Mon, Apr 29, 2024
Whatsapp

ਮੋਰਿੰਡਾ ਦੇ ਪਿੰਡ ਰਾਮਗੜ੍ਹ 'ਚ ਨੌਜਵਾਨ ਨੇ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪਿੰਡ ਵਾਸੀਆਂ ਨੇ ਕਾਬੂ ਕਰ ਕੀਤਾ ਪੁਲਿਸ ਹਵਾਲੇ

Written by  Jashan A -- January 04th 2019 06:04 PM
ਮੋਰਿੰਡਾ ਦੇ ਪਿੰਡ ਰਾਮਗੜ੍ਹ 'ਚ ਨੌਜਵਾਨ ਨੇ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪਿੰਡ ਵਾਸੀਆਂ ਨੇ ਕਾਬੂ ਕਰ ਕੀਤਾ ਪੁਲਿਸ ਹਵਾਲੇ

ਮੋਰਿੰਡਾ ਦੇ ਪਿੰਡ ਰਾਮਗੜ੍ਹ 'ਚ ਨੌਜਵਾਨ ਨੇ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪਿੰਡ ਵਾਸੀਆਂ ਨੇ ਕਾਬੂ ਕਰ ਕੀਤਾ ਪੁਲਿਸ ਹਵਾਲੇ

ਮੋਰਿੰਡਾ ਦੇ ਪਿੰਡ ਰਾਮਗੜ੍ਹ 'ਚ ਨੌਜਵਾਨ ਨੇ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪਿੰਡ ਵਾਸੀਆਂ ਨੇ ਕਾਬੂ ਕਰ ਕੀਤਾ ਪੁਲਿਸ ਹਵਾਲੇ,ਮੋਰਿੰਡਾ: ਮੋਰਿੰਡਾ ਦੇ ਪਿੰਡ ਰਾਮਗੜ੍ਹ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇੱਕ ਨੌਜਵਾਨ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਹੈ। ਇਸ ਨੌਜਵਾਨ ਨੇ ਪਾਲਕੀ ਸਾਹਿਬ ਨੂੰ ਨੁਕਸਾਨ ਪਹੁੰਚਾਇਆ ਹੈ। [caption id="attachment_236230" align="aligncenter" width="300"]morinda ਮੋਰਿੰਡਾ ਦੇ ਪਿੰਡ ਰਾਮਗੜ੍ਹ 'ਚ ਨੌਜਵਾਨ ਨੇ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪਿੰਡ ਵਾਸੀਆਂ ਨੇ ਕਾਬੂ ਕਰ ਕੀਤਾ ਪੁਲਿਸ ਹਵਾਲੇ[/caption] ਜਾਣਕਾਰੀ ਅਨੁਸਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰਪਰਸਤ ਭਰਪੂਰ ਸਿੰਘ ਪੁੱਤਰ ਟਹਿਲ ਸਿੰਘ ਨੇ ਦੱਸਿਆ ਕਿ ਮੋਰਿੰਡਾ ਚਮਕੌਰ ਸਾਹਿਬ ਰੋਡ 'ਤੇ ਸਥਿਤ ਪਿੰਡ ਰਾਮਗੜ ਵਿਖੇ ਨਵੇਂ ਗੁਰਦੁਆਰਾ ਸਾਹਿਬ ਵਿਖੇ ਅੱਜ ਦਿਨ ਦਿਹਾੜੇ ਪਿੰਡ ਦੇ ਨੌਜਵਾਨ ਬਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵੱਲੋਂ ਗੁਰਦੁਆਰਾ ਸਾਹਿਬ ਦਾ ਦਰਵਾਜਾ ਤੋੜ ਕੇ ਪਾਲਕੀ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੰਗ ਨੰਬਰ 763 ਪਾੜ ਕੇ ਬੇਅਦਬੀ ਕੀਤੀ ਗਈ। [caption id="attachment_236231" align="aligncenter" width="300"]morinda ਮੋਰਿੰਡਾ ਦੇ ਪਿੰਡ ਰਾਮਗੜ੍ਹ 'ਚ ਨੌਜਵਾਨ ਨੇ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪਿੰਡ ਵਾਸੀਆਂ ਨੇ ਕਾਬੂ ਕਰ ਕੀਤਾ ਪੁਲਿਸ ਹਵਾਲੇ[/caption] ਉਹਨਾਂ ਇਹ ਵੀ ਦੱਸਿਆ ਕਿ ਇਸ ਘਟਨਾ ਦਾ ਪਤਾ ਜਦੋ ਸਥਾਨਕ ਲੋਕਾਂ ਨੂੰ ਲੱਗਿਆ ਤਾਂ ਲੋਕਾਂ ਨੇ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਨੌਜਵਾਨ ਤੋਂ ਪੁੱਛਗਿੱਛ ਕਰ ਰਹੀ ਹੈ। -PTC News


Top News view more...

Latest News view more...