Sat, Apr 20, 2024
Whatsapp

ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਵਸੂਲਣ ਲਈ ਸੜਕਾਂ 'ਤੇ ਰੁਲਣ ਲਈ ਹੋਣਾ ਪੈ ਰਿਹੈ ਮਜ਼ਬੂਰ : ਸੁਖਬੀਰ ਬਾਦਲ

Written by  Shanker Badra -- November 30th 2018 02:55 PM -- Updated: November 30th 2018 02:59 PM
ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਵਸੂਲਣ ਲਈ ਸੜਕਾਂ 'ਤੇ ਰੁਲਣ ਲਈ ਹੋਣਾ ਪੈ ਰਿਹੈ ਮਜ਼ਬੂਰ : ਸੁਖਬੀਰ ਬਾਦਲ

ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਵਸੂਲਣ ਲਈ ਸੜਕਾਂ 'ਤੇ ਰੁਲਣ ਲਈ ਹੋਣਾ ਪੈ ਰਿਹੈ ਮਜ਼ਬੂਰ : ਸੁਖਬੀਰ ਬਾਦਲ

ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਵਸੂਲਣ ਲਈ ਸੜਕਾਂ 'ਤੇ ਰੁਲਣ ਲਈ ਹੋਣਾ ਪੈ ਰਿਹੈ ਮਜ਼ਬੂਰ :ਸੁਖਬੀਰ ਬਾਦਲ:ਸ਼੍ਰੋਮਣੀ ਅਕਾਲੀ ਦਲ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਅੱਜ ਮੋਰਿੰਡਾ ‘ਚ ਕਿਸਾਨਾਂ ਦੇ ਹੱਕ ‘ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਇਹ ਧਰਨਾ ਦਿੱਤਾ ਜਾ ਰਿਹਾ ਹੈ।SAD Morinda sugarcane farmers favor Outstanding amount Protestsਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ,ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਹੈ।ਸ਼੍ਰੋਮਣੀ ਅਕਾਲੀ ਦਲ ਵੱਲੋਂ ਗੰਨਾ ਕਿਸਾਨਾਂ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ।SAD Morinda sugarcane farmers favor Outstanding amount Protestਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਫਸਲ ਲੇਟ ਬਿਜਵਾਈ ਕਿਓਂਕਿ ਬਿਜਲੀ ਬਾਹਰ ਵੇਚਣੀ ਸੀ।ਉਨ੍ਹਾਂ ਨੇ ਕਿਹਾ ਕਿ ਝੋਨਾ ਲੇਟ ਹੋਣ ਕਾਰਨ ਕਣਕ ਦੀ ਬਿਜਾਈ ਲੇਟ ਹੋਈ ਸੀ ,ਜਿਸ ਕਾਰਨ ਹੁਣ ਝਾੜ ਘੱਟ ਨਿਕਲਿਆ ਹੈ।ਸੁਖਬੀਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਗੰਨੇ ਦੀ ਫਸਲ ਦਾ ਬਕਾਇਆ ਨਹੀਂ ਦਿੱਤਾ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਅਕਾਲੀ ਦਲ ਵੱਲੋਂ ਚਲਾਈਆਂ ਲੋਕ ਭਲਾਈ ਦੀਆਂ ਸਕੀਮਾਂ ਬੰਦ ਕੀਤੀਆਂ ਹਨ।SAD Morinda sugarcane farmers favor Outstanding amount Protestਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਕਿਸਾਨਾਂ ਨੂੰ ਸਾਰੀਆਂ ਸਹੂਲਤਾਂ ਮਿਲੀਆਂ ਸਨ।ਕਾਂਗਰਸ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀ ਦਾ ਲਾਰਾ ਲਾਇਆ ਅਤੇ ਕਬੱਡੀ ਵਰਲਡ ਕੱਪ ਕਾਂਗਰਸ ਸਰਕਾਰ ਨੇ ਬੰਦ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਸਿੱਖਾਂ ਦੀ ਨੁਮਾਇੰਦਾ ਪਾਰਟੀ ਹੈ।ਕਾਂਗਰਸ ਨੇ ਗੁਰੂ ਸਹਿਬਾਨਾਂ ਦੇ ਇਤਿਹਾਸ ਨਾਲ ਛੇੜਛਾੜ ਕੀਤੀ ਹੈ।ਪੰਜਾਬ 'ਚ ਸਾਰੇ ਵਿਕਾਸ ਪ੍ਰੋਜੈਕਟ ਅਕਾਲੀ ਦਲ ਦੇ ਸਮੇਂ ਹੀ ਲੱਗੇ ਹਨ।ਕੈਪਟਨ ਨੇ ਨਵੀਆਂ ਮੰਡੀਆਂ ਬਣਾਉਣ ਲਈ ਕਿਸਾਨਾਂ ਨੂੰ ਲਾਰਾ ਲਾਇਆ ਹੈ।SAD Morinda sugarcane farmers favor Outstanding amount Protestsਉਨ੍ਹਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨਾਂ ਨੂੰ ਅੱਜ ਆਪਣਾ ਕੰਮ ਕਾਰ ਛੱਡ ਕੇ ਰੋਸ ਧਰਨੇ ਦੇਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਜਦੋਂ ਕਿ ਪਹਿਲਾਂ ਮੰਡੀਆਂ ਵਿਚ ਕਿਸਾਨ ਰੁਲਣ ਲਈ ਮਜ਼ਬੂਰ ਸੀ, ਹੁਣ ਆਪਣੀ ਹੀ ਫਸਲ ਗੰਨੇ ਦੀ ਬਕਾਇਆ ਰਾਸ਼ੀ ਵਸੂਲਣ ਲਈ ਸੜਕਾਂ 'ਤੇ ਰੁਲਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।ਜਦੋਂ ਕਿ ਗੰਨੇ ਦਾ ਨਵਾਂ ਸੀਜ਼ਨ ਵੀ ਸ਼ੁਰੂ ਹੋ ਚੁੱਕਾ ਹੈ ਪਰ ਕਿਸਾਨਾਂ ਨੂੰ ਬਕਾਇਆ ਨਹੀਂ ਦਿੱਤਾ ਗਿਆ। -PTCNews


Top News view more...

Latest News view more...