Tue, Apr 16, 2024
Whatsapp

ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ ,  4 ਦੀ ਮੌਤ

Written by  Shanker Badra -- October 19th 2019 09:45 AM
ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ ,  4 ਦੀ ਮੌਤ

ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ ,  4 ਦੀ ਮੌਤ

ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ ,  4 ਦੀ ਮੌਤ:ਮੋਗਾ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ। [caption id="attachment_351065" align="aligncenter" width="300"]Moga town Bilaspur Road Accident , Four Death ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ ,  4 ਦੀ ਮੌਤ[/caption] ਜਿੱਥੇ ਮੋਗਾ ਤੋਂ ਬਰਨਾਲਾ ਜਾ ਰਹੀ ਬਲੈਰੋ ਗੱਡੀ ਪਿੰਡ ਬੋਹਡੇ ਵਿਖੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਦੱਸਿਆ ਜਾਂਦਾ ਹੈ ਕਿ ਇਹ ਪਰਿਵਾਰ ਇੱਕ ਵਿਆਹ ਸਮਾਰੋਹ ਤੋਂ ਪਰਤ ਰਿਹਾ ਸੀ। ਇਸ ਦੌਰਾਨ ਇਹ ਹਾਦਸਾ ਵਾਪਰਿਆ ਹੈ। [caption id="attachment_351063" align="aligncenter" width="300"]Moga town Bilaspur Road Accident , Four Death ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ ,  4 ਦੀ ਮੌਤ[/caption] ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਕਸਬਾ ਬਿਲਾਸਪੁਰ 'ਚ ਬਲੈਰੋ ਗੱਡੀ ਦੀ ਬੱਸ ਨਾਲ ਆਮਣੋ-ਸਾਹਮਣੇ ਟੱਕਰ ਹੋ ਗਈ, ਜਿਸ ਦੌਰਾਨ 4 ਦੀ ਮੌਤ ਹੋ ਗਈ ਅਤੇ 5 ਜ਼ਖਮੀ ਹੋ ਗਏ ,ਜਿਨ੍ਹਾਂ 'ਚੋਂ 3 ਦੀ ਗੰਭੀਰ ਹਾਲਤ ਨੂੰ ਦੇਖਦਿਆਂ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਇਸ ਹਾਦਸੇ ਤੋਂ ਬਾਅਦ ਬੱਸ ਡਰਾਇਵਰ ਮੌਕੇ 'ਤੋਂ ਫਰਾਰ ਹੋ ਗਿਆ। -PTCNews


Top News view more...

Latest News view more...