ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਇੱਕ ਸੜਕ ਹਾਦਸੇ ਦੌਰਾਨ ਹੋਈ ਮੌਤ ,ਇਲਾਕੇ 'ਚ ਸੋਗ ਦੀ ਲਹਿਰ

By Shanker Badra - September 09, 2021 12:09 pm

ਮੋਗਾ : ਮੋਗਾ ਦੇ ਪਿੰਡ ਕਪੂਰੇ ਤੋਂ ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਰਾਜਿੰਦਰ ਸਿੰਘ (26) ਦੀ ਬੀਤੀ ਰਾਤ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਦੁਖ਼ਦਾਈ ਖ਼ਬਰ ਮਿਲੀ ਹੈ।

ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਇੱਕ ਸੜਕ ਹਾਦਸੇ ਦੌਰਾਨ ਹੋਈ ਮੌਤ ,ਇਲਾਕੇ 'ਚ ਸੋਗ ਦੀ ਲਹਿਰ

ਜਾਣਕਾਰੀ ਮੁਤਾਬਕ ਰਾਜਿੰਦਰ ਸਿੰਘ ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਕੈਨੇਡਾ ਵਿਚ ਟਰੱਕ ਚਲਾਉਂਦਾ ਸੀ। ਅਚਾਨਕ ਉਸ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਤੇ ਉਹ ਮੌਤ ਦੇ ਮੂੰਹ ਵੱਲ ਚਲਾ ਗਿਆ।

ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਇੱਕ ਸੜਕ ਹਾਦਸੇ ਦੌਰਾਨ ਹੋਈ ਮੌਤ ,ਇਲਾਕੇ 'ਚ ਸੋਗ ਦੀ ਲਹਿਰ

ਮ੍ਰਿਤਕ ਨੌਜਵਾਨ ਰਾਜਿੰਦਰ ਸਿੰਘ ਦੇ ਪਿਤਾ ਆਤਮਾ ਸਿੰਘ ਅਤੇ ਚਾਚਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਰਾਜਿੰਦਰ ਸਿੰਘ ਟਰੱਕ ਚਾਲਕ ਸੀ ਅਤੇ ਟਰੱਕ ਦੇ ਅਚਾਨਕ ਹਾਦਸਾਗ੍ਰਸਤ ਹੋਣ ਕਰ ਕੇ ਮੌਤ ਦੇ ਮੂੰਹ ਚਲਾ ਗਿਆ।

ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਇੱਕ ਸੜਕ ਹਾਦਸੇ ਦੌਰਾਨ ਹੋਈ ਮੌਤ ,ਇਲਾਕੇ 'ਚ ਸੋਗ ਦੀ ਲਹਿਰ

ਅੱਜ ਸਵੇਰੇ -ਸਵੇਰੇ ਇਹ ਖ਼ਬਰ ਜਦੋਂ ਪਿੰਡ ਕਪੂਰੇ ਪੁੱਜੀ ਤਾਂ ਚਾਰੇ ਪਾਸੇ ਮਾਤਮ ਛਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ 'ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ ਅਤੇ ਅਨੇਕਾਂ ਪੰਜਾਬੀ ਨੌਜਵਾਨ ਸੜਕ ਹਾਦਸਿਆਂ ਰਾਹੀਂ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
-PTCNews

adv-img
adv-img