ਮੋਹਾਲੀ: ਸਪੈਸ਼ਲ ਟਾਸਕ ਫੋਰਸ ਨੂੰ ਮਿਲੀ ਸਫਲਤਾ, 50 ਗ੍ਰਾਮ ਹੈਰੋਇਨ ਸਮੇਤ 3 ਨੂੰ ਦਬੋਚਿਆ

mohali
ਮੋਹਾਲੀ: ਸਪੈਸ਼ਲ ਟਾਸਕ ਫੋਰਸ ਨੂੰ ਮਿਲੀ ਸਫਲਤਾ, 50 ਗ੍ਰਾਮ ਹੈਰੋਇਨ ਸਮੇਤ 3 ਨੂੰ ਦਬੋਚਿਆ

ਮੋਹਾਲੀ: ਸਪੈਸ਼ਲ ਟਾਸਕ ਫੋਰਸ ਨੂੰ ਮਿਲੀ ਸਫਲਤਾ, 50 ਗ੍ਰਾਮ ਹੈਰੋਇਨ ਸਮੇਤ 3 ਨੂੰ ਦਬੋਚਿਆ,ਮੋਹਾਲੀ: ਮੋਹਾਲੀ ਦੀ ਸਪੈਸ਼ਲ ਟਾਸਕ ਫੋਰਸ ਦੀ ਟੀਮ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋ ਉਹਨਾਂ ਨੇ 50 ਗ੍ਰਾਮ ਹੈਰੋਇਨ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਨੂੰ ਇਹ ਸਫ਼ਲਤਾ ਉਸ ਸਮੇਂ ਮਿਲੀ ਜਦੋ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਉਕਤ ਤਿੰਨੇ ਵਿਅਕਤੀ ਮੋਹਾਲੀ ‘ਚ ਆਪਣੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਆ ਰਹੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

mohali
ਮੋਹਾਲੀ: ਸਪੈਸ਼ਲ ਟਾਸਕ ਫੋਰਸ ਨੂੰ ਮਿਲੀ ਸਫਲਤਾ, 50 ਗ੍ਰਾਮ ਹੈਰੋਇਨ ਸਮੇਤ 3 ਨੂੰ ਦਬੋਚਿਆ

ਮਿਲੀ ਜਾਣਕਾਰੀ ਮੁਤਾਬਕ ਆਰੋਪੀਆਂ ਦੀ ਪਹਿਚਾਣ ਗੁਰਜੰਟ ਸਿੰਘ ਉਰਫ ਜੋਗੀ, ਸਤੀਸ਼ ਕੁਮਾਰ ਤੇ ਮਨਪ੍ਰੀਤ ਸਿੰਘ ਵਜੋਂ ਹੋਈ ਹੋਈ ਹੈ, ਜੋ ਕਿ ਵੱਡੇ ਪੱਧਰ ‘ਤੇ ਨਸ਼ੇ ਦੀ ਸਪਲਾਈ ਕਰਦੇ ਸਨ।

mohali
ਮੋਹਾਲੀ: ਸਪੈਸ਼ਲ ਟਾਸਕ ਫੋਰਸ ਨੂੰ ਮਿਲੀ ਸਫਲਤਾ, 50 ਗ੍ਰਾਮ ਹੈਰੋਇਨ ਸਮੇਤ 3 ਨੂੰ ਦਬੋਚਿਆ

ਪੁਲਿਸ ਵੱਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਜਦੋ ਇਹਨਾਂ 3 ਆਰੋਪੀਆਂ ਨੂੰ ਪੁੱਛਗਿੱਛ ਕੀਤੀ ਤਾਂ ਉਹਨਾਂ ਖੁਲਾਸਾ ਕੀਤਾ ਕਿ ਉਹ ਕਰੀਬ 6 ਮਹੀਨਿਆਂ ਤੋਂ ਨਸ਼ੇ ਦੀ ਸਪਲਾਈ ਦਾ ਕੰਮ ਕਰ ਰਹੇ ਹਨ ਅਤੇ ਆਪਣੇ ਗਾਹਕਾਂ ਨੂੰ ਮਹਿੰਗੇ ਭਾਅ ‘ਤੇ ਹੈਰੋਇਨ ਵੇਚ ਰਹੇ ਹਨ।

ਫਿਲਹਾਲ ਪੁਲਸ ਵਲੋਂ ਤਿੰਨਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਜਾ ਰਿਹਾ ਹੈ, ਜਿੱਥੇ ਉਨ੍ਹਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।

-PTC News