Sat, Apr 20, 2024
Whatsapp

ਪੁਲਿਸ ਹੱਥੇ ਚੜੇ ਖੁੰਖਾਰ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅਦਾਲਤ ਨੇ 6 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

Written by  Jashan A -- November 30th 2019 01:35 PM
ਪੁਲਿਸ ਹੱਥੇ ਚੜੇ ਖੁੰਖਾਰ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅਦਾਲਤ ਨੇ 6 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਪੁਲਿਸ ਹੱਥੇ ਚੜੇ ਖੁੰਖਾਰ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅਦਾਲਤ ਨੇ 6 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਪੁਲਿਸ ਹੱਥੇ ਚੜੇ ਖੁੰਖਾਰ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅਦਾਲਤ ਨੇ 6 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ,ਮੋਹਾਲੀ: ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਪੁਲਿਸ ਨੇ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਉਸ ਨੂੰ 6 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਸੁਖਪ੍ਰੀਤ ਬੁੱਢਾ ਨੂੰ ਅਰਮੀਨੀਆ ਤੋਂ ਡਿਪੋਰਟ ਕੀਤਾ ਗਿਆ ਸੀ, ਜਿਸ ਨੂੰ ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ‘ਤੇ ਹਿਰਾਸਤ 'ਚ ਲੈ ਲਿਆ ਸੀ। Sukhpreet Budha ਤੁਹਾਨੂੰ ਦੱਸ ਦੇਈਏ ਕਿ ਬੀਤੀ 23 ਨਵੰਬਰ ਨੂੰ ਵੀ ਸੁਖਪ੍ਰੀਤ ਨੂੰ ਅਦਾਲਤ 'ਚ ਪੇਸ਼ ਕਰ ਪੁਲਿਸ ਨੇ 7 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ। ਹੋਰ ਪੜ੍ਹੋ: PRTC ਦੇ ਬੱਸ ਕੰਡਕਟਰ ਨੇ ਕੀਤਾ ਕੁਝ ਅਜਿਹਾ ਕਿ ਹਰ ਕੋਈ ਕਰ ਰਿਹਾ ਹੈ ਤਾਰੀਫ਼ ਦੱਸਣਯੋਗ ਹੈ ਕਿ ਸੁਖਪ੍ਰੀਤ ਬੁੱਢਾ ਪੰਜਾਬ ਦਾ ਇਕ ਮਸ਼ਹੂਰ ਗੈਂਗਸਟਰ ਹੈ ਜੋ ਪੰਜਾਬ 'ਚ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਸਾਜਿਸ਼ ਰਚ ਰਿਹਾ ਸੀ। Sukhpreet Budha ਉਸ ‘ਤੇ ਸਾਲ 2011 ਵਿਚ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ। ਉਸ ‘ਤੇ ਪੰਜਾਬ ਸਮੇਤ ਹਰਿਆਣਾ ਦੇ ਵੱਖ-ਵੱਖ ਥਾਣਿਆਂ 'ਚ ਕਈ ਅਪਰਾਧਿਕ ਕੇਸ ਦਰਜ ਹਨ। -PTC News


Top News view more...

Latest News view more...