ਮੋਹਾਲੀ ‘ਚ 32 ਸਾਲਾ ਨੌਜਵਾਨ ਕੋਰੋਨਾ ਪਾਜ਼ੀਟਿਵ,ਕੁੱਲ ਗਿਣਤੀ ਹੋਈ 107

Mohali’s 32-year-old tests positive for Covid-19; district count rises to 107
ਮੋਹਾਲੀ 'ਚ 32 ਸਾਲਾ ਨੌਜਵਾਨ ਕੋਰੋਨਾ ਪਾਜ਼ੀਟਿਵ,ਕੁੱਲ ਗਿਣਤੀ ਹੋਈ 107

ਮੋਹਾਲੀ ‘ਚ 32 ਸਾਲਾ ਨੌਜਵਾਨ ਕੋਰੋਨਾ ਪਾਜ਼ੀਟਿਵ,ਕੁੱਲ ਗਿਣਤੀ ਹੋਈ 107:ਮੋਹਾਲੀ : ਇਸ ਵੇਲੇ ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਪੰਜਾਬ ‘ਚ ਵੀ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ।  ਮੋਹਾਲੀ ਜ਼ਿਲ੍ਹਾ ਕੁਝ ਦਿਨ ਪਹਿਲਾਂ ਹੀ ਕੋਰੋਨਾ ਮੁਕਤ ਹੋਇਆ ਸੀ ਪਰ ਜ਼ਿਲ੍ਹੇ ‘ਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਦੀ ਪੁਸ਼ਟੀ ਹੋਈ ਹੈ।

ਜਾਣਕਾਰੀ ਅਨੁਸਾਰ ਸ਼ਹਿਰ ਦੇ ਸੈਕਟਰ-71 ਦੇ ਇਕ 32 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਹ ਦਿੱਲੀ ਦੇ ਇਕ ਬੈਂਕ ਵਿਚ ਕੰਮ ਕਰਦਾ ਸੀ ਅਤੇ ਉਹ ਦਿੱਲੀ ਤੋਂ ਮੋਹਾਲੀ ਵਾਪਸ ਆਇਆ ਸੀ। ਉਕਤ ਵਿਅਕਤੀ ਦੇ ਕੋਰੋਨਾ ਪਾਜੀਟਿਵ ਸੈਂਪਲ ਟੈਸਟ ਲਈ ਭੇਜੇ ਗਏ ਹਨ, ਜਿਸ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ।

ਦੱਸ ਦੇਈਏ ਕਿ ਮੋਹਾਲੀ ਅਜੇ ਕੁਝ ਦਿਨ ਪਹਿਲਾਂ ਹੀ ਕੋਰੋਨਾ ਮੁਕਤ ਹੋਇਆ ਸੀ। 25 ਮਈ ਨੂੰ ਨਵਾਂਗਾਓ ਦੀ 29 ਸਾਲਾ ਔਰਤ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਅੱਜ ਮੋਹਾਲੀ ਦੇ ਸੈਕਟਰ-71 ਵਿਖੇ ਇਕ ਹੋਰ ਕੇਸ ਪਾਇਆ ਗਿਆ ਹੈ। ਜਿਸ ਤੋਂ ਬਾਅਦ ਮੋਹਾਲੀ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 107 ਅਤੇ ਐਕਟਿਵ ਕੇਸਾਂ ਦੀ ਗਿਣਤੀ 2 ਹੋ ਗਈ ਹੈ।
-PTCNews