ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ , ਹੁਣ ਜਾਣਾ ਸੀ ਕੈਨੇਡਾ

Moga Village Khukhrana Young Death of the drug overdose
ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ , ਹੁਣ ਜਾਣਾ ਸੀ ਕੈਨੇਡਾ

ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ , ਹੁਣ ਜਾਣਾ ਸੀ ਕੈਨੇਡਾ:ਮੋਗਾ : ਪੰਜਾਬ ਵਿੱਚ ਹਰ ਰੋਜ਼ ਨਸ਼ੇ ਕਾਰਨ ਮਰਨ ਵਾਲੇ ਨੌਜਵਾਨਾਂ ਦੀ ਖ਼ਬਰਾਂ ਆ ਰਹੀਆਂ ਹਨ।ਪੰਜਾਬ ‘ਚ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਫੇਲ੍ਹ ਸਾਬਤ ਹੋਈ ਹੈ।ਪਿਛਲੇ ਕੁੱਝ ਸਮੇਂ ਤੋਂ ਪੰਜਾਬ ‘ਚ ਨਸ਼ੇ ਦੀ ਆਮਦ ਵਧਦੀ ਜਾ ਰਹੀ ਹੈ।ਜਿਸ ਦੌਰਾਨ ਪੰਜਾਬ ਦੀ ਨੌਜਵਾਨ ਪੀੜੀ ਦਿਨੋ ਦਿਨ ਇਸ ਨਸ਼ੇ ਦੀ ਦਲਦਲ ਵਿੱਚ ਫਸਦੀ ਜਾ ਰਹੀ ਹੈ।ਇਸੇ ਤਰ੍ਹਾਂ ਦਾ ਇਕ ਮਾਮਲਾ ਮੋਗਾ ਵਿਖੇ ਸਾਹਮਣੇ ਆਇਆ ਹੈ, ਜਿਥੇ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ।ਪੁਲਿਸ ਨੇ ਨਸ਼ਾ ਕਰਵਾਉਣ ਵਾਲੇ ਨੂੰ ਕਾਬੂ ਕਰ ਲਿਆ ਹੈ।

Moga Village Khukhrana Young Death of the drug overdose

ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ , ਹੁਣ ਜਾਣਾ ਸੀ ਕੈਨੇਡਾ

ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਖੁਖਰਾਣਾ ਜੋ ਕਿ ਥੋੜਾ ਸਮਾਂ ਪਹਿਲਾਂ ਹੀ ਦੋਹਾ ਕਤਰ ਤੋਂ ਪਰਤਿਆ ਸੀ ਅਤੇ ਹੁਣ ਉਸ ਦੀ ਕੈਨੇਡਾ ਜਾਣ ਲਈ ਫਾਈਲ ਲਗਾਈ ਹੋਈ ਸੀ ਪਰ ਉਕਤ ਨੌਜਵਾਨ ਜੋ ਕਿ ਨਸ਼ੇ ਕਰਨ ਦਾ ਆਦੀ ਹੋ ਗਿਆ ਸੀ।

Moga Village Khukhrana Young Death of the drug overdose

ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ , ਹੁਣ ਜਾਣਾ ਸੀ ਕੈਨੇਡਾ

ਮੋਗਾ ਦੇ ਨਿਊ ਦਸ਼ਮੇਸ਼ ਨਗਰ ਪਾਰਕ ਦੇ ਪਿੱਛੇ ਇੱਕ ਖਾਲੀ ਪਏ ਪਲਾਟ ‘ਚ ਅੰਮ੍ਰਿਤਪਾਲ ਸਿੰਘ ਨੇ ਨਸ਼ੇ ਦੀ ਕੁਝ ਜ਼ਿਆਦਾ ਮਾਤਰਾ ‘ਚ ਡੋਜ਼ ਲੈ ਲਈ, ਜਿਸ ਦੌਰਾਨ ਉਸ ਦੀ ਮੌਤ ਹੋ ਗਈ।ਜਿਸ ਤੋਂ ਬਾਅਦ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ।

Moga Village Khukhrana Young Death of the drug overdose

ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ , ਹੁਣ ਜਾਣਾ ਸੀ ਕੈਨੇਡਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਭਾਰਤੀ ਹਵਾਈ ਫੌਜ ਦੇ ਲਾਪਤਾ AN-32 ਜਹਾਜ਼ ਦਾ ਮਿਲਿਆ ਮਲਬਾ ,ਪਿਛਲੇ 9 ਦਿਨਾਂ ਤੋਂ ਸੀ ਲਾਪਤਾ

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਅਵਤਾਰ ਸਿੰਘ ਨੇ ਦੋਸ਼ ਲਾਇਆ ਕਿ ਉਸਦੇ ਪੁੱਤਰ ਅੰਮ੍ਰਿਤਪਾਲ ਸਿੰਘ ਨੂੰ ਇਕ ਹੋਰ ਨਸ਼ੇੜੀ ਨੌਜਵਾਨ ਆਕਾਸ਼ਦੀਪ ਸਿੰਘ ਆਪਣੇ ਨਾਲ ਲੈ ਗਿਆ ਸੀ, ਜਿਸ ਨੇ ਉਸ ਦੇ ਲੜਕੇ ਨੂੰ ਨਸ਼ੇ ਦਾ ਟੀਕਾ ਲਾਉਣ ਲਈ ਦਿੱਤਾ ,ਜਿਸ ਕਰਕੇ ਉਸਦੀ ਮੌਤ ਹੋਈ ਹੈ।ਪੁਲਿਸ ਨੇ ਮ੍ਰਿਤਕ ਨੌਜਵਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ ‘ਤੇ ਉਕਤ ਨੌਜਵਾਨ ਅਕਾਸ਼ਦੀਪ ਸਿੰਘ ਉਰਫ ਪੀਟਰ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
-PTCNews