Thu, Apr 25, 2024
Whatsapp

ਸਿੱਖਿਆ ਵਿਭਾਗ ਦਾ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

Written by  Shanker Badra -- July 21st 2021 02:03 PM
ਸਿੱਖਿਆ ਵਿਭਾਗ ਦਾ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

ਸਿੱਖਿਆ ਵਿਭਾਗ ਦਾ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

ਮੋਹਾਲੀ : ਮੋਹਾਲੀ ਵਿਜੀਲੈਂਸ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਫ਼ਤਰ ਦਾ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਸਮੇਤ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਦੇ ਡੀਐਸਪੀ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਪੀੜਤ ਈਟੀਟੀ ਅਧਿਆਪਕ ਕਰਮਜੀਤ ਸਿੰਘ ਵਾਸੀ ਫੇਜ਼-11, ਮੁਹਾਲੀ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਮੁਲਜ਼ਮ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ ਮੁਲਜ਼ਮ ਕਾਫ਼ੀ ਸਮੇਂ ਤੋਂ ਈਟੀਟੀ ਅਧਿਆਪਕ ਨੂੰ ਉਸ ਦੀ ਤਨਖ਼ਾਹ ਦੀ ਬਕਾਇਆ ਰਾਸ਼ੀ ਦੇਣ ਤੋਂ ਆਨਾਕਾਨੀ ਕਰ ਰਿਹਾ ਸੀ ਅਤੇ ਰਿਸ਼ਵਤ ਮੰਗੀ ਜਾ ਰਹੀ ਸੀ। [caption id="attachment_516602" align="aligncenter" width="300"] ਸਿੱਖਿਆ ਵਿਭਾਗ ਦਾ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ[/caption] ਪੜ੍ਹੋ ਹੋਰ ਖ਼ਬਰਾਂ : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਪੋਰਨ ਫ਼ਿਲਮਾਂ ਬਣਾਉਣ ਦੇ ਮਾਮਲੇ 'ਚ ਗ੍ਰਿਫਤਾਰ ਜਿਸ ਤੋਂ ਦੁਖੀ ਹੋ ਕੇ ਕਰਮਜੀਤ ਸਿੰਘ ਨੇ ਵਿਜੀਲੈਂਸ ਕੋਲ ਉਸ ਦੇ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ। ਵਿਜੀਲੈਂਸ ਵੱਲੋਂ ਵੀ ਮੁਲਜ਼ਮ ’ਤੇ ਬਾਜ ਅੱਖ ਰੱਖੀ ਜਾ ਰਹੀ ਸੀ। ਡੀਐਸਪੀ ਨੇ ਦੱਸਿਆ ਕਿ ਈਟੀਟੀ ਅਧਿਆਪਕ ਕਰਮਜੀਤ ਸਿੰਘ ਦੇ ਖ਼ਿਲਾਫ਼ 23 ਨਵੰਬਰ 2015 ਨੂੰ ਮਟੌਰ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਗ੍ਰਿਫ਼ਤਾਰੀ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਨੇ ਉਸ ਨੂੰ ਮੁਅੱਤਲ ਕਰ ਦਿੱਤਾ ਸੀ, ਪ੍ਰੰਤੂ 14 ਨਵੰਬਰ 2019 ਨੂੰ ਕਰਮਜੀਤ ਉਕਤ ਮੁਕੱਦਮੇ ’ਚੋਂ ਬਰੀ ਹੋ ਗਿਆ। [caption id="attachment_516601" align="aligncenter" width="295"] ਸਿੱਖਿਆ ਵਿਭਾਗ ਦਾ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ[/caption] ਵਿਭਾਗ ਨੇ ਪੈਂਡਿੰਗ ਇਨਕੁਆਰੀ ਬਹਾਲ ਕਰਕੇ ਕਰਮਜੀਤ ਸਿੰਘ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਕਰਾਲਾ (ਮੁਹਾਲੀ) ਵਿੱਚ ਤਾਇਨਾਤ ਕਰ ਦਿੱਤਾ। ਹਾਲਾਂਕਿ ਮੁਅੱਤਲੀ ਸਮੇਂ ਕਰੀਬ ਦੋ ਸਾਲ ਉਸ ਨੂੰ ਮੁਅੱਤਲੀ ਭੱਤਾ ਮਿਲਦਾ ਰਿਹਾ ਹੈ ਪਰ ਬਾਅਦ ਵਿੱਚ ਅਚਾਨਕ ਉਸ ਦੇ ਖਾਤੇ ਵਿੱਚ ਪੈਸੇ ਆਉਣੇ ਬੰਦ ਹੋ ਗਏ। ਬਹਾਲ ਹੋਣ ਉਪਰੰਤ ਕਰਮਜੀਤ ਨੂੰ ਬਣਦੀ ਤਨਖ਼ਾਹ ਮਿਲਣੀ ਤਾਂ ਸ਼ੁਰੂ ਹੋ ਗਈ ਪਰ ਮੁਅੱਤਲੀ ਸਮੇਂ ਦੀ ਰਹਿੰਦੀ ਤਨਖ਼ਾਹ ਦਾ ਬਕਾਇਆ ਹੁਣ ਤੱਕ ਨਹੀਂ ਦਿੱਤਾ ਗਿਆ। [caption id="attachment_516600" align="aligncenter" width="300"] ਸਿੱਖਿਆ ਵਿਭਾਗ ਦਾ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ[/caption] ਇਸ ਸਬੰਧੀ ਕਰਮਜੀਤ ਸਿੰਘ ਕਈ ਵਾਰ ਪ੍ਰਿਤਪਾਲ ਸਿੰਘ ਨੂੰ ਦਫ਼ਤਰ ਜਾ ਕੇ ਮਿਲਦਾ ਰਿਹਾ ਅਤੇ ਤਨਖ਼ਾਹ ਦੀ ਬਕਾਇਆ ਰਾਸ਼ੀ ਰਿਲੀਜ਼ ਕਰਨ ਦੀ ਮੰਗ ਕੀਤੀ ਗਈ। ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਦੇ ਹਾੜੇ ਕੱਢਣ ’ਤੇ ਉਸ ਨੇ ਈਟੀਟੀ ਅਧਿਆਪਕ ਤੋਂ ਰਿਸ਼ਵਤ ਦੇ ਰੂਪ ਵਿੱਚ 40 ਫੀਸਦੀ ਹਿੱਸਾ ਮੰਗਣਾ ਸ਼ੁਰੂ ਕਰ ਦਿੱਤਾ ਤੇ ਉਹ 35 ਫੀਸਦੀ ਹਿੱਸਾ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। [caption id="attachment_516599" align="aligncenter" width="266"] ਸਿੱਖਿਆ ਵਿਭਾਗ ਦਾ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ[/caption] ਪੜ੍ਹੋ ਹੋਰ ਖ਼ਬਰਾਂ : ਮੀਂਹ ਨਾਲ ਡਿੱਗੀ ਮਕਾਨ ਦੀ ਛੱਤ , ਇਕੋਂ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਇਸ ਤਰ੍ਹਾਂ ਪ੍ਰਿਤਪਾਲ ਸਿੰਘ ਬੀਤੀ ਰਾਤ ਸਥਾਨਕ ਫੇਜ਼-11 ਵਿੱਚ ਰਹਿੰਦੇ ਈਟੀਟੀ ਅਧਿਆਪਕ ਕਰਮਜੀਤ ਸਿੰਘ ਦੇ ਘਰ ਰਿਸ਼ਵਤ ਦੇ ਪੈਸੇ ਲੈਣ ਲਈ ਪਹੁੰਚ ਗਿਆ। ਜਿੱਥੇ ਵਿਜੀਲੈਂਸ ਦੇ ਡੀਐਸਪੀ ਹਰਵਿੰਦਰ ਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਦੋ ਗਵਾਹਾਂ ਦੀ ਮੌਜੂਦਗੀ ਵਿੱਚ ਪ੍ਰਿਤਪਾਲ ਸਿੰਘ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। -PTCNews


Top News view more...

Latest News view more...