SGRD ਦਾ ਨਾਅਰਾ ਥੈਲੇਸੀਮੀਆ ਮੁਕਤ ਭਾਰਤ ਸਾਰਾ: ਡਾ. ਦਲਜੀਤ ਸਿੰਘ
ਅੰਮ੍ਰਿਤਸਰ: ਅੱਜ ਥੈਲੇਸੀਮੀਆ ਦਿਵਸ ਮੌਕੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅਤੇ ਐਸ.ਜੀ.ਆਰ.ਡੀ. ਥੈਲੇਸੀਮੀਆ ਵੈਲਫੇਅਰ ਸੋਸਾਇਟੀ ਵੱਲੋਂ ਯੂਨੀਵਰਸਿਟੀ ਵਿਖੇ ਵਿਸ਼ਵ ਥੈਲੇਸੀਮੀਆ ਦਿਵਸ ਮੌਕੇ ਇੱਕ ਵੱਡੇ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦੇਸ਼ ਇਸ ਬਿਮਾਰੀ ਪ੍ਰਤੀ ਸਮਾਜ ਦੇ ਹਰੇਕ ਵਰਗ ਨੂੰ ਸੁਚੇਤ ਕਰਨਾ, ਰੋਕਥਾਮ ਕਰਨੀ ਅਤੇ ਢੁਕਵੇਂ ਇਲਾਜ ਲਈ ਸਬੰਧਤ ਡਾਕਟਰਾਂ ਦੀ ਟੀਮ ਦੇ ਨਾਲ ਸੰਪਰਕ ਕਰਨਾ ਸੀ।
ਅੱਜ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਵਿਖੇ ਥੈਲੇਸੀਮੀਆ ਬਿਮਾਰੀ ਦੀ ਰੋਕਥਾਮ, ਇਲਾਜ ਅਤੇ ਇਸ ਪ੍ਰਤੀ ਜਾਣਕਾਰੀ ਨੂੰ ਵਿਸ਼ਾਲ ਪੱਧਰ ਤੇ ਲੋਕਾਂ ਤੱਕ ਪਹਚਾਉਣ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਡਾ. ਗੁਰਸ਼ਰਨ ਸਿੰਘ ਨਾਰੰਗ, ਜੋ ਕਿ ਥੈਲੇਸੀਮੀਆ ਵਾਰਡ ਦੇ ਇੰਚਾਰਜ ਹਨ, ਨੇ ਵਿਸਥਾਰਪੁਰਵਕ ਇਸ ਬਿਮਾਰੀ ਦੇ ਉਪਰ ਚਰਚਾ ਕੀਤਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਇਸ ਬਿਮਾਰੀ ਨਾਲ ਜੂਝਣ ਲਈ 6 ਬੈੱਡਾਂ ਦੀ ਇੱਕ ਅਤਿ-ਆਧੁਨਿਕ ਵਾਰਡ ਬਣਾਈ ਗਈ ਹੈ, ਜਿਥੇ ਬਹੁੱਤ ਹੀ ਯੋਗ ਡਾਕਟਰਾਂ ਦੀ ਟੀਮ ਸੰਸਥਾਂ ਦੇ ਉਦੇਸ਼ ਦੀ ਪੂਰਤੀ ਲਈ ਦਿਨ-ਰਾਤ ਮਿਹਨਤ ਕਰ ਰਹੀਂ ਹੈ। ਜਿੰਨ੍ਹਾ ਦੀ ਮਿਹਨਤ ਸਦਕਾ ਅੱਛੇ ਨਤੀਜੇ ਵੀ ਮਿਲ ਰਹੇ ਹਨ। ਹਰ ਮਹੀਨੇ ਤਕਰੀਬਨ 65 ਤੋਂ 70 ਥੈਲੇਸੀਮਕ ਮਰੀਜ਼ ਹਸਪਤਾਲ ਵਿਖੇ ਆਪਣਾ ਇਲਾਜ ਕਰਵਾਉਣ ਆਉਂਦੇ ਹਨ, ਜਿੰਨਾਂ ਵਿੱਚ 1 ਤੋਂ 18 ਸਾਲ ਦੇ ਬੱਚੇ ਵੀ ਸ਼ਾਮਲ ਹਨ।
ਇਸ ਮੌਕੇ ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਿ ਥੈਲੇਸੀਮੀਆ ਬਿਮਾਰੀ ਜੋ ਕਿ ਵਿਸ਼ਵ ਭਰ ਵਿੱਚ ਪਾਈ ਜਾਂਦੀ ਹੈ ਅਤੇ ਲੋਕ ਇਸ ਤੋਂ ਅੰਨਜਾਨ ਹਨ। ਉਨ੍ਹਾਂ ਕਿਹਾ ਕਿ ਇਸ ਦੀ ਪ੍ਰਭਾਵਸ਼ਾਲੀ ਰੋਕਥਾਮ ਲਈ ਦੇਸ਼ ਪੱਧਰ 'ਤੇ ਸਾਂਝੇ ਉਦਮ ਕਰਨ ਦੀ ਲੋੜ ਹੈ ਤਾਂ ਕਿ ਵੱਧ ਤੋਂ ਵੱਧ ਲੋਕਾਂ ਵਿੱਚ ਇਸ ਬਿਮਾਰੀ ਪ੍ਰਤੀ ਜਾਗਰੂਕਤਾ ਆਵੇ ਅਤੇ ਆਉਂਣ ਵਾਲੇ ਸਮੇਂ 'ਚ ਇਸ ਦੇ ਵਾਧੇ 'ਤੇ ਰੋਕਥਾਮ ਲੱਗ ਸਕੇ। ਉਨ੍ਹਾਂ ਨੇ ਖੁੱਦ ਅਤੇ ਸਮਾਗਮ ਵਿੱਚ ਮੌਜੂਦ ਵਿਅਕਤੀਆਂ ਨੂੰ ਇਸ ਪ੍ਰਣ ਕਰਨ ਲਈ ਕਿਹਾ ਕਿ ਵਿਆਹ ਤੋਂ ਪਹਿਲਾਂ ਥੈਲੇਸੀਮੀਆ ਦਾ ਟੈਸਟ ਜਰੂਰ ਕਰਵਾਇਆ ਜਾਵੇ ਤਾਂ ਕਿ ਸਾਡੀ ਆਉਂਣ ਵਾਲੀ ਸੰਤਾਨ ਨੂੰ ਇਸ ਦਾ ਸੰਤਾਪ ਨਾ ਭੋਗਣਾ ਪਵੇ। ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਪ੍ਰਬੰਧਨ ਦਾ ਥੈਲੇਸੀਮੀਆ ਦੇ ਮਰੀਜ਼ਾਂ ਲਈ ਨਿਰੰਤਰ ਸਹਾਇਤਾ ਲਈ ਧੰਨਵਾਦ ਕੀਤਾ, ਜੋ ਅਸਲ ਵਿੱਚ ਨਿਰਪੱਖ ਸਹਾਇਤਾ ਦੇ ਅਰਥਾਂ ਨੂੰ ਦਰਸਾਉਂਦਾ ਹੈ।
ਡਾ. ਦਲਜੀਤ ਸਿੰਘ ਨੇ ਕਿਹਾ ਕਿ ਅੱਜ ਦੇ ਸਮਾਗਮ ਦਾ ਮੁੱਖ ਉਦੇਸ਼ ਸਾਡੇ ਇੰਸਟੀਚਿਊਟ ਦੁਆਰਾ ਸ੍ਰੀ ਗੁਰੂ ਰਾਮਦਾਸ ਜੀ ਦੇ ਪਦ-ਕਲਮਾਂ ਚੱਲਦਿਆਂ ਲੋਕਾਂ ਦਾ ਜੀਵਨ ਪੱਧਰ ਬਿਹਤਰ ਬਣਾਉਣ ਅਤੇ ਸਮਾਜ ਵਿੱਚੋਂ ਬਿਮਾਰੀਆਂ ਖਤਮ ਕਰਨ ਦੇ ਟੀਚੇ ਵਾਲੇ ਕਈ ਪ੍ਰੋਜੈਕਟਾਂ ਵਿੱਚੋਂ ਇੱਕ ਨੂੰ ਅਗਾਂਹ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਊਨਤਮ ਤਕਨੀਕਾ, ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਮਾਹਿਰ ਡਾਕਟਰ ਦੀ ਨਿਰਸਵਾਰਥ ਯਤਨਾਂ ਲਈ ਧੰਨਵਾਦੀ ਹਾਂ। ਉਨ੍ਹਾਂ ਕਿਹਾ ਕਿ ਹਾਲ ਹੀ ਦੇ ਸਾਲਾਂ ਵਿੱਚ ਥੈਲੇਸੀਮੀਆ ਦੇ ਮਰੀਜ਼ਾਂ ਦੇ ਜੀਵਨ ਪੱਧਰ ਵਿੱਚ ਬਹੁਤ ਸੁਧਾਰ ਹੋਇਆ ਹੈ।
ਡਾ. ਏ ਪੀ ਸਿੰਘ ਨੇ ਕਿਹਾ ਕਿ ਸਾਨੂੰ ਭਾਰਤ ਵਿੱਚ ਥੈਲੇਸੀਮੀਆ ਦੀ ਬਿਮਾਰੀ ਨਾਲ ਪੀੜ੍ਹਤ ਲੋਕਾਂ ਦੇ ਇਲਾਜ ਦੀਆਂ ਲੋੜਾਂ ਦੀ ਪੂਰਤੀ ਕਰਨ 'ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਸਾਡੀ ਸੰਸਥਾਂ ਨਾ ਸਿਰਫ਼ ਇਸ ਬਿਮਾਰੀ ਬਾਰੇ ਜਾਗਰੂਕਤਾ ਪੈਦਾ ਕਰਨ, ਸਗੋਂ ਇਸ ਬਿਮਾਰੀ ਨੂੰ ਖ਼ਤਮ ਕਰਨ ਵਾਲੀਆਂ ਡਾਕਟਰੀ ਪ੍ਰਾਪਤੀਆਂ ਅਤੇ ਖੋਜਾਂ ਵਿੱਚ ਨਿਵੇਸ਼ ਕਰਨ ਲਈ ਵੀ ਵਚਨਬੱਧ ਹੈ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਹਰੇਕ ਵਿਅਕਤੀ ਵਿਆਹ ਤੋਂ ਪਹਿਲਾਂ ‘ਕੁ਼ੰਢਲੀ ਮਿਲਾਓ ਜਾਂ ਨਾ ਮਿਲਾਓ, ਥੈਲੇਸੀਮੀਆ ਜੈਨੇਟਿਕ ਟੈਸਟ ਜਰੂਰ ਕਰਵਾਉ’।
ਇਹ ਵੀ ਪੜ੍ਹੋ: ਭਗਵੰਤ ਮਾਨ ਦਾ ਵੱਡਾ ਐਕਸ਼ਨ, ਕਿਹਾ-ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ
ਇਸ ਮੌਕੇ ਥੈਲੇਸੀਮੀਆ ਸੁਸਾਇਟੀ ਦੇ ਸਕੱਤਰ ਡਾ. ਗੁਰਸ਼ਰਨ ਸਿੰਘ ਨਾਰੰਗ ਨੇ ਕਿਹਾ ਕਿ ਥੈਲੇਸੀਮੀਆ ਮੇਜਰ ਦੀ ਗੰਭੀਰ ਬਿਮਾਰੀ ਥੈਲੇਸੀਮੀਆ ਕੈਰੀਅਰ ਮਾਤਾ ਪਿਤਾ ਦੇ 25 ਪ੍ਰਤੀਸ਼ਤ ਬੱਚਿਆਂ ਨੂੰ ਹੁੰਦੀ ਹੈ, ਜੋ ਕਿ ਅਸਲ ਵਿੱਚ ਨਹੀਂ ਹੋਣਾ ਚਾਹੀਦਾ। ਉਨ੍ਹਾ ਕਿਹਾ ਕਿ ਇਸ ਦਾ ਅਸਲ ਕਾਰਨ ਸਮਾਜ ਵਿੱਚ ਇਸ ਬਿਮਾਰੀ ਪ੍ਰਤੀ ਅਣਜਾਣਤਾ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਹਰ ਮਹੀਨੇ 65-70 ਦੇ ਕਰੀਬ ਥੈਲੇਸੀਮਿਕ ਮਰੀਜ਼ ਆਉਂਦੇ ਹਨ, ਜਿਨ੍ਹਾਂ ਵਿੱਚ 1 ਤੋਂ 18 ਸਾਲ ਦੀ ਉਮਰ ਦੇ ਬੱਚੇ ਵੀ ਸ਼ਾਮਲ ਹਨ। ਇਨ੍ਹਾਂ ਬੱਚਿਆਂ ਨੂੰ ਐਸਜੀਪੀਸੀ ਵੱਲੋਂ ਖ਼ੂਨ ਚੜ੍ਹਾਉਣ ਅਤੇ ਫਿਲਟਰਾਂ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੌਰਾਨ ਪੇਂਟਿੰਗ, ਡਰਾਇੰਗ ਮੁਕਾਬਲੇ, ਸੱਭਿਆਚਾਰਕ ਪ੍ਰੋਗਰਾਮ, ਡਾਂਸ ਅਤੇ ਗਾਇਨ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਵਿੱਚ 50 ਦੇ ਕਰੀਬ ਥੈਲ-ਹੀਰੋਜ ਨੇ ਭਾਗ ਲਿਆ ਅਤੇ ਇੰਨ੍ਹਾਂ ਸਾਰਿਆਂ ਨੂੰ ਇਨਾਮ ਅਤੇ ਸਰਟੀਫਿਕੇਟ ਦਿੱਤੇ ਗਏ।
ਇਹ ਵੀ ਪੜ੍ਹੋ: ਭਗਵੰਤ ਮਾਨ ਦਾ ਵੱਡਾ ਐਕਸ਼ਨ, ਕਿਹਾ-ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ
ਇਸ ਮੌਕੇ ਹੋਰਨਾ ਤੋਂ ਇਲਾਵਾ ਡਾ. ਮਨਜੀਤ ਸਿੰਘ ਉਪਲ, ਡਾਇਰੈਕਟਰ ਪ੍ਰਿੰਸੀਪਲ, ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰੀਸਰਚ, ਸ੍ਰੀ ਅੰਮ੍ਰਿਤਸਰ, ਡਾ. ਗੁਰਸ਼ਰਨ ਸਿੰਘ ਨਾਰੰਗ, ਪ੍ਰੋਫੈਸਰ ਤੇ ਮੁੱਖੀ, ਬੱਚਾ ਵਿਭਾਗ, ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰੀਸਰਚ, ਸ੍ਰੀ ਅੰਮ੍ਰਿਤਸਰ, ਐਮ.ਬੀ.ਬੀ.ਐਸ. ਦੇ ਵਿਦਿਆਰਥੀ, ਨਰਸਿੰਗ ਦੇ ਵਿਦਿਆਰਥੀ ਅਤੇ ਹੋਰ ਨਾਮੀ ਸਖਸ਼ੀਅਤਾ ਮੌਜੂਦ ਸਨ।
-PTC News