ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ , 4 ਦੀ ਮੌਤ
ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ , 4 ਦੀ ਮੌਤ:ਮੋਗਾ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ। [caption id="attachment_351065" align="aligncenter" width="300"] ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ , 4 ਦੀ ਮੌਤ[/caption] ਜਿੱਥੇ ਮੋਗਾ ਤੋਂ ਬਰਨਾਲਾ ਜਾ ਰਹੀ ਬਲੈਰੋ ਗੱਡੀ ਪਿੰਡ ਬੋਹਡੇ ਵਿਖੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਦੱਸਿਆ ਜਾਂਦਾ ਹੈ ਕਿ ਇਹ ਪਰਿਵਾਰ ਇੱਕ ਵਿਆਹ ਸਮਾਰੋਹ ਤੋਂ ਪਰਤ ਰਿਹਾ ਸੀ। ਇਸ ਦੌਰਾਨ ਇਹ ਹਾਦਸਾ ਵਾਪਰਿਆ ਹੈ। [caption id="attachment_351063" align="aligncenter" width="300"] ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ , 4 ਦੀ ਮੌਤ[/caption] ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਕਸਬਾ ਬਿਲਾਸਪੁਰ 'ਚ ਬਲੈਰੋ ਗੱਡੀ ਦੀ ਬੱਸ ਨਾਲ ਆਮਣੋ-ਸਾਹਮਣੇ ਟੱਕਰ ਹੋ ਗਈ, ਜਿਸ ਦੌਰਾਨ 4 ਦੀ ਮੌਤ ਹੋ ਗਈ ਅਤੇ 5 ਜ਼ਖਮੀ ਹੋ ਗਏ ,ਜਿਨ੍ਹਾਂ 'ਚੋਂ 3 ਦੀ ਗੰਭੀਰ ਹਾਲਤ ਨੂੰ ਦੇਖਦਿਆਂ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਇਸ ਹਾਦਸੇ ਤੋਂ ਬਾਅਦ ਬੱਸ ਡਰਾਇਵਰ ਮੌਕੇ 'ਤੋਂ ਫਰਾਰ ਹੋ ਗਿਆ। -PTCNews