂ ਹੈ ਤੇ ਆਉਣ ਵਾਲੇ ਸਮੇਂ ‘ਚ ਕੈਪਟਨ ਸਰਕਾਰ ਖਤਮ ਹੋ ਜਾਵੇਗੀ।

-PTC News