Advertisment

ਕਿੱਥੇ ਹੈ ਕਾਨੂੰਨ ਵਿਵਸਥਾ ? ਫਿਰੋਜ਼ਪੁਰ 'ਚ ਮੋਟਰਸਾਈਕਲ ਸਵਾਰ ਨੂੰ ਸ਼ਰੇਆਮ ਮਾਰੀਆਂ ਗੋਲੀਆਂ

author-image
Jashan A
New Update
ਕਿੱਥੇ ਹੈ ਕਾਨੂੰਨ ਵਿਵਸਥਾ ? ਫਿਰੋਜ਼ਪੁਰ 'ਚ ਮੋਟਰਸਾਈਕਲ ਸਵਾਰ ਨੂੰ ਸ਼ਰੇਆਮ ਮਾਰੀਆਂ ਗੋਲੀਆਂ
Advertisment
publive-imageਫਿਰੋਜ਼ਪੁਰ: ਸਰਹੱਦੀ ਇਲਾਕੇ ਫਿਰੋਜ਼ਪੁਰ ਤੋਂ ਵੱਡੀ ਖਬਰ ਸ੍ਹਾਮਣੇ ਆ ਰਹੀ ਹੈ ਜੋ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜੇ ਕਰ ਰਹੀ ਹੈ। ਦਰਅਸਲ, ਇਥੇ ਦਿਨ ਦਿਹਾੜੇ ਅਣਪਛਾਤਿਆਂ ਵੱਲੋਂ ਇੱਕ ਨੌਜਵਾਨ 'ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ।
Advertisment
publive-imageਜਾਣਕਾਰੀ ਮੁਤਾਬਕ ਗੋਲੀ ਲੱਗਣ ਨਾਲ ਨੌਜਵਾਨ ਦਾ ਮੋਟਰਸਾਈਕਲ ਬੇਕਾਬੂ ਹੋ ਗਿਆ ਅਤੇ ਉਹ ਡਿਜ਼ਾਇਰ ’ਤੇ ਜਾ ਡਿੱਗਾ, ਜਿਸ ਨਾਲ ਉਸ ਦੇ ਸਿਰ ’ਤੇ ਵੀ ਸੱਟਾਂ ਲੱਗੀਆਂ ਹਨ। ਡਾਕਟਰਾਂ ਵਲੋਂ ਨੌਜਵਾਨ ਦੀ ਪਿੱਠ ’ਚ ਲੱਗੀ ਗੋਲੀ ਕੱਢ ਲਈ ਗਈ ਹੈ ਅਤੇ ਉਸ ਦਾ ਇਲਾਜ ਜਾਰੀ ਹੈ। ਹੋਰ ਪੜ੍ਹੋ: ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਇੱਕ ਹੋਰ ਨੌਜਵਾਨ ਦੀ ਓਵਰਡੋਜ਼ ਨਾਲ ਮੌਤ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਉੱਥੇ ਪਹੁੰਚ ਗਏ। ਇਸ ਨੌਜਵਾਨ ਨੂੰ ਗੋਲੀ ਮਾਰਨ ਵਾਲੇ ਕਿਹੜੇ ਸਨ? ਅਤੇ ਉਨ੍ਹਾਂ ਨੇ ਗੋਲੀ ਕਿਉਂ ਮਾਰੀ, ਇਹ ਗੱਲ ਅਜੇ ਵੀ ਬੁਝਾਰਤ ਬਣੀ ਹੋਈ ਹੈ। publive-imageਤੁਹਾਨੂੰ ਦੱਸ ਦੇਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤੋਂ ਪਹਿਲਾ ਵੀ ਕਈ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜੋ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰ ਰਹੇ ਹਨ .ਆਜ਼ਾਦੀ ਦਿਹਾੜਾ ਨੇੜੇ ਹੈ ਤੇ ਅਜਿਹੇ ਮਾਮਲੇ ਸਾਹਮਣੇ ਆਉਣ ਨਾਲ ਵੱਡੀ ਚਿੰਤਾ ਦਾ ਵਿਸ਼ਾ ਬਣ ਰਹੇ ਹਨ। publive-image -PTC News-
punjab-news latest-punjabi-news ferozepur motorcyclist-shot-dead-in-ferozepur
Advertisment

Stay updated with the latest news headlines.

Follow us:
Advertisment