Sun, Apr 28, 2024
Whatsapp

ਮਨੀ ਲਾਂਡਰਿੰਗ ਮਾਮਲਾ: ਸਤੇਂਦਰ ਜੈਨ ਦੇ ਦੋ ਕਰੀਬੀ ਦੋਸਤ ਗ੍ਰਿਫ਼ਤਾਰ, ED ਨੇ ਕੀਤਾ ਗ੍ਰਿਫ਼ਤਾਰ

Written by  Riya Bawa -- July 01st 2022 04:59 PM
ਮਨੀ ਲਾਂਡਰਿੰਗ ਮਾਮਲਾ: ਸਤੇਂਦਰ ਜੈਨ ਦੇ ਦੋ ਕਰੀਬੀ ਦੋਸਤ ਗ੍ਰਿਫ਼ਤਾਰ, ED ਨੇ ਕੀਤਾ ਗ੍ਰਿਫ਼ਤਾਰ

ਮਨੀ ਲਾਂਡਰਿੰਗ ਮਾਮਲਾ: ਸਤੇਂਦਰ ਜੈਨ ਦੇ ਦੋ ਕਰੀਬੀ ਦੋਸਤ ਗ੍ਰਿਫ਼ਤਾਰ, ED ਨੇ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ: ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨਾਲ ਜੁੜੇ ਮਾਮਲੇ 'ਚ ਦੋ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਸਤੇਂਦਰ ਜੈਨ ਦੇ ਦੋ ਕਰੀਬੀ ਕਾਰੋਬਾਰੀ ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਦੋਸ਼ੀਆਂ ਦੇ ਨਾਂ ਵੈਭਵ ਜੈਨ ਅਤੇ ਅੰਕੁਸ਼ ਜੈਨ ਹਨ। ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸਤੇਂਦਰ ਜੈਨ ਨੂੰ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਸੋਮਵਾਰ ਨੂੰ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। Money Laundering Case: Two close friends of Satyendar Jain arrested, ED arrested ਅਦਾਲਤ ਨੇ ਸਤੇਂਦਰ ਜੈਨ ਨੂੰ ਰਾਹਤ ਨਾ ਦਿੰਦੇ ਹੋਏ ਉਨ੍ਹਾਂ ਦੀ ਨਿਆਂਇਕ ਹਿਰਾਸਤ 2 ਹਫ਼ਤਿਆਂ ਲਈ ਵਧਾ ਦਿੱਤੀ ਹੈ। ਸੀਬੀਆਈ ਨੇ ਇਹ ਹੁਕਮ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਉਸ ਪਟੀਸ਼ਨ 'ਤੇ ਦਿੱਤਾ, ਜਿਸ 'ਚ ਜੈਨ ਦੀ ਹਿਰਾਸਤ ਵਧਾਉਣ ਦੀ ਮੰਗ ਕੀਤੀ ਗਈ ਸੀ। ਇਸ ਤੋਂ ਪਹਿਲਾਂ ਦਿਨ 'ਚ ਜੱਜ ਨੇ ਇਹ ਕਹਿੰਦਿਆਂ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿ ਕਾਰਵਾਈ ਦੌਰਾਨ ਨਾ ਤਾਂ ਜੈਨ ਅਤੇ ਨਾ ਹੀ ਉਨ੍ਹਾਂ ਦੀ ਨੁਮਾਇੰਦਗੀ ਕਰਨ ਵਾਲਾ ਕੋਈ ਵਕੀਲ ਅਦਾਲਤ 'ਚ ਮੌਜੂਦ ਸੀ। Money Laundering Case: Two close friends of Satyendar Jain arrested, ED arrested ਸਤੇਂਦਰ ਜੈਨ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। 57 ਸਾਲਾ ਸਤੇਂਦਰ ਜੈਨ ਦੀ ਗ੍ਰਿਫਤਾਰੀ ਤੋਂ ਬਾਅਦ ਈਡੀ ਨੇ ਉਸ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਛਾਪੇਮਾਰੀ ਦੌਰਾਨ, ਈਡੀ ਨੇ ਲਗਭਗ 2.85 ਕਰੋੜ ਰੁਪਏ ਦੀ ਅਣਐਲਾਨੀ ਜਾਇਦਾਦ ਅਤੇ 133 ਸੋਨੇ ਦੇ ਸਿੱਕੇ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। Money Laundering Case: Two close friends of Satyendar Jain arrested, ED arrested ਇਹ ਵੀ ਪੜ੍ਹੋ: ਪੁਲਿਸ ਮੁਲਾਜ਼ਮ ਦੇ ਜਜ਼ਬੇ ਨੂੰ ਸਲਾਮ, ਭਾਰੀ ਮੀਂਹ 'ਚ ਡਿਊਟੀ ਦੌਰਾਨ ਲੋਕਾਂ ਦਾ ਜਿੱਤਿਆ ਦਿਲ ਇਸ ਤੋਂ ਪਹਿਲਾਂ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਸਤੇਂਦਰ ਜੈਨ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਐਲਐਨਜੇਪੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਲਤ ਨੂੰ ਦੱਸਿਆ ਸੀ ਕਿ ਪੁੱਛਗਿੱਛ ਦੌਰਾਨ ਸਤੇਂਦਰ ਜੈਨ ਨੇ ਕਿਹਾ ਕਿ ਉਸ ਨੂੰ ਕੋਰੋਨਾ ਹੋ ਗਿਆ ਹੈ, ਜਿਸ ਕਾਰਨ ਉਸ ਦੀ ਯਾਦਦਾਸ਼ਤ ਖਤਮ ਹੋ ਗਈ ਹੈ। ਈਡੀ ਨੇ 2017 ਵਿੱਚ ਜੈਨ, ਉਸਦੀ ਪਤਨੀ ਪੂਨਮ ਜੈਨ ਅਤੇ ਅਜੀਤ ਪ੍ਰਸਾਦ ਜੈਨ, ਸੁਨੀਲ ਕੁਮਾਰ ਜੈਨ, ਵੈਭਵ ਜੈਨ ਅਤੇ ਅੰਕੁਸ਼ ਜੈਨ ਵਿਰੁੱਧ ਪੀਸੀ ਐਕਟ, 1988 ਦੀ ਧਾਰਾ 13(2) ਦੇ ਨਾਲ-ਨਾਲ 13(1)(ਈ) ਦੇ ਤਹਿਤ ਕੇਸ ਦਰਜ ਕੀਤਾ ਸੀ। ਸੀਬੀਆਈ ਵੱਲੋਂ ਦਰਜ ਕੀਤੀ ਗਈ ਸੀ। ਸੀਬੀਆਈ ਨੇ ਜੈਨ ਖ਼ਿਲਾਫ਼ 3 ਦਸੰਬਰ 2018 ਨੂੰ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਵਿੱਚ ਉਸ ਦੀ ਪਤਨੀ ਪੂਨਮ ਜੈਨ ਅਤੇ ਹੋਰ ਮੁਲਜ਼ਮ ਬਣਾਏ ਗਏ ਸਨ। -PTC News


Top News view more...

Latest News view more...