Sat, Apr 20, 2024
Whatsapp

ਮੋਗਾ : ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Written by  Shanker Badra -- July 24th 2019 09:41 AM
ਮੋਗਾ : ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮੋਗਾ : ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮੋਗਾ : ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ:ਮੋਗਾ : ਵਿਜੀਲੈਂਸ ਬਿਊਰੋ ਪੰਜਾਬ ਨੇ ਇੱਕ ਸਹਾਇਕ ਥਾਣੇਦਾਰ ਨੂੰ 5 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁਲਜ਼ਮ ਏ.ਐੱਸ.ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ ਤਾਇਨਾਤ ਸੀ। [caption id="attachment_321557" align="aligncenter" width="300"]Moga Vigilance Bureau ASI Taking a bribe Arrested ਮੋਗਾ : ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ[/caption] ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਮੋਗਾ ਦੇ ਡੀ.ਐੱਸ.ਪੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਹਰਗੋਬਿੰਦ ਸਿੰਘ ਸੀਨੀਅਰ ਪੁਲਿਸ ਕਪਤਾਨ ਵਿਜੀਲੈਂਸ ਬਿਊਰੋ ਰੇਂਜ ਦੇ ਨਿਰਦੇਸ਼ਾਂ 'ਤੇ ਥਾਣਾ ਧਰਮਕੋਟ ਵਿੱਚ ਤਾਇਨਾਤ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ । [caption id="attachment_321556" align="aligncenter" width="300"]Moga Vigilance Bureau ASI Taking a bribe Arrested ਮੋਗਾ : ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ[/caption] ਉਨਾਂ ਦੱਸਿਆ ਕਿ ਸੁਖਮੰਦਰ ਸਿੰਘ ਵਾਸੀ ਪਿੰਡ ਭਿੰਡਰ ਕਲਾਂ ਦਾ ਜ਼ਮੀਨੀ ਵਿਵਾਦ ਨੂੰ ਲੈ ਕੇ ਗੁਰਦੀਪ ਸਿੰਘ ਅਤੇ ਵਰਿੰਦਰ ਸਿੰਘ ਨਾਲ ਝਗੜਾ ਚੱਲਦਾ ਆ ਰਿਹਾ ਸੀ, ਜਿਸ ਕਾਰਨ ਉਸਨੇ ਥਾਣਾ ਸਿਟੀ ਧਰਮਕੋਟ ਵਿੱਚ ਸ਼ਿਕਾਇਤਾਂ ਦਿੱਤੀਆਂ ਹੋਈਆਂ ਸਨ।ਜਿਸਦੀ ਜਾਂਚ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਵਲੋਂ ਕੀਤੀ ਜਾ ਰਹੀ ਸੀ । [caption id="attachment_321555" align="aligncenter" width="300"]Moga Vigilance Bureau ASI Taking a bribe Arrested ਮੋਗਾ : ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ[/caption] ਇਸ ਦੌਰਾਨ ਸ਼ਿਕਾਇਤ ਕਰਤਾ ਸੁਖਮੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਮੋਗਾ ਨੂੰ ਦੱਸਿਆ ਕਿ ਸਹਾਇਕ ਥਾਣੇਦਾਰ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਬਦਲੇ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਉਹ ਥਾਣੇਦਾਰ ਨੂੰ 10 ਹਜ਼ਾਰ ਰੁਪਏ ਦੇਣ ਲਈ ਰਾਜ਼ੀ ਹੋ ਗਿਆ ਸੀ।ਉਸਨੇ ਦੱਸਿਆ ਕਿ ਉਸਨੇ ਥਾਣੇਦਾਰ ਨੂੰ 5 ਹਜ਼ਾਰ ਰੁਪਏ ਦੇ ਦਿੱਤੇ ਅਤੇ ਪੰਜ ਹਜ਼ਾਰ ਰੁਪਏ ਦੇਣ ਦਾ ਝੂਠਾ ਵਾਅਦਾ ਕਰਕੇ ਉਥੋਂ ਵਾਪਸ ਆ ਗਿਆ ਅਤੇ ਵਿਜੀਲੈਂਸ ਬਿਊਰੋ ਨੂੰ ਇਸ ਬਾਰੇ ਸੂਚਿਤ ਕੀਤਾ। ਜਿਸ ਤੋਂ ਬਾਅਦ ਸੁਖਮੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਮੋਗਾ ਨੂੰ ਸ਼ਿਕਾਇਤ ਕੀਤੀ ਸੀ। [caption id="attachment_321557" align="aligncenter" width="300"]Moga Vigilance Bureau ASI Taking a bribe Arrested ਮੋਗਾ : ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਦਿੱਲੀ ਪੁਲਿਸ ਨੇ 2 ਅਫ਼ਗ਼ਾਨ ਨਾਗਰਿਕਾਂ ਨੂੰ 50 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ ਇਸ ਸੂਚਨਾ ਦੇ ਆਧਾਰ 'ਤੇ ਹੀ ਡੀ.ਐੱਸ.ਪੀ. ਹਰਜਿੰਦਰ ਸਿੰਘ, ਸਰਬਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਬਲਵੰਤ ਸਿੰਘ ਜ਼ਿਲ੍ਹਾ ਖੇਡ ਅਫਸਰ ਅਤੇ ਵਿਜੀਲੈਂਸ ਟੀਮ ਨੂੰ ਨਾਲ ਲੈ ਕੇ ਜ਼ਿਲ੍ਹਾ ਕਚਹਿਰੀ ਮੋਗਾ ਦੀ ਕੰਟੀਨ ਵਿੱਚ ਪਹੁੰਚ ਗਏ। ਜਿੱਥੇ ਉਨ੍ਹਾਂ ਨੇ ਸੁਖਮੰਦਰ ਸਿੰਘ ਤੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਦਬੋਚ ਲਿਆ।ਜਿਸ ਤੋਂ ਬਾਅਦ ਉਨ੍ਹਾਂ ਨੇ ਕਥਿਤ ਦੋਸ਼ੀ ਖਿਲਾਫ਼ ਕੁਰੱਪਸ਼ਨ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ । -PTCNews


Top News view more...

Latest News view more...