ਪੁਲਿਸ ਵਿਭਾਗ ਵੱਲੋਂ ਵੱਡੀ ਕਾਰਵਾਈ, ਡੀ. ਐੱਸ. ਪੀ. ਅਤੁਲ ਸੋਨੀ ਨੂੰ ਕੀਤਾ ਮੁਅੱਤਲ
ਅਤੁਲ ਸੋਨੀ ਵਲੋਂ ਪਤਨੀ 'ਤੇ ਗੋਲੀ ਚਲਾਉਣ ਨੂੰ ਪੁਲਸ ਵਿਭਾਗ ਨੇ ਅਪਰਾਧਿਕ ਕਿਸਮ ਦਾ ਰਵੱਈਆ ਦੱਸਿਆ ਸੀ ਅਤੇ ਨਾਲ ਹੀ ਸਰਕਾਰ ਨੂੰ ਅਤੁਲ ਸੋਨੀ ਨੂੰ ਮੁਅੱਤਲ ਕਰਨ ਦੀ ਸਿਫਾਰਿਸ਼ ਵੀ ਕੀਤੀ ਸੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਹੋਰ ਪੜ੍ਹੋ: ਹੁਣ ਮਹਿੰਗੀਆਂ ਗੱਡੀਆਂ 'ਚ ਘੁੰਮਣਗੇ ਪੰਜਾਬ ਦੇ ਮੰਤਰੀ ,ਲੋਕਾਂ ਲਈ ਖ਼ਾਲੀ ਖਜ਼ਾਨਾ
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਅਤੁਲ ਸੋਨੀ ਨੇ ਆਪਣੀ ਪਤਨੀ ਨਾਲ ਝਗੜਾ ਹੋਣ ਤੋਂ ਬਾਅਦ ਉਸ 'ਤੇ ਗੋਲੀ ਚਲਾ ਦਿੱਤੀ ਸੀ, ਹਾਲਾਂਕਿ ਇਸ ਘਟਨਾ ਦੌਰਾਨ ਉਸ ਦੀ ਪਤਨੀ ਦਾ ਬਚਾਅ ਹੋ ਗਿਆ ਸੀ, ਜਿਸ ਤੋਂ ਬਾਅਦ ਅਤੁਲ ਸੋਨੀ ਫਰਾਰ ਸੀ।
-PTC News