Fri, Apr 26, 2024
Whatsapp

ਇੱਕ ਵਾਰ ਫਿਰ ਵਿਵਾਦਾਂ ਦੇ ਘੇਰੇ 'ਚ ਪੰਜਾਬ ਸਕੂਲ ਸਿੱਖਿਆ ਵਿਭਾਗ !

Written by  Jashan A -- October 23rd 2019 02:21 PM
ਇੱਕ ਵਾਰ ਫਿਰ ਵਿਵਾਦਾਂ ਦੇ ਘੇਰੇ 'ਚ ਪੰਜਾਬ ਸਕੂਲ ਸਿੱਖਿਆ ਵਿਭਾਗ !

ਇੱਕ ਵਾਰ ਫਿਰ ਵਿਵਾਦਾਂ ਦੇ ਘੇਰੇ 'ਚ ਪੰਜਾਬ ਸਕੂਲ ਸਿੱਖਿਆ ਵਿਭਾਗ !

ਇੱਕ ਵਾਰ ਫਿਰ ਵਿਵਾਦਾਂ ਦੇ ਘੇਰੇ 'ਚ ਪੰਜਾਬ ਸਕੂਲ ਸਿੱਖਿਆ ਵਿਭਾਗ !,ਚੰਡੀਗੜ੍ਹ: ਸਵਾਲਾਂ ਦੇ ਘੇਰੇ 'ਚ ਰਹਿਣ ਵਾਲਾ ਪੰਜਾਬ ਸਕੂਲ ਸਿੱਖਿਆ ਵਿਭਾਗ ਇੱਕ ਵਾਰ ਫਿਰ ਤੋਂ ਵਿਵਾਦਾਂ ਦੇ ਘੇਰੇ 'ਚ ਹੈ। ਹੁਣ ਅਧਿਆਪਕਾਂ ਦੇ ਤਬਾਦਲੇ ਨੂੰ ਲੈ ਕੇ ਨਵਾਂ ਵਿਵਾਦ ਛਿੜ ਗਿਆ ਹੈ। ਦਰਅਸਲ, ਸਿੱਖਿਆ ਵਿਭਾਗ ਦੀ ਤਬਾਦਲਾ ਨੀਤੀ-2019 'ਚ ਵੱਡੀ ਧਾਂਦਲੀ ਸਾਹਮਣੇ ਆਈ ਹੈ। PSEBਸਿੱਖਿਆ ਵਿਭਾਗ ਨੇ ਸਕੂਲਾਂ 'ਚ ਅਸਾਮੀਆਂ ਖਾਲੀ ਨਾ ਹੋਣ 'ਤੇ ਵੀ 1558 ਅਧਿਆਪਕਾਂ ਦੇ ਤਬਾਦਲੇ ਕਰ ਦਿੱਤੇ ਹਨ। ਮਾਮਲਾ ਸਾਹਮਣੇ ਆਇਆ ਤਾਂ ਸਿੱਖਿਆ ਵਿਭਾਗ ਨੇ ਬੀਤੀ 21 ਤਾਰੀਖ ਨੂੰ ਲੈਟਰ ਜਾਰੀ ਕਰ ਕੇ ਇਸ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੋਰ ਪੜ੍ਹੋ: ਇੱਕ ਵਾਰ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਲੋਕ ਪ੍ਰੇਸ਼ਾਨ ਤੁਹਾਨੂੰ ਦੱਸ ਦਈਏ ਕਿ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਬੇਸ਼ੱਕ ਦਾਅਵਾ ਕਰਦੇ ਨੇ ਕਿ ਤਬਾਦਲਾ ਨੀਤੀ 2019 ਪੂਰੀ ਪਾਰਦਰਸ਼ਤਾ ਨਾਲ ਹੋਵੇਗੀ।ਪਰ ਇਸ ਮਾਮਲੇ ਨੇ ਤਬਾਦਲਾ ਨੀਤੀ 2019 ਨੇ ਪੰਜਾਬ ਸਰਕਾਰ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। PSEBਉਧਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਰਟਲ 'ਚ ਤਕਨੀਕੀ ਖਰਾਬੀ ਆਉਣ ਨਾਲ ਪ੍ਰੇਸ਼ਾਨੀ ਆਈ ਸੀ, ਜਿਸ ਨੂੰ ਹੁਣ ਦਰੁਸਤ ਕੀਤਾ ਜਾ ਰਿਹਾ ਹੈ। -PTC News


Top News view more...

Latest News view more...