Mon, Apr 29, 2024
Whatsapp

ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ‘ਕਿਤਾਬ’ ਕਹਿਣ 'ਤੇ ਮੁਹੰਮਦ ਮੁਸਤਫਾ ਸਿੱਖ ਕੌਮ ਤੋਂ ਮੁਆਫ਼ੀ ਮੰਗੇ: ਧਾਮੀ

Written by  Jasmeet Singh -- February 01st 2022 08:43 PM -- Updated: February 01st 2022 08:47 PM
ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ‘ਕਿਤਾਬ’ ਕਹਿਣ 'ਤੇ ਮੁਹੰਮਦ ਮੁਸਤਫਾ ਸਿੱਖ ਕੌਮ ਤੋਂ ਮੁਆਫ਼ੀ ਮੰਗੇ: ਧਾਮੀ

ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ‘ਕਿਤਾਬ’ ਕਹਿਣ 'ਤੇ ਮੁਹੰਮਦ ਮੁਸਤਫਾ ਸਿੱਖ ਕੌਮ ਤੋਂ ਮੁਆਫ਼ੀ ਮੰਗੇ: ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ ਮੁਹੰਮਦ ਮੁਸਤਫਾ ਦੇ ਉਸ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ‘ਕਿਤਾਬ’ ਕਿਹਾ ਸੀ ਅਤੇ ਉਨ੍ਹਾਂ ਨੂੰ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਅਧਿਆਤਮਿਕ ਗੁਰੂ ਹਨ। ਇਹ ਵੀ ਪੜ੍ਹੋ: ਸੁਖਬੀਰ ਸਿੰਘ ਬਾਦਲ ਦੇ ਪੋਸਟਰ ਪਾੜਨ 'ਤੇ ਭੜਕੇ ਟਰੱਕ ਚਾਲਕ, ਵਿਰੋਧੀਆਂ ਨੂੰ ਦਿੱਤਾ ਮੂੰਹ ਤੋੜ ਜਵਾਬ Advocate Harjinder Singh Dhami is new SGPC president; know more ਉਨ੍ਹਾਂ ਕਿਹਾ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੋਤੀ ਜੋਤਿ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਸੌਂਪੀ ਸੀ ਅਤੇ ਸਿੱਖ ਕੌਮ ਨੂੰ ਪਵਿੱਤਰ ਗ੍ਰੰਥ ਨੂੰ ਗੁਰੂ ਮੰਨਣ ਦਾ ਹੁਕਮ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਅਥਾਹ ਸ਼ਰਧਾ ਹੈ ਅਤੇ ਸਿੱਖ ਗੁਰੂ ਸ਼ਬਦ ਵਿੱਚ ਦਰਜ ਗੁਰਬਾਣੀ ਤੋਂ ਸੇਧ ਲੈ ਕੇ ਆਪਣਾ ਜੀਵਨ ਬਤੀਤ ਕਰਦੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ “ਜ਼ਿੰਦਾ ਪ੍ਰਗਟ ਗੁਰੂ ਨੂੰ ਇੱਕ ਕਿਤਾਬ ਕਹਿਣਾ ਮੁਹੰਮਦ ਮੁਸਤਫਾ ਦੀ ਛੋਟੀ ਮਾਨਸਿਕਤਾ ਦਾ ਪ੍ਰਗਟਾਵਾ ਸੀ। ਉਨ੍ਹਾਂ ਦੇ ਬਿਆਨ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ” ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁਹੰਮਦ ਮੁਸਤਫਾ ਨੂੰ ਖੁੱਲ੍ਹੇਆਮ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਜੇਕਰ ਅਜਿਹਾ ਨਹੀਂ ਕੀਤਾ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 24 ਜਨਵਰੀ ਨੂੰ ਸਾਬਕਾ ਡੀਜੀਪੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੂੰ ਕਥਿਤ ਭੜਕਾਊ ਬਿਆਨਾਂ ਨਾਲ ਮਲੇਰਕੋਟਲਾ ਵਿੱਚ ਫਿਰਕੂ ਝੜਪਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰਨ ਲਈ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਸੀ। ਮਲੇਰਕੋਟਲਾ ਵਿਖੇ ਪਾਰਟੀ ਉਮੀਦਵਾਰ ਨੁਸਰਤ ਇਕਰਾਮ ਖਾਨ ਦੇ ਹੱਕ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਇਸ ਘਟਨਾਕ੍ਰਮ ਦਾ ਨੋਟਿਸ ਲੈਣ ਅਤੇ ਮੁਸਤਫਾ ਦੀ ਤੁਰੰਤ ਗ੍ਰਿਫਤਾਰੀ ਦੇ ਹੁਕਮ ਦੇਣ ਦੀ ਅਪੀਲ ਕੀਤੀ ਸੀ। ਇਹ ਵੀ ਪੜ੍ਹੋ: ਮੁੱਖ ਮੰਤਰੀ ਚੰਨੀ ਦੀਆਂ ਸਾਰੀਆਂ ਗੈਰ ਕਾਨੁੰਨੀ ਗਤੀਵਿਧੀਆਂ ਦੀ ਜਾਂਚ ਕਰਾਂਗੇ: ਸੁਖਬੀਰ ਸਿੰਘ ਬਾਦਲ ਉਨ੍ਹਾਂ ਕਿਹਾ ਸੀ ਕਿ "ਲੋਕਤੰਤਰੀ ਢਾਂਚੇ ਵਿੱਚ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਇਹ ਬਹੁਤ ਜ਼ਰੂਰੀ ਹੈ, ਜਿਸ ਨੂੰ ਮਲੇਰਕੋਟਲਾ ਤੋਂ ਵਿਧਾਇਕ ਅਤੇ ਕਾਂਗਰਸੀ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਅਧਿਕਾਰੀ ਦੁਆਰਾ ਵਿਗਾੜਿਆ ਗਿਆ ਹੈ।" -PTC News


Top News view more...

Latest News view more...