Sun, Apr 28, 2024
Whatsapp

ਮੋਹਾਲੀ ਪੁਲਿਸ ਨੇ ਦੜਾ ਸੱਟਾ ਲਗਾਉਣ ਵਾਲੇ ਇਕ ਵਿਅਕਤੀ ਨੂੰ ਅਤੇ 3 ਹੈਰੋਇਨ ਤਸਕਰਾਂ ਨੂੰ ਕੀਤਾ ਗ੍ਰਿਫਤਾਰ

Written by  Shanker Badra -- November 22nd 2021 05:05 PM
ਮੋਹਾਲੀ ਪੁਲਿਸ ਨੇ ਦੜਾ ਸੱਟਾ ਲਗਾਉਣ ਵਾਲੇ ਇਕ ਵਿਅਕਤੀ ਨੂੰ ਅਤੇ 3 ਹੈਰੋਇਨ ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਮੋਹਾਲੀ ਪੁਲਿਸ ਨੇ ਦੜਾ ਸੱਟਾ ਲਗਾਉਣ ਵਾਲੇ ਇਕ ਵਿਅਕਤੀ ਨੂੰ ਅਤੇ 3 ਹੈਰੋਇਨ ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਮੋਹਾਲੀ : ਨਵਜੋਤ ਸਿੰਘ ਮਾਹਲ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਮੋਹਾਲੀ ਨੇ ਦੱਸਿਆ ਕਿ ਮੋਹਾਲੀ ਪੁਲਿਸ ਵੱਲੋਂ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਪੰਜਾਬ ਰਾਜ ਵਿੱਚ ਨਸ਼ਿਆ ਖਿਲਾਫ਼ ਵਿੱਢੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵੱਲੋ 19 ਨਵੰਬਰ ਨੂੰ ਇੱਕ ਦੜਾ ਸੱਟਾ ਲਗਵਾੳੇਣ ਵਾਲੇ ਨੌਜਵਾਨ ਨੂੰ ਸਮੇਤ ਪਰਚੀ ਦੜਾ ਸੱਟਾ ਅਤੇ ਇੱਕ ਬਾਲ ਪੈਨ ਅਤੇ 4500 ਰੁਪਏ ਨਕਦੀ ਦੇ ਕਾਬੂ ਕਰਕੇ ਉਸ ਖਿਲਾਫ ਥਾਣਾ ਸਿਟੀ ਖਰੜ ਵਿਖੇ ਕੇਸ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀ ਬਾਦਲ ਪੁੱਤਰ ਬਲਕਾਰਾ ਵਾਸੀ #419 ਐਲ.ਆਈ.ਸੀ. ਕਲੋਨੀ ਥਾਣਾ ਸਿਟੀ ਖਰੜ ਜਿਲ੍ਹਾ ਐਸ.ਏ.ਐਸ ਨਗਰ ਦਾ ਰਹਿਣ ਵਾਲਾ ਹੈ। ਜਿਸ ਦੀ ਉਮਰ ਕਰੀਬ 25 ਸਾਲ ਹੈ, ਜੋ ਪਿਛਲੇ ਕਾਫੀ ਸਮੇ ਤੋਂ ਕਬਾੜ ਦੇ ਕੰਮ ਦੇ ਨਾਲ ਨਾਲ ਦੜੇ ਸੱਟੇ ਦਾ ਕੰਮ ਕਰਦਾ ਆ ਰਿਹਾ ਸੀ। ਜਿਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। [caption id="attachment_550965" align="aligncenter" width="275"] ਮੋਹਾਲੀ ਪੁਲਿਸ ਨੇ ਦੜਾ ਸੱਟਾ ਲਗਾਉਣ ਵਾਲੇ ਇਕ ਵਿਅਕਤੀ ਨੂੰ ਅਤੇ 3 ਹੈਰੋਇਨ ਤਸਕਰਾਂ ਨੂੰ ਕੀਤਾ ਗ੍ਰਿਫਤਾਰ[/caption] ਇਸ ਤੋਂ ਇਲਾਵਾ ਐਸ.ਐਸ.ਪੀ ਮੋਹਾਲੀ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 20 ਨਵੰਬਰ ਨੂੰ ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਨੂੰ ਇੱਕ ਖੂਫੀਆ ਇਤਲਾਹ ਮਿਲੀ ਸੀ ਕਿ ਤਿੰਨ ਵਿਅਕਤੀ ਗੱਡੀ ਵਿੱਚ ਹੈਰੋਇਨ ਲੈ ਕੇ ਆ ਰਹੇ ਹਨ। ਜਿੰਨਾ ਨੇ ਇਹ ਹੈਰੋਇਨ ਅੱਗੇ ਆਪਣੇ ਗ੍ਰਾਹਕਾਂ ਨੂੰ ਚੰਡੀਗੜ,ਮੋਹਾਲੀ ਅਤੇ ਕੁਰਾਲੀ ਦੇ ਏਰੀਆ ਵਿੱਚ ਸਪਲਾਈ ਕਰਨੀ ਹੈ। ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਨੇ ਪਿੰਡ ਲ਼ਖਨੋਰ, ਖਰੜ-ਕੁਰਾਲੀ ਰੋਡ 'ਤੇ ਨਾਕਾਬੰਦੀ ਕਰਕੇ ਸਵਿਫਟ ਗੱਡੀ ਦੀ ਤਲਾਸ਼ੀ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। [caption id="attachment_550967" align="aligncenter" width="259"] ਮੋਹਾਲੀ ਪੁਲਿਸ ਨੇ ਦੜਾ ਸੱਟਾ ਲਗਾਉਣ ਵਾਲੇ ਇਕ ਵਿਅਕਤੀ ਨੂੰ ਅਤੇ 3 ਹੈਰੋਇਨ ਤਸਕਰਾਂ ਨੂੰ ਕੀਤਾ ਗ੍ਰਿਫਤਾਰ[/caption] ਜਿਨ੍ਹਾਂ 'ਚ ਰਣਜੀਤ ਸਿੰਘ ਉਰਫ ਲੱਭੂ ਪੁੱਤਰ ਰਾਜੇਸ ਕੁਮਾਰ ਵਾਸੀ ਪਿੰਡ ਬਲ ਕਰੂਪੀ ਥਾਣਾ ਜੋਗਿੰਦਰਨਗਰ ਜ਼ਿਲ੍ਹਾ ਮੰਡੀ ਉਮਰ ਕਰੀਬ 26 ਸਾਲ, ਦੇਸਰਾਜ ਉਰਫ ਦੇਸੂ ਪੁੱਤਰ ਜਗਦੀਸ ਚੰਦ ਵਾਸੀ ਪਿੰਡ ਬਲੋਹਲ ਥਾਣਾ ਜੋਗਿੰਦਰਨਗਰ ਜਿਲ੍ਹਾ ਮੰਡੀ ਉਮਰ ਕਰੀਬ 32 ਸਾਲ ਅਤੇ ਹਰੀਸ ਕੁਮਾਰ ਪੁੱਤਰ ਰਾਮ ਪ੍ਰਕਾਸ ਵਾਸੀ ਪਿੰਡ ਚੋਗਾਨ ਥਾਣਾ ਬੈਜਨਾਥ ਜਿਲ਼੍ਹਾ ਕਾਂਗੜਾ ਹਿਮਾਚਲ ਉਮਰ ਕਰੀਬ 27 ਸਾਲ ਕੋਲੋਂ 200 ਗ੍ਰਾਮ ਹੈਰੋਇੰਨ ਬਰਾਮਦ ਹੋਣ 'ਤੇ ਇਨ੍ਹਾਂ ਵਿਰੁੱਧ ਥਾਣਾ ਸਦਰ ਕੁਰਾਲੀ ਵਿੱਚ ਕੇਸ ਰਜਿਸਟਰ ਕਰਵਾ ਕੇ ਤਿੰਨ ਵਿਅਕਤੀਆ ਨੂੰ ਗ੍ਰਿਫਤਾਰ ਕੀਤਾ ਹੈ। [caption id="attachment_550968" align="aligncenter" width="273"] ਮੋਹਾਲੀ ਪੁਲਿਸ ਨੇ ਦੜਾ ਸੱਟਾ ਲਗਾਉਣ ਵਾਲੇ ਇਕ ਵਿਅਕਤੀ ਨੂੰ ਅਤੇ 3 ਹੈਰੋਇਨ ਤਸਕਰਾਂ ਨੂੰ ਕੀਤਾ ਗ੍ਰਿਫਤਾਰ[/caption] ਇਹ ਗੱਲ ਸਾਹਮਣੇ ਆਈ ਕਿ ਦੋਸ਼ੀ ਆਪਣੇ ਰਿਹਾਇਸੀ ਏਰੀਆ ਵਿੱਚ ਪੈਰਾਗਲਾਈਡਿੰਗ ਦੀ ਸਿਖਲਾਈ ਦਾ ਕੰਮ ਕਰਦੇ ਹਨ, ਜਿਸ ਕਰਕੇ ਉਨ੍ਹਾ ਦੀ ਆਪਸ ਵਿੱਚ ਜਾਣ ਪਹਿਚਾਣ ਹੋ ਗਈ। ਜੋ ਨਸ਼ਾ ਕਰਨ ਦੇ ਆਦੀ ਹਨ ਅਤੇ ਆਪਣੇ ਨਸ਼ੇ ਦੀ ਲੋੜ ਨੂੰ ਪੁਰਾ ਕਰਨ ਲਈ ਹੈਰੋਇਨ ਦੀ ਸਪਲਾਈ ਦਾ ਧੰਦਾ ਕਰਨ ਲੱਗ ਪਏ। ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਇਹ ਵੀ ਦੱਸਿਆ ਕੇ ਇਹ ਹੈਰੋਇਨ ਸਸਤੇ ਭਾਅ ਵਿੱਚ ਦਿੱਲੀ ਤੋਂ ਲਿਆ ਕੇ ਚੰਡੀਗੜ, ਮੋਹਾਲੀ ਅਤੇ ਕੁਰਾਲੀ ਦੇ ਏਰੀਆ ਵਿੱਚ ਮਹਿੰਗੇ ਭਾਅ 'ਤੇ ਵੇਚ ਕੇ ਭਾਰੀ ਮੁਨਾਫਾ ਕਮਾਉਂਦੇ ਸੀ। ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੈਰੋਇਨ ਦੀ ਸਪਲਾਈ ਕਰਨ ਵਾਲੇ ਮੁੱਖ ਤਸੱਕਰਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾਵੇਗੀ।ਇਨ੍ਹਾਂ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। -PTCNews


Top News view more...

Latest News view more...