ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਅਲਾਟ ਕਰਨ ਲਈ ਮੰਗੀਆਂ ਅਰਜ਼ੀਆਂ
ਮੋਹਾਲੀ : ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਜ਼ਿਲ੍ਹੇ ਦੇ ਵਸਨੀਕਾਂ ਤੋਂ ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਅਲਾਟ ਕਰਨ ਲਈ ਅਰਜ਼ੀਆਂ ਮੰਗੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ 26 ਅਕਤੂਬਰ ਨੂੰ ਡਰਾਅ ਕੱਢਿਆ ਜਾਵੇਗਾ ਅਤੇ ਜ਼ਿਲ੍ਹੇ ਦੇ ਚਾਹਵਾਨ ਨਾਗਰਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਸਥਿਤ ਸੇਵਾ ਕੇਂਦਰ, ਕਮਰਾ ਨੰਬਰ 121, ਗਰਾਊਂਡ ਫਲੋਰ ਵਿੱਚ 18 ਤੋਂ 20 ਅਕਤੂਬਰ ਤੱਕ ਆਰਜ਼ੀ ਲਾਇਸੈਂਸ ਲਈ ਅਰਜ਼ੀਆਂ ਦੇ ਸਕਦੇ ਹਨ।
ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਅਲਾਟ ਕਰਨ ਲਈ ਮੰਗੀਆਂ ਅਰਜ਼ੀਆਂ
ਬਿਨੈਕਾਰ ਪੰਜਾਬ ਸਰਕਾਰ ਦੀ ਵੈਬਸਾਈਟ https://punjab.gov.in/forms 'ਤੇ ਦਿੱਤੇ ਲਿੰਕ “Temporary Licences for Sale of Firecrackers” ਤੋਂ ਅਰਜ਼ੀ ਫਾਰਮ ਡਾਊਨਨਲੋਡ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਜ਼ਿਲ੍ਹੇ ਦੇ ਵਸਨੀਕ ਹੀ ਘੱਟੋ -ਘੱਟ ਦੋ ਸਬੂਤਾਂ ਨਾਲ ਲਾਇਸੈਂਸ ਲਈ ਅਰਜ਼ੀ ਦੇ ਸਕਦੇ ਹਨ। ਆਖਰੀ ਤਰੀਕ ਤੋਂ ਬਾਅਦ ਪ੍ਰਾਪਤ ਕੀਤੀ ਅਰਜ਼ੀ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ।
-PTCNews