ਮੋਹਾਲੀ ਪਹੁੰਚੇ Elly Mangat ਨੂੰ ਪੁਲਿਸ ਨੇ ਕੀਤਾ ਕਾਬੂ, ਸੋਸ਼ਲ ਮੀਡੀਆ ‘ਤੇ ਖੁਦ ਸਾਂਝੀ ਕੀਤੀ ਵੀਡੀਓ

elly mangat

ਮੋਹਾਲੀ ਪਹੁੰਚੇ Elly Mangat ਨੂੰ ਪੁਲਿਸ ਨੇ ਕੀਤਾ ਕਾਬੂ, ਸੋਸ਼ਲ ਮੀਡੀਆ ‘ਤੇ ਖੁਦ ਸਾਂਝੀ ਕੀਤੀ ਵੀਡੀਓ,ਮੋਹਾਲੀ: ਪਿਛਲੇ ਕਈ ਦਿਨਾਂ ਤੋਂ ਪੰਜਾਬੀ ਗਾਇਕਾਂ ਰੰਧਾਵਾ ਬ੍ਰਦਰਜ਼ ਅਤੇ ਐਲੀ ਮਾਂਗਟ ਵਿਚਕਾਰ ਸੋਸ਼ਲ ਮੀਡੀਆ ‘ਤੇ ਲੜਾਈ ਚੱਲ ਰਹੀ ਹੈ। ਇਸ ਦਾ ਪਤਾ ਜਿਵੇਂ ਹੀ ਮੋਹਾਲੀ ਪੁਲਿਸ ਨੂੰ ਲੱਗਿਆ ਤਾਂ ਉਹਨਾਂ ਨੇ ਕਾਰਵਾਈ ਆਰੰਭ ਦਿੱਤੀ ਹੈ।

ਪੁਲਿਸ ਨੇ ਦੋਹਾਂ ਖਿਲਾਫ FIR ਦਰਜ ਕੀਤੀ ਹੈ। ਜਿਸ ਦੌਰਾਨ ਅੱਜ ਐਲੀ ਮਾਂਗਟ ਮੋਹਾਲੀ ਪਹੁੰਚ ਗਿਆ ਹੈ, ਜਿਥੇ ਪੁਲਿਸ ਨੇ ਉਸ ਨੂੰ ਹਿਰਾਸਤ ‘ਚ ਲਿਆ ਹੈ। ਐਲੀ ਮਾਂਗਟ ਨੇ ਆਪਣੇ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਹੋਰ ਪੜ੍ਹੋ:ਤਨਖਾਹ ਮੰਗਣ ‘ਤੇ ਲੜਕੀ ਨੂੰ ਮਿਲੀ ਇਹ ਖੌਫ਼ਨਾਕ ਸਜ਼ਾ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

ਤੁਹਾਨੂੰ ਦੱਸ ਦੇਈਏ ਕਿ ਇਸ ਮਾਮਲੇ ‘ਚ ਪੁਲਿਸ ਨੇ ਬੀਤੇ ਦਿਨ ਰੰਮੀ ਰੰਧਾਵਾ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਸੀ।

ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ ‘ਤੇ ਪਿਛਲੇ ਕਈ ਦਿਨਾਂ ਤੋਂ ਪੰਜਾਬੀ ਗਾਇਕਾਂ ਰੰਮੀ ਰੰਧਾਵਾ ਅਤੇ ਐਲੀ ਮਾਂਗਟ ਵਿਚਕਾਰ ਸ਼ਬਦੀ ਜੰਗ ਚੱਲ ਰਹੀ ਸੀ। ਇਹ ਸ਼ਬਦੀ ਜੰਗ ਇਸ ਕਦਰ ਵੱਧ ਗਈ ਕਿ ਦੋਵਾਂ ਨੇ ਇਕ-ਦੂਜੇ ਨੂੰ ਆਮਣੇ-ਸਾਹਮਣੇ ਆਉਣ ਲਈ ਚੈਲੰਜ ਕਰ ਦਿੱਤਾ ਅਤੇ ਇਕ-ਦੂਜੇ ਨੂੰ ਜਾਨੋਂ ਮਾਰ ਮੁਕਾਉਣ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

-PTC News