Wed, Jul 9, 2025
Whatsapp

ਕੋਰੋਨਾ ਦਾ ਕਹਿਰ: ਦੇਸ਼ 'ਚ 134 ਕਰੋੜ ਤੋਂ ਵੱਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ

Reported by:  PTC News Desk  Edited by:  Riya Bawa -- December 15th 2021 02:19 PM
ਕੋਰੋਨਾ ਦਾ ਕਹਿਰ: ਦੇਸ਼ 'ਚ 134 ਕਰੋੜ ਤੋਂ ਵੱਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ

ਕੋਰੋਨਾ ਦਾ ਕਹਿਰ: ਦੇਸ਼ 'ਚ 134 ਕਰੋੜ ਤੋਂ ਵੱਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਅੱਜ ਕੋਰੋਨਾ ਟੀਕਾਕਰਨ ਮੁਹਿੰਮ 'ਚ ਪਿਛਲੇ 24 ਘੰਟਿਆਂ ਦੌਰਾਨ 68 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ। ਇਸ ਦੇ ਨਾਲ ਹੀ ਕੋਰੋਨਾ ਟੀਕਾਕਰਨ 134 ਕਰੋੜ ਤੋਂ ਵੱਧ ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਦੇਸ਼ 'ਚ 68 ਲੱਖ 89 ਹਜ਼ਾਰ 25 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਅੱਜ ਸਵੇਰੇ 7 ਵਜੇ ਤੱਕ 134 ਕਰੋੜ 61 ਲੱਖ 14 ਹਜ਼ਾਰ 483 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕ੍ਰਮਣ ਦੇ 6984 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ 'ਚ ਹਾਲੇ 87,562 ਕੋਰੋਨਾ ਰੋਗੀਆਂ ਦਾ ਇਲਾਜ ਚੱਲ ਰਿਹਾ ਹੈ। ਇਹ ਸੰਕ੍ਰਮਿਤ ਮਾਮਲਿਆਂ ਦਾ 0.25 ਫੀਸਦੀ ਹੈ। ਰੋਜ਼ਾਨਾ ਸੰਕ੍ਰਮਣ ਦਰ 0.58 ਫੀਸਦੀ ਰਹੀ ਹੈ। ਇਸੇ ਮਿਆਦ 'ਚ 8168 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 3 ਕਰੋੜ 41 ਲੱਖ 931 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.38 ਫੀਸਦੀ ਹੈ। Serum Institute india SII corona vaccine children, Adar Poonawalla, बच्चों के लिए कोरोना वैक्सीन, सीरम इंस्टीट्यूट ऑफ इंडिया, आदार पूनावाला ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਓਮਾਈਕਰੋਨ ਵੇਰੀਐਂਟ ਤੋਂ ਸੰਕਰਮਣ ਦੇ ਅੱਠ ਨਵੇਂ ਕੇਸਾਂ ਅਤੇ ਦਿੱਲੀ ਵਿੱਚ ਇੱਕ ਦਿਨ ਵਿੱਚ ਚਾਰ ਨਵੇਂ ਕੇਸ ਪਾਏ ਜਾਣ ਨਾਲ ਦੇਸ਼ ਵਿੱਚ ਸੰਕਰਮਿਤਾਂ ਦੀ ਕੁੱਲ ਗਿਣਤੀ 57 ਹੋ ਗਈ ਹੈ। ਇਸ ਦੇ ਨਾਲ ਹੀ ਓਮਿਕਰੋਨ ਦੇ 9 ਮਰੀਜ਼ ਇੱਕ ਦਿਨ ਵਿੱਚ ਠੀਕ ਹੋ ਕੇ ਘਰ ਚਲੇ ਗਏ ਹਨ। -PTC News


Top News view more...

Latest News view more...

PTC NETWORK
PTC NETWORK