ਮੁੱਖ ਖਬਰਾਂ

ਛਾਪੇਮਾਰੀ ਦੌਰਾਨ ਮੁਹਾਲੀ ਪੁਲਿਸ ਨੇ 12 ਜਣਿਆਂ ਨੂੰ ਹਿਰਾਸਤ 'ਚ ਲਿਆ

By Ravinder Singh -- July 01, 2022 1:58 pm

ਮੁਹਾਲੀ : ਮੁਹਾਲੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ 12 ਜਣਿਆਂ ਨੂੰ ਹਿਰਾਸਤ ਵਿੱਚ ਲਿਆ ਹੈ। ਜਦੋਂ ਤੋਂ ਲਾਰੈਂਸ ਬਿਸ਼ਨੋਈ ਨੂੰ ਸੀਆਈਏ ਸਟਾਫ਼ ਵਿੱਚ ਪੁੱਛਗਿੱਛ ਲਈ ਖਰੜ ਵਿੱਚ ਰੱਖਿਆ ਗਿਆ ਹੈ, ਉਦੋਂ ਤੋਂ ਮੁਹਾਲੀ ਪੁਲਿਸ ਵੱਲੋਂ ਖਰੜ ਦੀਆਂ ਕਈ ਸੁਸਾਇਟੀਆਂ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮੌਕੇ ਪੁਲਿਸ ਨੇ ਵੱਡੀ ਗਿਣਤੀ ਵਿੱਚ ਮੌਜੂਦ ਲੋਕਾਂ ਤੋਂ ਪੁੱਛਗਿਛ ਕੀਤੀ।

ਮੁਹਾਲੀ ਪੁਲਿਸ ਨੇ 12 ਜਣਿਆਂ ਨੂੰ ਹਿਰਾਸਤ 'ਚ ਲਿਆਪੁਲਿਸ ਨੂੰ ਸੂਚਨਾ ਮਿਲਦੀ ਰਹਿੰਦੀ ਹੈ ਕਿ ਵੱਡੀਆਂ-ਵੱਡੀਆਂ ਸੁਸਾਇਟੀਆਂ ਅਤੇ ਕਲੋਨੀਆਂ ਵਿੱਚ ਬਿਨਾਂ ਤਸਦੀਕ ਕੀਤੇ ਲੋਕ ਰਹਿ ਰਹੇ ਹਨ, ਖਾਸ ਕਰਕੇ ਕਿਰਾਏਦਾਰਾਂ ਦੀ ਗੱਲ ਕੀਤੀ ਜਾ ਰਹੀ ਹੈ ਕਿਉਂਕਿ ਇਸ ਮਾਮਲੇ ਵਿੱਚ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨ ਦਾ ਨਾਂ ਵੀ ਸਾਹਮਣੇ ਆਇਆ ਸੀ ਅਤੇ ਉਸ ਨੇ ਵੀ ਅਜਿਹੀ ਹੀ ਸੁਸਾਇਟੀ ਵਿੱਚ ਵਿੱਕੀ ਮਿੱਡੂਖੇੜਾ ਨੂੰ ਕਤਲ ਕਰਨ ਵਾਲੇ ਲੋਕਾਂ ਨੂੰ ਫਲੈਟ ਲੈ ਕੇ ਦਿੱਤਾ ਸੀ।

ਮੁਹਾਲੀ ਪੁਲਿਸ ਨੇ 12 ਜਣਿਆਂ ਨੂੰ ਹਿਰਾਸਤ 'ਚ ਲਿਆਇਸ ਕਾਰਨ ਪੁਲਿਸ ਪੂਰੀ ਮੁਸਤੈਦੀ ਨਾਲ ਹਰ ਸੁਸਾਇਟੀ ਦੀ ਤਲਾਸ਼ੀ ਲੈ ਰਹੀ ਹੈ। ਅੱਜ ਵੀ ਸਵੇਰੇ-ਸਵੇਰੇ ਪੁਲਿਸ ਦੀ ਟੀਮ ਨੇ ਅਮਰੀਆ ਗ੍ਰੀਨ ਸੁਸਾਇਟੀ ਉਤੇ ਛਾਪੇਮਾਰੀ ਕੀਤੀ ਅਤੇ 12 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਦੇ ਨਾਲ ਚਾਰ ਮੋਟਰਸਾਈਕਲ ਤੇ ਕੁਝ ਕਾਰਾਂ ਨੂੰ ਵੀ ਜ਼ਬਤ ਕੀਤਾ ਗਿਆ ਹੈ।

ਮੁਹਾਲੀ ਪੁਲਿਸ ਨੇ 12 ਜਣਿਆਂ ਨੂੰ ਹਿਰਾਸਤ 'ਚ ਲਿਆਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਸ਼ੇ ਅਤੇ ਗੈਂਗਸਟਰਾਂ ਉਤੇ ਸ਼ਿਕੰਜਾ ਕੱਸਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਇਹ ਛਾਪੇਮਾਰੀ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ 12 ਜਣਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਿਰਾਏ ਉਤੇ ਰੱਖਣ ਸਮੇਂ ਵੈਰੀਫਾਈ ਕੀਤਾ ਜਾਵੇ ਅਤੇ ਪੁਲਿਸ ਨੂੰ ਵੀ ਇਸ ਢੁੱਕਵੀਂ ਜਾਣਕਾਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਵਿੱਢੀ ਗਈ ਮੁਹਿੰਮ ਅੱਗੇ ਵੀ ਜਾਰੀ ਰਹੇਗੀ।

ਇਹ ਵੀ ਪੜ੍ਹੋ : ਸਰਕਾਰ ਨੇ ਸੋਨੇ 'ਤੇ ਦਰਾਮਦ ਡਿਊਟੀ ਵਧਾ ਕੇ 15 ਫ਼ੀਸਦੀ ਕੀਤੀ, ਸੋਨਾ ਹੋਵੇਗਾ ਮਹਿੰਗਾ

  • Share