ਜੰਮੂ -ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਭਾਰਤੀ ਫ਼ੌਜ ਵੱਲੋਂ ਮੋਸਟ ਵਾਂਟੇਡ ਅੱਤਵਾਦੀ ਰਿਆਜ਼ ਨਾਇਕੂ ਢੇਰ

Most wanted terrorist Riyaz Naikoo killed in encounter in J&K
ਜੰਮੂ -ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਭਾਰਤੀ ਫ਼ੌਜ ਵੱਲੋਂ ਮੋਸਟ ਵਾਂਟੇਡ ਅੱਤਵਾਦੀ ਰਿਆਜ਼ ਨਾਇਕੂ ਢੇਰ

ਜੰਮੂ -ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਭਾਰਤੀ ਫ਼ੌਜ ਵੱਲੋਂ ਮੋਸਟ ਵਾਂਟੇਡ ਅੱਤਵਾਦੀ ਰਿਆਜ਼ ਨਾਇਕੂ ਢੇਰ:ਸ੍ਰੀਨਗਰ : ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਹੈ। ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਬੇਗਪੁਰਾ ‘ਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ ਫ਼ੌਜ ਨੇ ਅੱਤਵਾਦੀ ਜਥੇਬੰਦੀ ਹਿਜ਼ਬੁਲ ਮੁਜਾਹਿਦੀਨ ਦੇ ਚੋਟੀ ਦੇ ਕਮਾਂਡਰ ਰਿਆਜ਼ ਨਾਇਕੂ ਨੂੰ ਐਨਕਾਉਂਟਰ ਵਿੱਚ ਢੇਰ ਕਰ ਦਿੱਤਾ ਗਿਆ ਹੈ।

ਬੁਰਹਾਨ ਵਾਨੀ ਦੀ ਮੌਤ ਤੋਂ ਬਾਅਦ ਅੱਤਵਾਦੀ ਸੰਗਠਨ ਨੇ ਰਿਆਜ਼ ਨਾਇਕੂ ਨੂੰ ਆਪਣਾ ਕਮਾਂਡਰ ਬਣਾਇਆ ਸੀ। ਭਾਰਤੀ ਫ਼ੌਜ ਨੇ ਰਿਆਜ਼ ਨਾਇਕੂ ‘ਤੇ 12 ਲੱਖ ਦਾ ਇਨਾਮ ਰੱਖਿਆ ਹੋਇਆ ਸੀ। ਇਹ ਕਾਰਵਾਈ ਬੀਤੀ ਰਾਤ 11 ਵਜੇ ਸ਼ੁਰੂ ਹੋਈ ਅਤੇ ਅੱਤਵਾਦੀਆਂ ਨਾਲ ਮੁਕਾਬਲਾ ਰਾਤ 12.15 ਵਜੇ ਸ਼ੁਰੂ ਹੋਇਆ। ਇਸ ਜਗ੍ਹਾ ‘ਤੇ ਲਗਭਗ 14-15 ਘਰ ਹਨ, ਜਿੱਥੋਂ ਨਾਗਰਿਕਾਂ ਨੂੰ ਪਹਿਲਾਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ ਅਤੇ ਆਪ੍ਰੇਸ਼ਨ ਅਜੇ ਵੀ ਜਾਰੀ ਹੈ।

ਦੱਸ ਦੇਈਏ ਕਿ ਜੰਮੂ ਕਸ਼ਮੀਰ ਵਿਚ ਦੋ ਥਾਵਾਂ ‘ਤੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਚੱਲ ਹੈ। ਇਕ ਜਗ੍ਹਾ ‘ਤੇ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ ,ਦੂਜੇ ਪਾਸੇ ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜਾਹਿਦੀਨ ਦੇ ਅੱਤਵਾਦੀ ਰਿਆਜ਼ ਨਾਇਕੂ ਦੀ ਭਾਲ ਲਈ ਘੇਰਾਬੰਦੀ ਕੀਤੀ ਹੋਈ ਸੀ। ਇਸ ਤੋਂ ਬਾਅਦ ਇਹ ਖ਼ਬਰ ਮਿਲੀ ਹੈ ਕਿ ਸੁਰੱਖਿਆ ਬਲਾਂ ਨੇ ਰਿਆਜ਼ ਨਾਇਕੂ ਨੂੰ ਮੁਕਾਬਲੇ ਵਿਚ ਢੇਰ ਕਰ ਦਿੱਤਾ।
-PTCNews