Sun, Oct 18, 2026
Whatsapp

ਮਾਂ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ 'ਚ ਭਰਤੀ

Reported by:  PTC News Desk  Edited by:  Pardeep Singh -- March 03rd 2022 04:45 PM -- Updated: March 03rd 2022 04:50 PM
ਮਾਂ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ 'ਚ ਭਰਤੀ

ਮਾਂ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ 'ਚ ਭਰਤੀ

ਸੰਗਰੂਰ: ਧੂਰੀ ਦੇ ਪਿੰਡ ਘਨੋਰ ਕਲਾਂ ਵਿੱਚ ਪਿੰਡ ਦੇ ਹੀ ਲੋਕਾਂ ਵੱਲੋਂ ਘਰ ਵਿੱਚ ਜਬਰਨ ਵੜ ਕੇ ਬੱਚੇ-ਮਾਂ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਹੈ। ਮਾਂ-ਪੁੱਤ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਕਰਕੇ ਉਸ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਜ਼ਖਮੀ ਮਹਿਲਾ ਦਾ ਕਹਿਣਾ ਹੈ ਕਿ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ  ਉਨ੍ਹਾਂ ਦੇ ਘਰ ਆ ਕੇ ਜਾਨਲੇਵਾ ਹਮਲਾ ਕੀਤਾ ਗਿਆ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਡਾਕਟਰਾਂ ਦਾ ਕਹਿਣਾ ਹੈ ਕਿ ਮਾਂ-ਪੁੱਤ ਦੋਵੇਂ ਜਾਣਿਆ ਨੂੰ ਦਾਖ਼ਲ ਕਰ ਲਿਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜ਼ੇਰੇ ਇਲਾਜ ਅਧੀਨ ਹਨ ਅਤੇ ਗੁੱਝੀਆਂ ਸੱਟਾਂ ਲੱਗੀਆ ਹਨ।
ਪੁਲਿਸ ਦਾ ਕਹਿਣਾ ਹੈ ਕਿ ਦੋ ਧਿਰਾਂ ਵਿਚਕਾਰ ਲੜਾਈ ਹੋਈ ਸੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਮੁਲਜ਼ਮ ਪਾਏ ਜਾਣ ਗਾਏ ਉਨ੍ਹਾਂ ਉੱਤੇ ਕਾਰਵਾਈ ਕੀਤੀ ਜਾਵੇਗੀ।
-PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK