Advertisment

ਮੂਸੇਵਾਲਾ ਕਤਲ ਕਾਂਡ: ਪੁਲਿਸ ਨੂੰ ਸ਼ਾਰਪ ਸ਼ੂਟਰ ਦੀਪਕ ਮੁੰਡੀ ਦਾ ਮਿਲਿਆ 6 ਦਿਨਾਂ ਦਾ ਰਿਮਾਂਡ

author-image
Riya Bawa
Updated On
New Update
ਮੂਸੇਵਾਲਾ ਕਤਲ ਕਾਂਡ: ਪੁਲਿਸ ਨੂੰ ਸ਼ਾਰਪ ਸ਼ੂਟਰ ਦੀਪਕ ਮੁੰਡੀ ਦਾ ਮਿਲਿਆ 6 ਦਿਨਾਂ ਦਾ ਰਿਮਾਂਡ
Advertisment
ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਫਰਾਰ ਸ਼ਾਰਪ ਸ਼ੂਟਰ ਦੀਪਕ ਮੁੰਡੀ ਹੁਣ ਪੰਜਾਬ ਪੁਲਿਸ ਦੀ ਗ੍ਰਿਫ਼ਤ ਵਿਚ ਹੈ। ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਨੇਪਾਲ ਪੁਲਿਸ ਨੇ ਨੇਪਾਲ-ਭਾਰਤ ਬਾਰਡਰ ਤੋਂ ਫੜਿਆ ਗਿਆ ਹੈ। ਹੁਣ ਅੱਜ ਇਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ। ਤਿੰਨਾਂ ਮੁਲਜ਼ਮਾਂ ਨੂੰ ਮੈਡੀਕਲ ਚੈੱਕਅਪ ਮਗਰੋਂ ਅਦਾਲਤ 'ਚ ਪੇਸ਼ ਕੀਤਾ ਗਿਆ। ਕੋਰਟ ਨੇ ਦੀਪਕ ਮੁੰਡੀ ਦਾ 6 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ। 17 ਸਤੰਬਰ ਨੂੰ ਮੁਲਜ਼ਮਾਂ ਨੂੰ ਫਿਰ ਅਦਾਲਤ 'ਚ ਪੇਸ਼ ਕੀਤਾ ਜਾਏਗਾ।
Advertisment
ਮਿਲੀ ਜਾਣਕਾਰੀ ਪੱਛਮੀ ਬੰਗਾਲ ਦੀ ਲੱਗਦੀ ਨੇਪਾਲ ਸਰਹੱਦ ਉਤੇ ਪੰਜਾਬ ਤੇ ਦਿੱਲੀ ਪੁਲਿਸ ਵੱਲੋਂ ਸਾਂਝਾ ਆਪਰੇਸ਼ਨ ਚਲਾਇਆ ਗਿਆ ਸੀ ਜਿਸ ਵਿਚ ਦੀਪਕ ਮੁੰਡੀ ਸਣੇ ਤਿੰਨ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ ਪੱਛਮੀ ਬੰਗਾਲ ਸਰਹੱਦ ਤੋਂ ਖੁਫੀਆ ਜਾਣਕਾਰੀ ਦੇ ਆਧਾਰ ਉਤੇ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਜਿੰਦਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ। ਦੀਪਕ ਮੁੰਡੀ ਬਲੈਰੋ ਮਾਡੀਊਲ ਵਿਚ ਨਿਸ਼ਾਨੇਬਾਜ਼, ਕਪਿਲ ਪੰਡਿਤ ਤੇ ਰਜਿੰਦਰ ਹੁਥਿਆਰ ਤੇ ਅਪਰਾਧੀਆਂ ਨੂੰ ਲੁਕਾਉਣ ਤੇ ਸਹਾਇਤਾ ਪ੍ਰਦਾਨ ਕਰਨ ਤਹਿਤ ਲੋੜੀਂਦੇ ਸਨ। ਇਸ ਤਰ੍ਹਾਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਪੁਲਿਸ ਨੇ ਆਖਰੀ ਸ਼ਾਰਪ ਸ਼ੂਟਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਹ ਵੀ ਪੜ੍ਹੋ : ਕਰਨਾਲ ਦੀ ਮਾਂ-ਧੀ ਆਪਣੀ ਸੁਰੱਖਿਆ ਲਈ ਹਾਈ ਕੋਰਟ ਪੁੱਜੀਆਂ ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਦੀਪਕ ਮੁੰਡੀ ਇਕਲੌਤਾ ਸ਼ੂਟਰ ਸੀ ਜੋ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਸੀ। ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਸਭ ਤੋਂ ਪਹਿਲਾਂ ਤਿੰਨ ਨਿਸ਼ਾਨੇਬਾਜ਼ਾਂ 19 ਸਾਲਾ ਅੰਕਿਤ ਸੇਰਸਾ, ਪ੍ਰਿਆਵਰਤ ਫੌਜੀ, ਸਚਿਨ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਇਸ ਸਾਲ 20 ਜੁਲਾਈ ਨੂੰ ਅੰਮ੍ਰਿਤਸਰ ਨੇੜੇ ਪੁਰਾਣੀ ਹਵੇਲੀ ਵਿਖੇ ਦੋ ਸ਼ੂਟਰਾਂ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮਨੂੰ ਕੁੱਸਾ ਨੂੰ ਪੰਜਾਬ ਪੁਲਿਸ ਨੇ ਇਕ ਐਨਕਾਉਂਟਰ ਵਿਚ ਮਾਰ ਦਿੱਤਾ ਸੀ। publive-image -PTC News-
sidhu-moosewalamurder-case latest-news punjab-police punjabi-news sidhu-moosewala deepak-mundi
Advertisment

Stay updated with the latest news headlines.

Follow us:
Advertisment