Sat, Apr 20, 2024
Whatsapp

ਫ਼ਿਲਮ 'ਪੀ.ਐੱਮ. ਨਰਿੰਦਰ ਮੋਦੀ' 5 ਅਪ੍ਰੈਲ ਨੂੰ ਨਹੀਂ ਹੋਵੇਗੀ ਰਿਲੀਜ਼ , 8 ਅਪ੍ਰੈਲ ਨੂੰ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ

Written by  Shanker Badra -- April 04th 2019 09:20 PM
ਫ਼ਿਲਮ 'ਪੀ.ਐੱਮ. ਨਰਿੰਦਰ ਮੋਦੀ' 5 ਅਪ੍ਰੈਲ ਨੂੰ ਨਹੀਂ ਹੋਵੇਗੀ ਰਿਲੀਜ਼ , 8 ਅਪ੍ਰੈਲ ਨੂੰ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ

ਫ਼ਿਲਮ 'ਪੀ.ਐੱਮ. ਨਰਿੰਦਰ ਮੋਦੀ' 5 ਅਪ੍ਰੈਲ ਨੂੰ ਨਹੀਂ ਹੋਵੇਗੀ ਰਿਲੀਜ਼ , 8 ਅਪ੍ਰੈਲ ਨੂੰ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ

ਫ਼ਿਲਮ 'ਪੀ.ਐੱਮ. ਨਰਿੰਦਰ ਮੋਦੀ' 5 ਅਪ੍ਰੈਲ ਨੂੰ ਨਹੀਂ ਹੋਵੇਗੀ ਰਿਲੀਜ਼ , 8 ਅਪ੍ਰੈਲ ਨੂੰ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ:ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ 'ਤੇ ਬਣੀ ਫਿਲਮ 'ਪੀ. ਐੱਮ. ਨਰਿੰਦਰ ਮੋਦੀ' ਕੱਲ੍ਹ ਭਾਵ ਕਿ 5 ਅਪ੍ਰੈਲ ਨੂੰ ਰਿਲੀਜ਼ ਨਹੀਂ ਹੋਵੇਗੀ।ਇਸ ਸੰਬੰਧੀ ਜਾਣਕਾਰੀ ਫ਼ਿਲਮ ਦੇ ਨਿਰਮਾਤਾ ਸੰਦੀਪ ਸਿੰਘ ਨੇ ਟਵੀਟ ਕਰਕੇ ਦਿੱਤੀ ਹੈ।ਇਸ ਮਾਮਲੇ 'ਤੇ ਸੁਪਰੀਮ ਕੋਰਟ 8 ਅਪ੍ਰੈਲ ਦਿਨ ਸੋਮਵਾਰ ਨੂੰ ਸੁਣਵਾਈ ਕਰੇਗਾ।

ਦਰਅਸਲ 'ਚ ਵਕੀਲ ਅਤੇ ਕਾਂਗਰਸ ਬੁਲਾਰੇ ਅਮਨ ਪੰਵਾਰ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਖ਼ਲ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੀਵਨੀ 'ਤੇ ਬਣੀ ਫਿਲਮ ਪੀਐੱਮ ਨਰਿੰਦਰ ਮੋਦੀ ਦੀ ਰਿਲੀਜ਼ ਅਤੇ ਉਸ ਦੇ ਇਸ਼ਤਿਹਾਰ ਅਤੇ ਪ੍ਰਰੋਮੋ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪਟੀਸ਼ਨ 'ਚ ਕਿਹਾ ਹੈ ਕਿ ਫਿਲਮ 'ਪੀ. ਐੱਮ. ਨਰਿੰਦਰ ਮੋਦੀ ਨੂੰ ਜਾਣਬੁੱਝ ਕੇ ਚੋਣਾਂ ਵਿੱਚ ਰਿਲੀਜ਼ ਕੀਤਾ ਜਾ ਰਿਹਾ ਹੈ।ਇਸ ਸਮੇਂ ਲੋਕ ਸਭਾ ਚੋਣ ਚੱਲ ਰਹੀ ਹੈ ਤੇ ਫਿਲਮ ਦੇ ਰਿਲੀਜ਼ ਨਾਲ ਚੋਣ ਪ੍ਰਭਾਵਿਤ ਹੋ ਸਕਦੀ ਹੈ ਕਿਉਂਕਿ ਫਿਲਮ ਇਕ ਪਾਰਟੀ ਦੇ ਬਾਰੇ ਵਿਚ ਗੱਲ ਕਰਦੀ ਹੈ।ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਅਦਾਲਤ ਚੋਣ ਹੋਣ ਤੱਕ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾਏ। ਚੋਣ ਕਮਿਸ਼ਨ ਪੀਐੱਮ ਨਰਿੰਦਰ ਮੋਦੀ ਫਿਲਮ 'ਤੇ ਰੋਕ ਲਗਾਉਣ ਦੀ ਮੰਗ 'ਤੇ ਸ਼ੁੱਕਰਵਾਰ ਨੂੰ ਫ਼ੈਸਲਾ ਕਰੇਗਾ।ਕਮਿਸ਼ਨ ਨੇ ਦੱਸਿਆ ਕਿ ਉਸ ਨੇ ਭਾਜਪਾ ਅਤੇ ਫਿਲਮ ਦੇ ਨਿਰਮਾਤਾਵਾਂ ਤੋਂ ਸ਼ਿਕਾਇਤ 'ਤੇ ਜਵਾਬ ਮੰਗਿਆ ਸੀ ਅਤੇ ਭਾਜਪਾ ਜਨਰਲ ਸਕੱਤਰ ਅਤੇ ਫਿਲਮ ਦੇ ਨਿਰਮਾਤਾ ਦਾ ਜਵਾਬ ਕਮਿਸ਼ਨ ਨੂੰ ਮਿਲ ਗਿਆ ਹੈ।ਹੁਣ ਇਸ ਮਾਮਲੇ 'ਚ ਕਮਿਸ਼ਨ ਸ਼ੁੱਕਰਵਾਰ ਨੂੰ ਫ਼ੈਸਲਾ ਕਰੇਗਾ। [caption id="attachment_278639" align="aligncenter" width="300"]movie PM Narendra Modi 5 April Will not release ,8 April Supreme Court Hearing ਫ਼ਿਲਮ 'ਪੀ.ਐੱਮ. ਨਰਿੰਦਰ ਮੋਦੀ' 5 ਅਪ੍ਰੈਲ ਨੂੰ ਨਹੀਂ ਹੋਵੇਗੀ ਰਿਲੀਜ਼ , 8 ਅਪ੍ਰੈਲ ਨੂੰ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ[/caption] ਦੱਸਣਯੋਗ ਹੈ ਕਿ ਇਸ ਤੋਂ ਪਹਿਲੇ ਬੰਬੇ ਹਾਈ ਕੋਰਟ ਅਤੇ ਮੱਧ ਪ੍ਰਦੇਸ਼ ਹਾਈ ਕੋਰਟ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾਉਣ ਤੋਂ ਮਨ੍ਹਾ ਕਰ ਚੁੱਕਾ ਹੈ। -PTCNews

Top News view more...

Latest News view more...