ਮੋਹਾਲੀ: ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਦੂਜਾ T20 ਮੈਚ ਅੱਜ

Shikhar Dhawan

ਮੋਹਾਲੀ: ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਦੂਜਾ T20 ਮੈਚ ਅੱਜ,ਮੋਹਾਲੀ: ਭਾਰਤ ਤੇ ਦੱਖਣੀ ਅਫ਼ਰੀਕਾ ਦੇ ਵਿਚਕਾਰ ਤਿੰਨ ਟੀ -20 ਇੰਟਰਨੈਸ਼ਨਲ ਮੈਚਾਂ ਦੀ ਸੀਰੀਜ਼ ਦਾ ਅੱਜ ਦੂਸਰਾ ਮੈਚ ਮੋਹਾਲੀ ਦੇ PCA ਸਟੇਡੀਅਮ ਵਿਖੇ ਖੇਡਿਆ ਜਾਵੇਗਾ। ਇਸ ਮੈਚ ਨੂੰ ਲੈ ਕੇ ਜਿਥੇ ਦੋਹਾਂ ਟੀਮਾਂ ਦੇ ਖਿਡਾਰੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਉਥੇ ਹੀ ਦਰਸ਼ਕਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਇਸ ਸੀਰੀਜ਼ ਦਾ ਪਹਿਲਾ ਮੈਚ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ‘ਚ ਖੇਡਿਆ ਜਾਣਾ ਸੀ ਜੋ ਕਿ ਮੀਂਹ ਦੇ ਕਾਰਨ ਰੱਦ ਹੋ ਗਿਆ।ਜਿਸ ਕਾਰਨ ਦਰਸ਼ਕਾਂ ‘ਚ ਭਾਰੀ ਨਿਰਾਸ਼ਾ ਦੇਖਣ ਨੂੰ ਮਿਲੀ ਸੀ।

ਹੋਰ ਪੜ੍ਹੋ: ਪੰਜਾਬ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਜਿਸ ਤੋਂ ਬਾਅਦ ਹਿਮਾਚਲ ਪ੍ਰਦੇਸ਼ ਕ੍ਰਿਕਟ ਸੰਘ (ਐੱਚ. ਪੀ. ਸੀ. ਏ.) ਨੇ ਐਲਾਨ ਕੀਤਾ ਕਿ ਉਹ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੀਂਹ ਕਾਰਨ ਰੱਦ ਕੀਤੇ ਗਏ ਪਹਿਲੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਦੀਆਂ ਟਿਕਟਾਂ ਦੇ ਪੈਸੇ ਵੀਰਵਾਰ ਤੋਂ ਵਾਪਸ ਕਰਨਾ ਸ਼ੁਰੂ ਕਰ ਦੇਵੇਗਾ। ਮੈਚ ਵਿਚ ਟਾਸ ਵੀ ਨਹੀਂ ਹੋ ਸਕਿਆ ਸੀ ਅਤੇ ਇਸ ਲਈ ਦਰਸ਼ਕ ਟਿਕਟਾਂ ਦੇ ਪੈਸੇ ਵਾਪਸ ਪਾਉਣ ‘ਤੇ ਹੱਕਦਾਰ ਹਨ।

-PTC News