ਮੋਹਾਲੀ ਰੇਪ ਮਾਮਲੇ ‘ਤੇ ਖੁੱਲ੍ਹ ਕੇ ਬੋਲੀ ਗਾਇਕਾ ਅਨਮੋਲ ਗਗਨ ਮਾਨ , ਪੁਲਿਸ ‘ਤੇ ਵੀ ਚੁੱਕੇ ਸਵਾਲ, ਦੇਖੋ ਵੀਡੀਓ

Mohali rape case Singer Anmol Gagan Maan Statement
ਮੋਹਾਲੀ ਰੇਪ ਮਾਮਲੇ 'ਤੇ ਖੁੱਲ੍ਹ ਕੇ ਬੋਲੀ ਗਾਇਕਾ ਅਨਮੋਲ ਗਗਨ ਮਾਨ , ਪੁਲਿਸ 'ਤੇ ਵੀ ਚੁੱਕੇ ਸਵਾਲ, ਦੇਖੋ ਵੀਡੀਓ

ਮੋਹਾਲੀ ਰੇਪ ਮਾਮਲੇ ‘ਤੇ ਖੁੱਲ੍ਹ ਕੇ ਬੋਲੀ ਗਾਇਕਾ ਅਨਮੋਲ ਗਗਨ ਮਾਨ , ਪੁਲਿਸ ‘ਤੇ ਵੀ ਚੁੱਕੇ ਸਵਾਲ, ਦੇਖੋ ਵੀਡੀਓ:ਮੋਹਾਲੀ : ਦੇਸ਼ ‘ਚ ਬਲਾਤਕਾਰ ਦੀਆਂ ਘਟਨਾਵਾਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ।ਇਨ੍ਹਾਂ ਘਟਨਾਵਾਂ ਨਾਲ ਸ਼ਰਮਸਾਰ ਕਰਨ ਦਾ ਸਿਲਸਿਲਾ ਜਾਰੀ ਹੈ।ਸਾਨੂੰ ਹਰ ਰੋਜ਼ ਬਲਾਤਕਾਰ ਦੀ ਘਟਨਾ ਸੁਣਨ ਅਤੇ ਦੇਖਣ ਨੂੰ ਮਿਲਦੀ ਹੈ।ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋਟੀਆਂ-ਮੋਟੀਆਂ ਸੁਰਖੀਆਂ ਨਾਲ ਦੋ-ਚਾਰ ਖ਼ਬਰਾਂ ਬਲਾਤਕਾਰ ਦੀਆਂ ਨਾ ਛਪੀਆਂ ਹੋਣ।ਹੁਣ ਇੱਕ ਫ਼ਿਰ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾਂ ਮੋਹਾਲੀ ਹੈ।ਜਿਥੇ ਕੁੱਝ ਦਿਨ ਪਹਿਲਾਂ ਇੱਕ ਕਾਲ ਸੈਂਟਰ ‘ਚ ਕੰਮ ਕਰਨ ਵਾਲੀ ਹਿਮਾਚਲ ਦੀ ਕੁੜੀ ਨਾਲ ਬਲਾਤਕਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Mohali rape case Singer Anmol Gagan Maan Statement

ਮੋਹਾਲੀ ਰੇਪ ਮਾਮਲੇ ‘ਤੇ ਖੁੱਲ੍ਹ ਕੇ ਬੋਲੀ ਗਾਇਕਾ ਅਨਮੋਲ ਗਗਨ ਮਾਨ , ਪੁਲਿਸ ‘ਤੇ ਵੀ ਚੁੱਕੇ ਸਵਾਲ, ਦੇਖੋ ਵੀਡੀਓ

ਮੋਹਾਲੀ ਰੇਪ ਕੇਸ ਨੂੰ ਲੈ ਕੇ ਪੰਜਾਬੀ ਸੰਗੀਤ ਜਗਤ ਵਿੱਚ ਵੀ ਰੋਸ ਪਾਇਆ ਜਾ ਰਿਹਾ ਹੈ।ਪੰਜਾਬ ਦੀ ਮਸ਼ਹੂਰ ਗਾਇਕਾ ਅਨਮੋਲ ਗਗਨ ਮਾਨ ਨੇ ਇਸ ਘਟਨਾ ਨੂੰ ਸ਼ਰਮਨਾਕ ਦੱਸਿਆ ਹੈ।ਇਸ ਦੇ ਲਈ ਅਨਮੋਲ ਗਗਨ ਮਾਨ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ।ਜਿਸ ‘ਚ ਅਨਮੋਲ ਮਾਨ ਨੇ ਅਜਿਹੀਆਂ ਗੰਦੀਆਂ ਹਰਕਤਾਂ ਨੂੰ ਅੰਜ਼ਾਮ ਦੇਣ ਵਾਲਿਆਂ ਦੀ ਨਿੰਦਾ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਗੁਰੂਆਂ-ਪੀਰਾਂ ਦੀ ਧਰਤੀ ‘ਤੇ ਦਿਨ ਦਿਹਾੜੇ ਅਜਿਹੇ ਗੰਦੇ ਕੰਮ ਹੋ ਰਹੇ ਹਨ।ਅਸੀਂ ਕਿਥੋ ਇਸ ਧਰਤੀ ‘ਤੇ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰ ਲਵਾਂਗੇ।ਉਨ੍ਹਾਂ ਨੇ ਕਿਹਾ ਕਿ ਕੁੜੀਆਂ ਨੂੰ ਕਿਸੇ ਵੀ ਅਣਜਾਣ ਬੰਦੇ ਨਾਲ ਨਹੀਂ ਬੈਠਣਾ ਚਾਹੀਦਾ।

 

View this post on Instagram

 

A post shared by Anmol Gagan Maan (@anmolgaganmaanofficial) on

ਅਨਮੋਲ ਗਗਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਹੋਰ ਪੋਸਟ ‘ਚ ਸ਼ੇਅਰ ਕੀਤੀ ਹੈ, ਜਿਸ ‘ਚ ਉਸ ਨੇ ਦੋਸ਼ੀ ਦਾ ਸਕੈੱਚ ਵੀ ਸ਼ੇਅਰ ਕੀਤਾ ਹੈ ਅਤੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਇਸ ਦੋਸ਼ੀ ਨੂੰ ਲੱਭੋ।ਇਸ ਦੇ ਨਾਲ ਹੀ ਅਨਮੋਲ ਗਗਨ ਮਾਨ ਨੇ ਪੁਲਿਸ ਦੀ ਢਿੱਲ ‘ਤੇ ਸਵਾਲ ਚੁੱਕੇ ਹਨ।ਉਨ੍ਹਾਂ ਨੇ ਕਿਹਾ ਕਿ ਪੁਲਿਸ ਨੂੰ ਇਸ ਮਾਮਲੇ ਤੇ ਜਲਦੀ ਐਕਸ਼ਨ ਲੈਣਾ ਚਾਹੀਦਾ ਸੀ।ਪੁਲਿਸ ਨੇ ਇਸ ਮਾਮਲੇ ‘ਚ ਐਕਸ਼ਨ ਬਹੁਤ ਦੇਰੀ ਨਾਲ ਲਿਆ ਹੈ।

 

View this post on Instagram

 

aa Drinda jehnu Milje Chadio na ,Police Station Report karo #Rapist in Mohali Case

A post shared by Anmol Gagan Maan (@anmolgaganmaanofficial) on

ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਇਕ ਕਾਲ ਸੈਂਟਰ ‘ਚ ਕੰਮ ਕਰਨ ਵਾਲੀ ਹਿਮਾਚਲ ਦੀ ਕੁੜੀ ਨਾਲ ਬਲਾਤਕਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਜਦੋਂ ਲੜਕੀ ਨੇ ਇਕ ਕਾਰ ‘ਚ ਲਿਫਟ ਲਈ ਪਰ ਕਾਰ ਚਾਲਕ ਉਸ ਨੂੰ ਸੁੰਨਸਾਨ ਥਾਂ ‘ਤੇ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ।ਇਸ ਘਟਨਾ ਤੋਂ ਬਾਅਦ ਪੀੜਤ ਲੜਕੀ ਨੇ ਸੋਹਾਣਾ ਥਾਣੇ ‘ਚ ਸ਼ਿਕਾਇਤ ਦਿੱਤੀ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।ਇਸ ਤੋਂ ਬਾਅਦ ‘ਚ ਇਹ ਮਾਮਲਾ ਉੱਚ ਅਧਿਕਾਰੀਆਂ ਤੱਕ ਪੁੱਜਿਆ ਤਾਂ ਡਿਊਟੀ ‘ਚ ਕੋਤਾਹੀ ਵਰਤਣ ਦੇ ਮਾਮਲੇ ‘ਚ ਐੱਸ.ਐੱਚ ਓ. ਨੂੰ ਮੁਅੱਤਲ ਕਰ ਦਿੱਤਾ ਗਿਆ।ਫਿਲਹਾਲ ਬਲਾਤਕਾਰ ਕਰਨ ਵਾਲਾ ਦੋਸ਼ੀ ਫਰਾਰ ਹੈ ਅਤੇ ਪੁਲਿਸ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ।

-PTCNews